ਅੰਮ੍ਰਿਤਸਰ, 7 ਅਪ੍ਰੈਲ (ਜਗਦੀਪ ਸਿੰਘ ਸੱਗੂ)- ਕਿਸਾਨਾਂ ਨੂੰ ਸਾਉਣੀ ਸੀਜਨ ਦੌਰਾਨ ਬੀਜੀਆਂ ਜਾਣ ਵਾਲੀਆਂ ਫਸਲਾਂ ਦੀ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਵਿਭਾਗ, ਅੰਮ੍ਰਿਤਸਰ ਵੱਲੋਂ ਆਤਮਾ ਸਕੀਮ ਦੇ ਸਹਿਯੋਗ ਨਾਲ ਅੱਜ ਗੁਰੂ ਨਾਨਕ ਭਵਨ ਵਿਖੇ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ ਲਗਾਈ ਗਈ, ਜਿਸ ਵਿਚ 2500 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ। ਮੇਲੇ ਦਾ ਉਦਘਾਟਨ ਕਰਨ ਉਪਰੰਤ ਖੇਤੀਬਾੜੀ ਵਿਭਾਗ ਦੇ ਸੰਯੁਕਤ ਡਾਇਰੈਕਟਰ ਸ. ਸਤਵੰਤ ਸਿੰਘ ਬਰਾੜ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਬਦਲਦੇ ਹਾਲਾਤ ਨਾਲ ਖੇਤੀ ਦੀਆਂ ਬਾਰੀਕੀਆਂ ਨੂੰ ਸਮਝ ਕੇ ਖੇਤੀ ਲਾਗਤਾਂ ਘਟਾਉਣ ਅਤੇ ਮੁਨਾਫ਼ਾ ਵਧਾਉਣ ‘ਤੇ ਜ਼ੋਰ ਦੇਣ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਖੇਤੀਬਾੜੀ ਵਿਚ ਆਈ ਖੜੋਤ ਨੂੰ ਖਤਮ ਕਰਨ ਲਈ, ਕਿਸਾਨਾ ਨੂੰ ਨਵੀਆਂ ਖੇਤੀ ਤਕਨੀਕਾਂ ਵਧੇਰੇ ਝਾੜ ਦੇਣ ਵਾਲੇ ਨਵੇਂ ਬੀਜਾਂ, ਸਿੰਚਾਈ ਦੀਆ ਨਵੀਆਂ ਤਕਨੀਕਾਂ, ਸਹਾਇਕ ਧੰਦਿਆਂ ਪ੍ਰਤੀ ਜਾਗਰੁਕ ਕਰਨਾ ਸਾਡਾ ਮੁੱਖ ਉਦੇਸ਼ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਝੋਨੇ ਦੀ ਪਨੀਰੀ ਦੀ ਲਵਾਈ 15 ਜੂਨ ਤੋਂ ਬਾਅਦ ਹੀ ਕਰਨੀ ਚਾਹੀਦੀ ਹੈ ਅਤੇ ਬਾਸਮਤੀ ਕਿਸਮਾਂ ਦੀ ਬਿਜਾਈ ਅਗੇਤੀ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਸਾਉਣੀ ਸੀਜ਼ਨ ਲਈ ਖਾਦਾਂ, ਦਵਾਈਆਂ ਅਤੇ ਬੀਜਾਂ ਦੇ ਪੂਰੇ ਪ੍ਰਬੰਧ ਸਰਕਾਰ ਵੱਲੋਂ ਕਰ ਲਏ ਗਏ ਹਨ ਅਤੇ ਕਿਸੇ ਵੀ ਤਰ੍ਹਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਰਵਾਇਤੀ ਖੇਤੀ ਕਣਕ-ਝੋਨੇ ਦੇ ਚੱਕਰ ਨੂੰ ਛੱਡ ਕੇ ਮੱਕੀ ਹੇਠ ਰਕਬਾ ਵਧਾਉਣ ਬਾਰੇ ਕਿਹਾ। ਉਨ੍ਹਾਂ ਬਾਗਬਾਨੀ, ਪਸ਼ੂ ਪਾਲਣ ਅਤੇ ਹੋਰ ਸਹਾਹਿਕ ਧੰਦੇ ਅਪਣਾਉਣ ਲਈ ਕਿਹਾ ਤਾਂ ਜੋ ਕਿਸਾਨ ਰੋਜ਼ਾਨਾ ਖੇਤੀ ਖ਼ਰਚਿਆਂ ਦੀ ਪੂਰਤੀ ਕਰ ਸਕਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ. ਤਜਿੰਦਰ ਪਾਲ ਸਿੰਘ ਸੰਧੂ ਨੇ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਖੇਤੀ ਮਾਹਿਰਾਂ ਵੱਲੋਂ ਸਾਉਣੀ ਦੀਆਂ ਫ਼ਸਲਾਂ ਸਬੰਧੀ ਜੋ ਤਕਨੀਕੀ ਗਿਆਨ ਤੁਸੀਂ ਅੱਜ ਹਾਸਲ ਕੀਤਾ ਹੈ ਇਸ ਨੂੰ ਆਪਣੇ ਖੇਤਾਂ ਵਿਚ ਅਪਣਾ ਕੇ ਭਰਪੂਰ ਲਾਭ ਉਠਾਇਆ ਜਾਵੇ ਅਤੇ ਨੁਮਾਇਸ਼ ਵਿਚ ਵੀ ਜੋ ਨਵੀਂ ਮਸ਼ੀਨਰੀ ਵੇਖ ਕੇ ਆਏ ਹੋ ਇਸ ਦੀ ਵਰਤੋਂ ਕਰਕੇ ਆਪਣੀ ਉਪਜ ਵਿਚ ਵਾਧਾ ਕੀਤਾ ਜਾਵੇ ।ਉਨ੍ਹਾਂ ਕਿਸਾਨਾਂ ਨੂੰ ਸਰਕਾਰ ਦੀਆਂ ਨਵੀਆਂ ਸਕੀਮਾਂ ਤੋਂ ਲਾਭ ਲੈ ਕੇ ਆਪਣੀ ਖੇਤੀ ਵਿਚ ਸੁਧਾਰ ਲਿਆਉਣ ਦੀ ਸਲਾਹ ਵੀ ਦਿੱਤੀ।
ਮੁੱਖ ਖੇਤੀਬਾੜੀ ਅਫ਼ਸਰ, ਅੰਮ੍ਰਿਤਸਰ ਡਾ. ਬਲਵਿੰਦਰ ਸਿੰਘ ਛੀਨਾ ਨੇ ਆਏ ਹੋਏ ਮਹਿਮਾਨਾਂ ਅਤੇ ਕਿਸਾਨਾਂ ਨੂੰ ਜੀ ਆਇਆਂ ਆਖਿਆ ਅਤੇ ਜ਼ਿਲ੍ਹੇ ਵਿਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਸਬੰਧੀ ਵਿਸਥਾਰ ਵਿਚ ਜਾਣਕਾਰੀ ਦਿੱਤੀ । ਇਸ ਮੌਕੇ ਖੇਤੀਬਾੜੀ, ਬਾਗਬਾਨੀ,ਪਸ਼ੂ ਪਾਲਣ, ਮੱਛੀਪਾਲਣ, ਡੇਅਰੀ, ਭੂਮੀ ਰੱਖਿਆ, ਜੰਗਲਾਤ ਅਤੇ ਪੀ.ਏ.ਯੂ, ਸਫਲ ਕਿਸਾਨਾਂ ਵੱਲੋਂ ਤਿਆਰ ਕੀਤੇ ਉਤਪਾਦਾਂ, ਖੰਡ ਮਿੱਲਾਂ, ਖਾਦ, ਬੀਜ, ਦਵਾਈਆਂ , ਨਵੀਨਤਮ ਖੇਤੀ ਮਸ਼ੀਨਰੀ ਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਿਸ ਵਿਚ ਕਿਸਾਨਾਂ ਨੇ ਭਰਪੂਰ
ਦਿਲਚਸਪੀਵਿਖਾਈ ਅਤੇ ਜਾਣਕਾਰੀ ਹਾਸਲ ਕੀਤੀ।
ਡਾ. ਭੁਪਿੰਦਰ ਸਿੰਘ ਢਿੱਲੋਂ ਡਿਪਟੀ ਡਾਇਰੈਕਟਰ ਕੇ ਵੀ. ਕੇ, ਡਾ. ਨਰਿੰਦਰ ਪਾਲ ਸਿੰਘ ਇੰਚਾਰਜ ਕਿਸਾਨ ਸਲਾਹਕਾਰ ਕੇਂਦਰ ਅੰ੍ਰਿਮ੍ਰਤਸਰ, ਡਾ ਪਰਮ ਜੀਤ ਸਿੰਘ ਇੰਚਾਰਜ ਜਿਲਾ ਪਸਾਰ ਮਾਹਿਰ ਤਰਨਤਾਰਨ, ਇੰਜ: ਰਣਬੀਰ ਸਿੰਘ ਰੰਧਾਵਾ ਡਾ. ਅਜੈਪਾਲ, ਡਾ ਪਰਮਿੰਦਰ ਸਿੰਘ ਅਤੇ ਡਾ. ਸੁਖਜਿੰਦਰ ਸਿੰਘ ਨੇ ਕਿਸਾਨਾਂ ਨੂੰ ਵੱਖ-ਵੱਖ ਵਿਸ਼ਿਆਂ ‘ਤੇ ਜਾਣਕਾਰੀ ਦਿੱਤੀ। ਇਸ ਮੌਕੇ ਹਰਵੰਤ ਸਿੰਘ ਡਿਪਟੀ ਡਾਇਰੈਕਟਰ ਖੇਤੀਬਾੜੀ ਕੇਡਰ, ਖੇਤੀਬਾੜੀ ਅਫਸਰ ਰਣਜੋਤ ਸਿੰਘ, ਨਿਰਵੈਲ ਸਿੰਘ, ਹਰਿੰਦਰ ਜੀਤ ਸਿੰਘ , ਜਤਿੰਦਰ ਸਿੰਘ ਗਿੱਲ, ਰਜਿੰਦਰਪਾਲ ਸਿੰਘ,ਰਮਿੰਦਰ ਸਿੰਘ, ਕਸ਼ਮੀਰ ਸਿੰਘ, ਨਾਜਰ ਸਿੰਘ, ਪ੍ਰਿਤਪਾਲ ਸਿੰਘ ਗੁਰਿੰਦਰ ਸਿੰਘ ਮੋਮੀ, ਇੰਜ: ਰਣਬੀਰ ਸਿੰਘ ਰੰਧਾਵਾ,ਮਨਦੀਪ ਕੁਮਾਰ ਪੁਜਾਰਾ ਪੀ. ਡੀ ਆਤਮਾ, ਏ. ਡੀ. ਓੁ ਗੁਰਦੀਪ ਸਿੰਘ, ਸੁਖਚੈਨ ਸਿੰਘ, ਸੁਖਮਿੰਦਰ ਸਿੰਘ ਉਪਲ, ਗੁਰਵਿੰਦਰ ਪਾਲ ਸਿੰਘ ਢਿੱਲੋਂ, ਭੁਪਿੰਦਰ ਸਿੰਘ, ਸਤਨਾਮ ਸਿੰਘ, ਗੁਰਵਿੰਦਰ ਸਿੰਘ, ਸਤਬੀਰ ਸਿੰਘ ਸੰਧੂ, ਸੁਖਦੇਵ ਸਿੰਘ, ਕੁਲਜੀਤ ਸਿੰਘ, ਗੁਰਮੀਤ ਸਿੰਘ ਰਿਆੜ ਸਿੰਘ, ਤਜਿੰਦਰ ਸਿੰਘ, ਹਰਦੀਪ ਕੌਰ, ਖੇਤੀ ਵਿਸਥਾਰ ਅਫਸਰ ਪ੍ਰਭਦੀਪ ਸਿੰਘ, ਜਸਪਾਲ ਸਿੰਘ, ਹਰਨੇਕ ਸਿੰਘ ਤੋਂ ਇਲਾਵਾ ਖੇਤੀਬਾੜੀ ਵਿਭਾਗ ਦੇ ਵੱਖ-ਵੱਖ ਸੈਕਸ਼ਨਾਂ ਦੇ ਅਧਿਕਾਰੀ, ਕਰਮਚਾਰੀ ਅਤੇ ਇਲਾਕੇ ਦੇ ਕਿਸਾਨ ਵੱਡੀ ਗਿਣਤੀ ਵਿਚ ਹਾਜ਼ਰ ਸਨ। ਕੁਲਦੀਪ ਸਿੰਘ ਮੱਤੇਵਾਲ ਸੂਬਾ ਪ੍ਰਧਾਨ ਪੀ. ਡੀ. ਐਸ ਏ ਅਤੇ ਮਸਤਿੰਦਰ ਸਿੰਘ ਵੱਲੋਂ ਸਟੇਜ ਸਕੱਤਰ ਦੀ ਵਿਸ਼ੇਸ਼ ਭੂਮਿਕਾ ਨਿਭਾਈ ਗਈ।ਇਸ ਮੌਕੇ ਸੁਰਿੰਦਰ ਸਿੰਘ ਰੰਧਾਵਾ ਨੂੰ ਰਾਜਮਾਂਹ ਦੀ ਸਫਲ ਖੇਤੀ ਲਈ ਅਤੇ ਮਨਦੀਪ ਸਿੰਘ ਧਰਦਿਉ ਨੂੰ ਖੁੰਬਾਂ ਦੀ ਅਗਾਂਹ ਵਧੂ ਖੇਤੀ ਲਈ ਸਨਮਾਨਿਤ ਕੀਤਾ ਗਿਆ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media