Sunday, September 20, 2026

ਪੇਂਡੂ ਖੇਤਰਾਂ ਵਿੱਚ ਪੀਣ ਵਾਲਾ ਸਾਫ਼ ਸੁਥਰਾ ਪਾਣੀ ਮੁਹਈਆ ਕਰਨ ਲਈ ਹਰ ਸੰਭਵ ਕੋਸ਼ਿਸ਼ ਜਾਰੀ- ਅਮਿਤ ਮਹਾਜਨ

ਪਠਾਨਕੋਟ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ) -ਪੇਂਡੂ ਖੇਤਰਾਂ ਵਿੱਚ ਪੀਣ ਵਾਲੇ ਸਾਫ਼ ਸੁਥਰੇ ਪਾਣੀ ਦੀ ਆਮ ਲੋਕਾਂ ਨੂੰ ਸਹੂਲਤ ਮੁਹਈਆ ਕਰਨ ਲਈ ਇੱਕ ਵਿਸ਼ੇਸ਼ ਮੀਟਿੰਗ ਸ਼੍ਰੀ ਅਮਿਤ ਮਹਾਜਨ ਐਸ.ਡੀ.ਐਮ. ਦੀ ਪ੍ਰਧਾਨਗੀ ਹੇਠ ਅੱਜ ਇੱਥੇ ਹੋਈ। ਜਿਸ ਵਿੱਚ ਹੋਰਨਾਂ ਤੋਂ ਇਲਾਵਾ ਸ਼੍ਰੀ ਡਾ. ਭੁਪਿੰਦਰ ਸਿੰਘ ਐਸ.ਐਮ.ਓ., ਡਾ. ਕੁਲਦੀਪ ਕੁਮਾਰ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਖੁਰਾਨਾ ਐਸ.ਡੀ.ਓ. ਪਬਲਿਕ ਹੈਲਥ, ਸਮੂਹ ਬੀ.ਡੀ.ਪੀ.ਓਜ਼ ਅਤੇ ਸੀ.ਡੀ.ਪੀ.ਓਜ਼ ਹਾਜ਼ਰ ਸਨ।
ਐਸ.ਡੀ.ਐਮ. ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਆਮ ਲੋਕਾਂ ਨੂੰ ਪੀਣ ਵਾਲਾ ਸਾਫ਼ ਸੁਥਰਾ ਪਾਣੀ ਮੁਹਈਆ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਕਿਸੇ ਵਿਅਕਤੀ ਨੂੰ ਵਾਟਰ ਸਪਲਾਈ ਦੇ ਪਾਣੀ ਸਬੰਧੀ ਕੋਈ ਸਮੱਸਿਆ ਹੈ ਜਾਂ ਪਾਣੀ ਦੀ ਸਪਲਾਈ ਦਾ ਸਮਾਂ ਵਧਾਉਣਾ ਚਾਹੁੰਦਾ ਹੈ ਜਾਂ ਜਿੱਥੇ ਵਾਟਰ ਸਪਲਾਈ ਦਾ ਪਾਣੀ ਨਹੀਂ ਆਉਂਦਾ ਹੈ ਜਾਂ ਗੰਦਾ ਪਾਣੀ ਆਉਂਦਾ ਹੈ ਜਾਂ ਵਾਟਰ ਸਪਲਾਈ ਦਾ ਨਵਾਂ ਕੁਨੈਕਸ਼ਨ ਲੈਣਾ ਚਾਹੁੰਦਾ ਹੈ, ਨੂੰ ਹੱਲ ਕਰਨ ਲਈ ਉਹ ਸਬੰਧਤ ਆਂਗੜਵਾੜੀ ਵਰਕਰ/ਆਸ਼ਾ ਵਰਕਰ, ਪੰਚਾਇਤ ਸੈਕਟਰੀ ਨਾਲ ਸੰਪਰਕ ਕਰਕੇ ਆਪਣੇ ਸੁਝਾਅ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਸੁਝਾਅ 13 ਅਪ੍ਰੈਲ ਤੋਂ ਪਹਿਲਾਂ ਪਹਿਲਾਂ ਸਬੰਧਤ ਆਂਗੜਵਾੜੀ ਵਰਕਰ/ਆਸ਼ਾ ਵਰਕਰ, ਪੰਚਾਇਤ ਸੈਕਟਰੀ ਨੂੰ ਦਿੱਤੇ ਜਾਣ ਤਾਂ ਜੋ ਇੰਨ੍ਹਾਂ ਸੁਝਾਵਾਂ ‘ਤੇ ਵਿਚਾਰ ਕਰਕੇ ਪੀਣ ਵਾਲੇ ਸਾਫ਼ ਪਾਣੀ ਦੀ ਸਮੱਸਿਆ ਨੂੰ ਜਲਦੀ ਤੋਂ ਜਲਦੀ ਹੱਲ ਕੀਤਾ ਜਾ ਸਕੇ ਅਤੇ ਹਰੇਕ ਵਿਅਕਤੀ ਨੂੰ ਪੀਣ ਵਾਲਾ ਸਾਫ਼ ਸੁਥਰਾ ਪਾਣੀ ਦੀ ਸਹੂਲਤ ਮੁਹਈਆ ਕਰਨ ਨੂੰ ਯਕੀਨੀ ਬਣਾਇਆ ਜਾ ਸਕੇ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply