ਫਾਜ਼ਿਲਕਾ, 7 ਅਪ੍ਰੈਲ (ਵਨੀਤ ਅਰੋੜਾ) – ਜ਼ਿਲ੍ਹੇ ਦੇ ਲੋਕ ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇ ਕੇ ਪੈਸੇ ਲੈਣ ਵਾਲੇ ਸ਼ਾਤਰ ਲੋਕਾਂ ਤੋਂ ਸੁਚੇਤ ਰਹਿਣ । ਬਿਨ੍ਹਾਂ ਪਰਖ ਪੜਚੋਲ ਦੇ ਕੋਈ ਵੀ ਵਿਅਕਤੀ ਇਸ ਤਰ੍ਹਾਂ ਦੇ ਲੋਕਾਂ ਦੀ ਚਾਲਾਂ ਵਿਚ ਨਾ ਆਵੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜਨਰਲ ) ਸ. ਚਰਨਦੇਵ ਸਿੰਘ ਮਾਨ ਨੇ ਪੁਲਿਸ ਮਾਮਲੇ ਵਿਭਾਗ ਦੀ ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਕੀਤਾ।
ਸ. ਚਰਨਦੇਵ ਸਿੰਘ ਮਾਨ ਨੇ ਕਿਹਾ ਕਿ ਬਹੁਤ ਸਾਰੇ ਸ਼ਾਤਰ ਲੋਕ ਆਮ ਲੋਕਾਂ ਨੂੰ ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇ ਕੇ ਪੈਸੇ ਲੈ ਲੈਂਦੇ ਹਨ ਅਤੇ ਬਾਅਦ ਵਿਚ ਉਹ ਲੋਕ ਪੈਸੇ ਲੈ ਕੇ ਉੱਥੋਂ ਰਫੂਚੱਕਰ ਹੋ ਜਾਂਦੇ ਹਨ। ਇਸ ਦੇ ਨਾਲ ਹੀ ਕਈ ਵਾਰ ਲੋਕ ਬਿਨ੍ਹਾਂ ਪਰਖ ਪੜਚੋਲ ਦੇ ਕੁਝ ਲੋਕਾਂ ਕੋਲ ਕਮੇਟੀਆਂ ਆਦਿ ਵੀ ਪਾ ਦਿੰਦੇ ਹਨ ਪਰ ਲੋਕ ਇਸ ਬਾਰੇ ਜਿਆਦਾ ਛਾਣਬੀਣ ਨਹੀਂ ਕਰਦੇ। ਇਸ ਲਈ ਇਸ ਪਾਸੇ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਤਰ੍ਹਾਂ ਦੇ ਲੋਕਾਂ ਦੇ ਝਾਂਸੇ ਵਿਚ ਆ ਕੇ ਆਪਣਾ ਆਰਥਿਕ ਨੁਕਸਾਨ ਨਾ ਕਰਨ।
ਇਸ ਤਰ੍ਹਾਂ ਸਿਹਤ ਵਿਭਾਗ ਦੀ ਸਲਾਹਕਾਰ ਕਮੇਟੀ ਦੀ ਬੈਠਕ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸ.ਚਰਨਦੇਵ ਸਿੰਘ ਮਾਨ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਜ਼ਿਲ੍ਹੇ ਵਿਚ ਅਸਿੱਖਿਅਤ ਨੀਮ ਹਕੀਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਅਗਲੀ ਬੈਠਕ ਦੌਰਾਨ ਕੀਤੀ ਗਈ ਕਾਰਵਾਈ ਦੀ ਰਿਪੋਰਟ ਪੇਸ਼ ਕਰਨ। ਇਸ ਤਰ੍ਹਾਂ ਉਨ੍ਹਾਂ ਨੇ ਕਿਹਾ ਕਿ ਕੋਈ ਵੀ ਸੰਸਥਾ ਮੈਡੀਕਲ ਕੈਂਪ ਲਾਉਣ ਤੋਂ ਪਹਿਲਾਂ ਸਿਵਲ ਸਰਜਨ ਦਫ਼ਤਰ ਤੋਂ ਪ੍ਰਵਾਨਗੀ ਜਰੂਰ ਲਵੇ। ਉਨ੍ਹਾਂ ਨੇ ਪ੍ਰਾਈਵੇਟ ਆਰ.ਓ ਪਲਾਂਟਾ ਦੇ ਪਾਣੀ ਦੀ ਚੈਕਿੰਗ ਕਰਨ ਲਈ ਵੀ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ। ਇਸ ਤਰ੍ਹਾਂ ਹੀ ਮਾਲ ਵਿਭਾਗ ਦੀ ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਖੇਤ ਮਜ਼ਦੂਰਾਂ ਨੂੰ ਜਲਦ ਹੀ ਮੁਆਵਜ਼ੇ ਦੀ ਵੰਡ ਕੀਤੀ ਜਾਵੇਗੀ। ਇਸ ਤਰ੍ਹਾਂ ਹੀ ਫੂਡ ਤੇ ਸਿਵਲ ਸਪਲਾਈ ਵਿਭਾਗ ਕਮੇਟੀ ਦੀ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਲੋੜਵੰਦ ਲੋਕਾਂ ਨੂੰ ਕਣਕ ਦੀ ਵੰਡ ਪੂਰੇ ਪਾਰਦਰਸ਼ੀ ਤਰੀਕੇ ਨਾਲ ਕੀਤੀ ਜਾਵੇ।ਇਨ੍ਹਾਂ ਮੀਟਿੰਗਾਂ ਦੌਰਾਨ ਸ਼੍ਰੀ ਹਿਮਾਂਸ਼ੂ ਕੁੱਕੜ ਜ਼ਿਲ੍ਹਾ ਫੂਡ ਅਤੇ ਸਪਲਾਈ ਅਫ਼ਸਰ ਅਤੇ ਸਿਵਲ ਸਰਜਨ ਡਾ.ਜਗਪਾਲ ਬਾਸੀ ਹਾਜਰ ਸਨ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media