Friday, July 5, 2024

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ

PPN0704201634

ਅੰਮ੍ਰਿਤਸਰ, 7  ਅਪ੍ਰੈਲ (ਜਗਦੀਪ ਸਿੰਘ ਸੱਗੂ) -ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਅੱਜ ਵਿਸ਼ਵ ਸਿਹਤ ਦਿਵਸ ਦੇ ਮੌਕੇ ਤੇ ਅਰੋਗ ਸਿਹਤ ਪ੍ਰਤੀ ਜਾਗਰੁਕ ਕਰਨ ਲਈ ਨੌਵੀਂ ਅਤੇ ਦੱਸਵੀਂ ਜਮਾਤ ਦੇ ਵਿਦਿਆਰਥੀਆਂ ਦਾ ਸੈਮੀਨਾਰ ਕਰਵਾਇਆ ਗਿਆ।ਇਸ ਮੌਕੇ ਮੈਡੀਕੇਡ ਹਸਪਤਾਲ ਅਤੇ ਕ੍ਰਿਟੀਕਲ ਕੇਅਰ ਸੈਂਟਰ ਦੇ ਮੁੱਖ ਸਲਾਹਕਾਰ ਅਤੇ ਮੁੱਖੀ ਡਾ: ਰਵਨੀਤ ਸਿੰਘ ਨੇ ਵਰਤਮਾਨ ਸਮੇਂ ਵਿੱਚ ਬੱਚਿਆਂ ਵਿੱਚ ਜੰਕ ਫੁਡ ਖਾਣ ਦੀਆਂ ਪੈਦਾ ਹੋ ਰਹੀਆਂ ਆਦਤਾਂ ਤੇ ਚਾਨਣਾ ਪਾਉਂਦੇ ਹੋਏ ਵਿਦਿਆਰਥੀਆਂ ਨੂੰ ਜੰਕ ਫੁਡ ਦੇ ਸਿਹਤ ਪ੍ਰਤੀ ਨੁਕਸਾਨ ਬਾਰੇ ਦੱਸਿਆ ਅਤੇ ਸੰਤੁਲਿਤ ਭੋਜਨ ਖਾਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਜੰਕ ਫੁਡ ਹਰ ਉਮਰ ਦੇ ਵਿਅਕਤੀ ਲਈ ਨੁਕਸਾਨਦਾਇਕ ਹੈ।ਦੱਸਵੀਂ ਜਮਾਤ ਦੀ ਵਿਦਿਆਰਥਣ ਪਲਕਰਨ ਕੌਰ ਅਤੇ ਨੌਵੀਂ ਜਮਾਤ ਦੀ ਹਰਮਨਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਚੰਗੀ ਸਿਹਤ ਲਈ ਸੰਤੁਲਿਤ ਭੋਜਨ ਖਾਣ ਅਤੇ ਕਸਰਤ ਕਰਨ ਲਈ ਭਾਸ਼ਣ ਰਾਹੀਂ ਜਾਣੂ ਕਰਵਾਇਆ।ਸਕੂਲ ਦੇ ਮੈਂਬਰ ਇੰਚਾਰਜ ਸz. ਹਰਮਿੰਦਰ ਸਿੰਘ ਅਤੇ ਪਿ੍ਰੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਡਾ: ਰਵਨੀਤ ਸਿੰਘ ਨੂੂੰ ਸਨਮਾਨਿਤ ਕੀਤਾ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਰੋਗ ਸਰੀਰ ਵਿੱਚ ਹੀ ਅਰੋਗ ਮਨ ਨਿਵਾਸ ਕਰਦਾ ਹੈ ਇਸ ਲਈ ਚੰਗਾ ਭੋਜਣ ਖਾਣਾ ਚਾਹੀਦਾ ਹੈ।ਇਸ ਸਮਾਗਮ ਦੌਰਾਨ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ ਜਿਸ ਵਿੱਚ ਦੱਸਵੀਂੁਬੀ ਜਮਾਤ ਦੀ ਅਮਨਦੀਪ ਕੌਰ ਨੇ ਪਹਿਲਾ, ਜੈਦੀਪ ਸਿੰਘ ਸੀਕਰੀ ਦੱਸਵੀਂ-ਏ ਨੇ ਦੂਜਾ, ਹਰਸਿਮਰਨ ਸਿੰਘ ਦਸਵੀਂ-ਈ ਨੇ ਤੀਜਾ ਅਤੇ ਹਰਕੀਰਤ ਸਿੰਘ ਦਸਵੀਂੁਬੀ ਨੇ ਚੌਥਾ ਸਥਾਨ ਹਾਸਲ ਕੀਤਾ ਪ੍ਰੋਗਰਾਮ ਦੌਰਾਨ ਸੀਨੀਅਰ ਵਿੰਗ ਦੀ ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ, ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਹਾਜਰ ਸਨ ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply