Friday, July 5, 2024

ਬੀਬੀ ਕੌਲਾਂ ਜੀ ਭਲਾਈ ਕੇਂਦਰ ਨੇ 2140 ਵਿਧਵਾ ਬੀਬੀਆਂ ਦੇ ਬੱਚਿਆਂ ਨੂੰ ਕਾਪੀਆਂ ਵੰਡੀਆਂ

U
U

ਅੰਮ੍ਰਿਤਸਰ, 7 ਅਪ੍ਰੈਲ (ਪ੍ਰੀਤਮ ਸਿੰਘ) – ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੀਪ ਸਿੰਘ (ਸਰਦਾਰ ਡੇਅਰੀ ਵਾਲੇ) ਤੇ ਇਲਾਕਾ ਨਿਵਾਸੀ ਦੇ ਸਹਿਯੋਗ ਨਾਲ ਤੇਜ ਨਗਰ ਵਿਖੇ ਵਿਸੇਸ਼ ਗੁਰਮਤਿ ਸਮਾਗਮ ਸਜਾਏ ਗਏ ਅਤੇ 2140 ਵਿਧਵਾ ਬੀਬੀਆਂ ਦੇ ਬੱਚਿਆਂ ਨੂੰ ਪੜਾਈ ਲਈ ਫ੍ਰੀ ਕਾਪੀਆਂ ਵੰਡੀਆਂ ਗਈਆਂ।ਸ੍ਰੀ ਹਰਿਮੰਦਰ ਸਾਹਿਬ ਜੀ ਦੇ ਗ੍ਰੰਥੀ ਸਿੰਘ ਸਾਹਿਬ ਗਿ: ਗੁਰਮਿੰਦਰ ਸਿੰਘ ਜੀ ਨੇ ਬਾਬਾ ਦੀਪ ਸਿੰਘ ਜੀ ਦੇ ਵੱਡਮੁਲੇ ਇਤਿਹਾਸ ਗੁਰਮਤਿ ਵਿਚਾਰਾਂ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ। ਭਾਈ ਹਰਵਿੰਦਰਪਾਲ ਸਿੰਘ ਲਿਟਲ, ਭਾਈ ਤੇਜਪਾਲ ਸਿੰਘ, ਭਾਈ ਨਰਿੰਦਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਬਿਕਰਮਜੀਤ ਸਿੰਘ ਨੇ ਕਥਾ ਕੀਰਤਨ ਦੀ ਹਾਜਰੀ ਭਰੀ। ਉਪਰੰਤ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਮੁੱਖੀ ਨਿਸ਼ਕਾਮ ਕੀਰਤਨੀਏ ਭਾਈ ਗੁਰਇਕਬਾਲ ਸਿੰਘ ਜੀ ਨੇ ਕਥਾ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ।ਭਾਈ ਸਾਹਿਬ ਜੀ ਨੇ ਗੁਰਮਤਿ ਵਿਚਾਰਾਂ ਰਾਹੀ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਦੱਸਿਆ ਕਿ ਕਿਸ ਤਰ੍ਹਾਂ ਗੁਰੂ ਸਾਹਿਬ ਦੇ ਦਰਸ਼ਨ ਕਰਨੇ, ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਨਾ, ਸਹਿਜ ਪਾਠ ਕਰਨਾ, ਸੁੱਖ ਆਸਣ ਕਰਨਾ ਹੈ।ਭਾਈ ਸਾਹਿਬ ਨੇ ਕਿਹਾ ਕਿ ਵਿਦਿਆ ਵੀ ਇੱਕ ਉਤਮ ਗਿਆਨ ਹੈ, ਇਸੇ ਲਈ ਵਿਧਵਾ ਬੀਬੀਆਂ ਦੇ ਬੱਚਿਆਂ ਨੂੰ ਹਰ ਸਾਲ ਫ੍ਰੀ ਕਾਪੀਆਂ ਵੰਡੀਆਂ ਜਾਂਦੀਆਂ ਹਨ ।ਕਾਪੀਆਂ ਤਕਸੀਮ ਕਰਨ ਦੀ ਰਸਮ ਭਾਈ ਗੁਰਇਕਬਾਲ ਸਿੰਘ, ਇੰਦਰਬੀਰ ਸਿੰਘ ਬੁਲਾਰੀਆ ਮੁੱਖ ਸੰਸਦੀ ਸਕੱਤਰ ਅਤੇ ਯੂਥ ਅਕਾਲੀ ਦਲ ਦੇ ਮੁੱਖ ਬੁਲਾਰੇ ਨਵਦੀਪ ਸਿੰਘ ਗੋਲਡੀ ਵਲੋਂ ਨਿਭਾਈ ਗਈ।
ਇਸ ਮੌਕੇ ਬਾਬਾ ਸੁਖਦੇਵ ਸਿੰਘ ਭੁੱਚੋ ਕਲਾਂ ਵਾਲੇ, ਬਾਬਾ ਰਮਨ ਸਿੰਘ, ਬਾਬਾ ਹਰਭਜਨ ਸਿੰਘ ਨਾਨਕਸਰ ਕਲੇਰਾਂ ਵਾਲੇ, ਭਾਈ ਇੰਦਰਪਾਲ ਸਿੰਘ ਜੀ ਤੋਂ ਇਲਾਵਾ ਭਾਈ ਜਗਤਾਰ ਸਿੰਘ ਜੀ ਗ੍ਰੰਥੀ, ਅੰਮ੍ਰਿਤਪਾਲ ਸਿੰਘ, ਨਵਦੀਪ ਸਿੰਘ ਗੋਲਡੀ, ਗੁ. ਸਹੀਦ ਗੰਜ ਸਾਹਿਬ ਦੇ ਤਿੰਨ ਪਹਿਰ ਦੀ ਇਸ਼ਨਾਨ ਦੀ ਸੇਵਾ ਦੇ ਸਮੂੰਹ ਪ੍ਰੇਮੀ ਅਤੇ ਸੰਗਤ ਨੇ ਹਾਜਰੀ ਭਰੀ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply