
ਭਿੱਖੀਵਿੰਡ, 7 ਅਪ੍ਰੈਲ (ਕੁਲਵਿੰਦਰ ਸਿੰਘ ਕੰਬੋਕੇ) ਅੱਜ ਅੱਡਾ ਭਿੱਖੀਵਿੰਡ ਤੋਂ ਥੌੜੀ ਦੂਰ ਪੈਂਦੇ ਪਿੰਡ ਮਾੜੀ ਕੰਬੋਕੇ ਵਿਖੇ ਕਾਂਗਰਸ ਪਾਰਟੀ ਦੇ ਆਗੂ ਤੇ ਸਰਪ੍ਰਸਤ ਸ੍ਰ. ਸੰਦੀਪ ਸਿੰਘ ਕੰਬੋਕੇ ਦੇ ਗ੍ਰਹਿ ਕਾਂਗਰਸ ਵਰਕਰਾਂ ਦੀ ਇਕ ਵਿਸ਼ੇਸ਼ ਮੀਟਿੰਗ ਅਨੂਪ ਸਿੰਘ ਭੁੱਲਰ ਦੀ ਅਗਵਾਈ ਹੇਠ ਹੋਈ।ਮੀਟਿੰਗ ਉਪਰੰਤ ਜਾਰੀ ਇੱਕ ਸਾਂਝੇ ਬਿਆਨ ਵਿੱਚ ਅਨੂਪ ਸਿੰਘ ਭੁੱਲਰ ਅਤੇ ਸੰਦੀਪ ਸਿੰਘ ਕੰਬੋਕੇ ਨੇ ਆਖਿਆ ਹੈ ਕਿ ਆਉਣ ਵਾਲੀਆਂ 2017 ਦੀਆਂ ਚੋਣਾਂ ਵਿੱਚ ਕਾਂਗਰਸ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰੇਗੀ। ਉਹਨਾਂ ਹੋਰ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ। ਅਕਾਲੀ – ਭਾਜਪਾ ਗਠਜੋੜ ਨੇ ਉਦਯੌਗ ਤੇ ਵਪਾਰ ਵਾਂਗ ਕਿਰਸਾਨੀ ਨੂੰ ਰੋਲ ਕੇ ਰੱਖ ਦਿੱਤਾ ਹੈ। ਜਿਸ ਦਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਕਾਂਗਰਸ ਸਰਕਾਰ ਆਉਣ ‘ਤੇ ਕਿਰਸਾਨੀ ਦਾ ਹੱਲ ਪਹਿਲ ਦੇ ਅਧਾਰ ਤੇ ਕੱਢਿਆ ਜਾਵੇਗਾ। ਇਸ ਸਮੇਂ ਉਹਨਾਂ ਨਾਲ ਛਿੰਦਾ ਬੁੱਗ ਮਾੜੀ ਮੇਘਾ, ਬੂਟਾ ਸਿੰਘ ਕੰਬੋਕੇ, ਸੰਦੀਪ ਸਿੰਘ, ਸੋਨੀ ਕੰਬੋਕੇ, ਸੁਖਦੇਵ ਸਿੰਘ ਆਦਿ ਹਾਜ਼ਰ ਸਨ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media