Friday, July 5, 2024

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਬੈਠਕ ਆਯੋਜਿਤ

PPN0804201610ਫਾਜ਼ਿਲਕਾ, 8 ਅਪ੍ਰੈਲ (ਵਨੀਤ ਅਰੋੜਾ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਬੈਠਕ ਮਾਣਯੋਗ ਅਡੀਸ਼ਨਲ ਜ਼ਿਲ੍ਹਾ ਸੈਸ਼ਨ ਜੱਜ ਫਸਟ ਕਮ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਜਤਿੰਦਰ ਵਾਲੀਆ ਦੀ ਪ੍ਰਧਾਨਗੀ ਹੇਠ ਹੋਈ। ਬੈਠਕ ਵਿਚ ਸੀ.ਜੇ.ਐਮ.ਸ਼੍ਰੀ ਕਲਭੂਸ਼ਨ ਕੁਮਾਰ, ਸੀ.ਜੀ.ਐਮ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਪ੍ਰਿਤਪਾਲ ਸਿੰਘ, ਐਸ.ਪੀ.ਸ਼੍ਰੀ ਧਰਮਵੀਰ ਸਿੰਘ, ਐਸ.ਡੀ.ਐਮ.ਸ਼੍ਰੀ ਸੁਭਾਸ਼ ਖੱਟਕ, ਡਿਪਟੀ ਡੀ.ਏ.ਸ਼੍ਰੀ ਦਿਨੇਸ਼ ਵਰਮਾ, ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਪ੍ਰਵੀਨ ਧੰਜੂ ਵੀ ਹਾਜਰ ਸਨ। ਬੈਠਕ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਸਕੀਮਾਂ ਨੂੰ ਆਮ ਲੋਕਾਂ ਤੱਕ ਪੁੱਜਦਾ ਕਰਨ ਲਈ ਚਰਚਾ ਕੀਤੀ ਗਈ।
ਮਾਣਯੋਗ ਅਡੀਸ਼ਨਲ ਜ਼ਿਲ੍ਹਾ ਸੈਸ਼ਨ ਜੱਜ ਫਸਟ ਕਮ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਜਤਿੰਦਰ ਵਾਲੀਆ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਔਰਤਾਂ, ਬੱਚਿਆਂ, ਐਸ.ਸੀ/ਐਸ.ਟੀ. ਸ਼੍ਰੇਣੀ ਦੇ ਲੋਕਾਂ, ਬੇਗਾਰ ਜਾਂ ਕਿਸੇ ਕੁਦਰਤੀ ਆਫ਼ਤ ਦੇ ਮਾਰਿਆਂ ਜਾਂ ਘੱਟ ਆਮਦਨ ਵਾਲੇ ਲੋਕਾਂ, ਹਵਾਲਾਤ ਵਿਚ ਬੰਦ ਬੰਦੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਉਪਲਬੱਧ ਕਰਵਾਈ ਜਾਂਦੀ ਹੈ। ਇਸ ਤਹਿਤ ਅਥਾਰਟੀ ਵੱਲੋਂ ਪ੍ਰਾਰਥੀ ਦੀ ਅਰਜੀ ਮਿਲਣ ਤੇ ਮੁਫ਼ਤ ਵਕੀਲ ਦੀ ਸਹੂਲਤ ਉਪਲਬੱਧ ਕਰਵਾਈ ਜਾਂਦੀ ਹੈ। ਇਸ ਲਈ ਜਿਸ ਅਦਾਲਤ ਵਿਚ ਕੇਸ ਚੱਲਦਾ ਹੋਵੇ ਉੱਥੇ ਜਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਵਿਚ ਅਰਜੀ ਦਿੱਤੀ ਜਾ ਸਕਦੀ ਹੈ।
ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਤੇਜਾਬੀ ਹਮਲੇ ਵਰਗੇ ਘਿਣਾਉਣੇ ਅਪਰਾਧਾਂ ਦੇ ਮਾਮਲਿਆਂ ਵਿਚ ਪੀੜ੍ਹਤਾਂ ਨੂੰ ਮੁਆਵਜਾ ਵੀ ਦਿੱਤਾ ਜਾਂਦਾ ਹੈ। ਉਨ੍ਹਾਂ ਹੋਰ ਦੱਸਿਆ ਕਿ 9 ਅਪ੍ਰੈਲ 2016 ਨੂੰ ਨੈਸ਼ਨਲ ਲੋਕ ਅਦਾਲਤ ਲਗਾਈ ਜਾਵੇਗੀ। ਇਸ ਦੌਰਾਨ ਕਿਰਤੀਆਂ ਅਤੇ ਪਰਿਵਾਰਕ ਮਸਲਿਆਂ ਨਾਲ ਸਬੰਧਤ ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਸਹਿਮਤੀ ਨਾਲ ਕੀਤਾ ਜਾਵੇਗਾ। ਉਨ੍ਹਾਂ ਨੇ ਅਪੀਲ ਕੀਤੀ ਕਿ ਸਾਨੂੰ ਲੋਕ ਅਦਾਲਤਾਂ ਰਾਹੀਂ ਮਸਲਿਆਂ ਦੇ ਨਿਪਟਾਰੇ ਨੂੰ ਪਹਿਲ ਦੇਣੀ ਚਾਹੀਦੀ ਹੈ ਕਿਉਂ ਕਿ ਇਸ ਨਾਲ ਧਨ ਅਤੇ ਸਮੇਂ ਦੀ ਬਚੱਤ ਹੁੰਦੀ ਹੈ ਅਤੇ ਝਗੜੇ ਦਾ ਸਥਾਈ ਹੱਲ ਵੀ ਹੋ ਜਾਂਦਾ ਹੈ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply