Friday, July 5, 2024

ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀਆਂ ਦੀਆਂ ਬੈਠਕਾਂ ਆਯੋਜਿਤ

PPN0804201611ਫਾਜ਼ਿਲਕਾ, 8 ਅਪ੍ਰੈਲ (ਵਨੀਤ ਅਰੋੜਾ) – ਵਧੀਕ ਡਿਪਟੀ ਕਮਿਸ਼ਨਰ ਸ. ਚਰਨਦੇਵ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀਆਂ ਦੀਆਂ ਮੀਟਿੰਗਾਂ ਕੀਤੀਆਂ ਗਈਆਂ। ਇਸ ਮੌਕੇ ਐਸ.ਸੀ.ਬੀ.ਸੀ.ਅਤੇ ਸਮਾਜਿਕ ਸੁਰੱਖਿਆ ਸਬੰਧੀ ਕਮੇਟੀ, ਪਬਲਿਕ ਹੈਲਥ ਕਮੇਟੀ, ਸਹਿਕਾਰਤਾ ਕਮੇਟੀ, ਬਿਜਲੀ ਵਿਭਾਗ ਕਮੇਟੀ, ਅਰਬਨ ਇੰਨਫਰਾਸਟਰੈਕਚਰ ਅਤੇ ਮਿਉਂਸਪਲ ਐਮਟੀਜ਼ ਕਮੇਟੀ ਅਤੇ ਸਿੰਚਾਈ ਵਿਭਾਗ ਸਬੰਧੀ ਕਮੇਟੀਆਂ ਦੇ ਕਨਵੀਨਰ ਹਾਜਰ ਸਨ।
ਇਨ੍ਹਾਂ ਬੈਠਕਾਂ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸ.ਚਰਨਦੇਵ ਸਿੰਘ ਮਾਨ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸਲਾਹਕਾਰ ਕਮੇਟੀਆਂ ਦੇ ਮੈਂਬਰਾਂ ਵੱਲੋਂ ਆਏ ਸੁਝਾਵਾਂ ਅਤੇ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਲੋਕ ਮਸਲਿਆਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਹੁਣ ਪਿੰਡਾਂ ਵਿਚ ਪੈਨਸ਼ਨਾਂ ਗ੍ਰਾਮ ਪੰਚਾਇਤਾਂ ਵੱਲੋਂ ਵੰਡੀਆਂ ਜਾਣਗੀਆਂ ਤਾਂ ਜੋ ਲੋਕਾਂ ਨੂੰ ਪੈਨਸ਼ਨ ਪ੍ਰਾਪਤ ਕਰਨ ਵਿਚ ਕੋਈ ਦਿੱਕਤ ਨਾ ਆਵੇ। ਇਸ ਤਰ੍ਹਾਂ ਉਨ੍ਹਾਂ ਨੇ ਬਿਜਲੀ ਦੀਆਂ ਢਿੱਲੀਆਂ ਤਾਰਾਂ ਕਸਣ ਦੀਆਂ ਹਦਾਇਤਾਂ ਵੀ ਦਿੱਤੀਆਂ ਅਤੇ ਸਿੰਚਾਈ ਵਿਭਾਗ ਨੂੰ ਕਿਹਾ ਕਿ ਉਹ ਯਕੀਨੀ ਬਣਵਾ ਕੇ ਕਿਸਾਨਾਂ ਨੂੰ ਉਚਿਤ ਮਾਤਰਾ ਵਿਚ ਸਿੰਚਾਈ ਲਈ ਨਹਿਰੀ ਪਾਣੀ ਮਿਲੇ। ਉਨ੍ਹਾਂ ਨੇ ਨਗਰ ਕੌਂਸਲਾਂ ਨੂੰ ਸ਼ਹਿਰਾਂ ਵਿਚ ਸਾਫ਼ ਸਫ਼ਾਈ ਰੱਖਣ ਅਤੇ ਨਜਾਇਜ਼ ਕਬਜੇ ਹਟਾਉਣ ਲਈ ਵੀ ਆਖਿਆ। ਇਸ ਮੌਕੇ ਇੰਨ੍ਹਾਂ ਬੈਠਕਾਂ ਵਿਚ ਸ.ਗੁਰਬੰਤਾ ਸਿੰਘ ਦਲਮੀਰ ਖੇੜਾ, ਸ. ਹਰਗੋਬਿੰਦ ਸਿੰਘ ਜੰਡਵਾਲਾ, ਸ.ਅਮਰੀਕ ਸਿੰਘ ਆਦਿ ਵੀ ਹਾਜਰ ਸਨ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply