Thursday, July 4, 2024

ਡਿਪਟੀ ਕਮਿਸ਼ਨਰ ਵੱਲੋਂ ਸੁਵਿਧਾ ਸੈਂਟਰ ਦੀ ਅਚਨਚੇਤ ਚੈਕਿੰਗ – ਇਕ ਏਜੰਟ ਕਾਬੂ

PPN0804201612ਫਾਜ਼ਿਲਕਾ, 8 ਅਪ੍ਰੈਲ (ਵਨੀਤ ਅਰੋੜਾ)- ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ.ਫਾਜ਼ਿਲਕਾ ਵੱਲੋਂ ਅੱਜ ਸੁਵਿਧਾ ਸੈਂਟਰ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਸੁਵਿਧਾ ਸੈਂਟਰ ਤੋਂ ਮੂਫ਼ਤ ਲੈ ਕੇ ਬਾਹਰ ਵੱਧ ਮੁੱਲ ਤੇ ਫਾਇਲਾਂ ਵੇਚਣ ਵਾਲੇ ਇਕ ਏਜੰਟ ਨੂੰ ਵੀ ਕਾਬੂ ਕੀਤਾ। ਇਸ ਮੌਕੇ ਉਨ੍ਹਾਂ ਸੁਵਿਧਾ ਸੈਂਟਰ ਵਿਚ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਦੀ ਜਾਣਕਾਰੀ ਲਈ ।
ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੁਵਿਧਾ ਸੈਂਟਰਾਂ ਤੇ ਜ਼ਿਲ੍ਹਾ ਵਾਸੀਆਂ ਨੂੰ ਚੰਗੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸੁਵਿਧਾ ਸੈਂਟਰਾਂ ਤੇ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੁਵਿਧਾਵਾਂ ਸਬੰਧੀ ਫਾਇਲਾਂ ਵੀ ਸੁਵਿਧਾ ਸੈਂਟਰਾਂ ਵਿਚ ਮੁਫ਼ਤ ਉਪਲਬੱਧ ਹਨ। ਉਨ੍ਹਾਂ ਕਿਹਾ ਕਿ ਸੁਵਿਧਾ ਸੈਂਟਰ ਦੇ ਬਾਹਰੋਂ ਕੁਝ ਵਿਅਕਤੀ ਸੁਵਿਧਾ ਸੈਂਟਰ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਦੀਆਂ ਫਾਇਲਾਂ ਲੈ ਕੇ ਬਾਹਰ ਵੱਧ ਮੁੱਲ ਤੇ ਦੇ ਕੇ ਨਾਗਰਿਕਾਂ ਦੀ ਲੁੱਟ ਕਰ ਰਹੇ ਹਨ। ਜਿਸ ਕਾਰਨ ਲੋਕਾਂ ਦਾ ਵੱਡੇ ਪੱਧਰ ਤੇ ਆਰਥਿਕ ਨੁਕਸਾਨ ਹੁੰਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੁਵਿਧਾ ਸੈਂਟਰ ਤੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਦੀਆਂ ਫਾਇਲਾਂ ਪ੍ਰਾਪਤ ਕਰਨ, ਕਿਸੇ ਵੀ ਬਾਹਰ ਦੇ ਏਜੰਟ ਤੋਂ ਫਾਇਲਾਂ ਨਾ ਲੈਣ।
ਇਸ ਚੈਕਿੰਗ ਦੌਰਾਨ ਸੁਵਿਧਾ ਸੈਂਟਰ ਤੋਂ ਲੈ ਕੇ ਬਾਹਰ ਲੋਕਾਂ ਨੂੰ ਵੱਧ ਮੁੱਲ ਤੇ ਫਾਇਲਾਂ ਵੇਚਣ ਵਾਲੇ ਇਕ ਏਜੰਟ ਰਾਮ ਚੰਦ ਨੂੰ ਕਾਬੂ ਕੀਤਾ , ਜਿਸ ਤੇ ਡਿਪਟੀ ਕਮਿਸ਼ਨਰ ਵੱਲੋਂ ਪਰਚਾ ਦਰਜ ਕਰਵਾਉਣ ਦੇ ਨਿਰਦੇਸ਼ ਦਿੱਤੇੇ ਗਏ। ਉਨ੍ਹਾਂ ਕਿਹਾ ਕਿ ਜਿਹੜੇ ਏਜੰਟ ਸੁਵਿਧਾ ਸੈਂਟਰ ਤੋਂ ਫਾਇਲਾਂ ਲੈ ਕੇ ਲੋਕਾਂ ਦੀ ਲੁੱਟ ਕਰ ਰਹੇ ਹਨ ਉਨ੍ਹਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਮੌਕੇ ਉਨ੍ਹਾਂ ਸੁਵਿਧਾ ਸੈਂਟਰ ਦੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਸੁਵਿਧਾ ਸੈਂਟਰ ਤੇ ਮਿਲ ਰਹੀਆਂ ਸੁਵਿਧਾਵਾਂ ਸਬੰਧੀ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਾ ਆਵੇ। ਉਨ੍ਹਾਂ ਕਿਹਾ ਕਿ ਜਿਹੜਾ ਵੀ ਵਿਅਕਤੀ ਸੁਵਿਧਾ ਸੈਂਟਰ ਤੇ ਆਉਂਦਾ ਹੈ ਉਸ ਨੂੰ ਹੀ ਫਾਇਲ ਦਿੱਤੀ ਜਾਵੇ।
ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਸੁਵਿਧਾ ਸੈਂਟਰ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੁਵਿਧਾ ਸੈਂਟਰ ਵਿਚ ਇਕ ਪੁੱਛਗਿੱਛ ਕੇਂਦਰ ਸਥਾਪਿਤ ਕੀਤਾ ਜਾਵੇ ਤਾਂ ਕਿ ਲੋਕ ਪੁੱਛ ਗਿੱਛ ਕਰਕੇ ਆਪਣਾ ਕੰਮ ਕਰਵਾ ਸਕਣ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply