Friday, July 5, 2024

ਭਾਰਤ ਸਰਕਾਰ ਦੀ ਰੈਂਕਿੰਗ ਅਨੁਸਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇਸ਼ ਦੀ 25ਵੀਂ ਬੈਸਟ ਯੂਨੀਵਰਸਿਟੀ ਐਲਾਨੀ ਗਈ

PPN0804201615ਅੰਮ੍ਰਿਤਸਰ, 8 ਅਪ੍ਰੈਲ (ਜਗਦੀਪ ਸਿੰਘ ਸੱਗੂ) ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਉਚੇਰੀ ਸਿਖਿਆ ਅਤੇ ਖੋਜ ਦੇ ਖੇਤਰ ਵਿਚ ਬੀਤੇ ਦਿਨੀਂ ਹੋਈ ਰੈਂਕਿੰਗ ਸਰਵੇ ਵਿਚ ਦੇਸ਼ ਦੀ 25ਵੀਂ ਬੈਸਟ ਯੂਨੀਵਰਸਿਟੀ ਹੋਣ ਦਾ ਮਾਣ ਪ੍ਰਾਪਤ ਕੀਤਾ ਹੈ। ਇਹ ਰੈਂਕਿੰਗ ਭਾਰਤ ਸਰਕਾਰ ਦੇ ਮਨੁੱਖੀ ਸਰੋਤ ਤੇ ਵਿਕਾਸ ਮੰਤਰਾਲੇ ਵੱਲੋਂ ਨੈਸ਼ਨਲ ਇੰਸਟੀਚਿਊਸ਼ਨਲ ਰੈਂਕਿੰਗ ਫਰੇਮਵਰਕ ਵੱਲੋਂ ਕਰਵਾਇਆ ਗਿਆ।
ਭਾਰਤ ਸਰਕਾਰ ਵੱਲੋਂ ਪਹਿਲੀ ਵਾਰ ਕੀਤੀ ਗਈ ਰੈਂਕਿੰਗ ਵਿਚ ਸਰਕਾਰੀ ਅਤੇ ਗੈਰ-ਸਰਕਾਰੀ ਯੂਨੀਵਰਸਿਟੀਆਂ ਅਤੇ ਅਦਾਰਿਆਂ ਵਿਚੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ 25ਵੇਂ ਸਥਾਨ ‘ਤੇ ਰਹੀ ਹੈ। ਇਥੇ ਵਰਣਨਯੋਗ ਹੈ ਕਿ ਵੱਖ ਵੱਖ ਅਜਾਦ ਅਦਾਰਿਆਂ ਵੱਲੋ ਕਰਵਾਈ ਜਾਂਦੀ ਰੈਂਕਿੰਗ ਅਤੇ ਸਰਵੇ ਅਨੁਸਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਲਗਾਤਾਰ ਦੇਸ਼ ਦੀਆਂ ਮੋਹਰੀ ਯੂਨੀਵਰਸਿਟੀਆਂ ਵਿਚ ਰਹੀ ਹੈ।
ਵਾਈਸ-ਚਾਂਸਲਰ, ਪ੍ਰੋ. ਅਜਾਇਬ ਸਿੰਘ ਬਰਾੜ ਨੇ ਇਸ ਕਾਮਯਾਬੀ ਦਾ ਸਿਹਰਾ ਯੂਨੀਵਰਸਿਟੀ ਦੇ ਅਧਿਆਪਕਾਂ, ਸਕਾਲਰਾਂ ਅਤੇ ਵਿਦਿਆਰਥੀਆਂ ਨੂੰ ਦਿੱਤਾ ਹੈ। ਯੂਨੀਵਰਸਿਟੀ ਦੇ ਸ੍ਰੀ ਗੁੁਰੂ ਗ੍ਰੰਥ ਸਾਹਿਬ ਭਵਨ ਦੇ ਆਡੀਟੋਰੀਅਮ ਵਿਖੇ ਅੱਜ ਹੋਏ ਇਕ ਵਿਸ਼ੇਸ਼ ਸਮਾਗਮ ਵਿਚ ਪ੍ਰੋ. ਬਰਾੜ ਨੇ ਸਾਰਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਸਿਖਿਆ ਦੇ ਅਦਾਰੇ ਨੂੰ ਹੋਰ ਬੁਲੰਦੀਆਂ ‘ਤੇ ਲਿਜਾਣ ਲਈ ਸਾਰਿਆਂ ਨੂੰ ਰਲਮਿਲ ਕੇ ਮਿਹਨਤ ਕਰਨੀ ਚਾਹੀਦੀ ਹੈ।
ਯੂਨੀਵਰਸਿਟੀ ਦੇ ਇੰਨਟਰਨਲ ਕੁਆਲਟੀ ਐਸ਼ੁਏਰੈਂਸ ਸੈੱਲ ਦੇ ਡਾਇਰੈਕਟਰ ਪ੍ਰੋਫੈਸਰ ਨਵਦੀਪ ਸਿੰਘ ਸੋਢੀ ਨੇ ਦੱਸਿਆ ਕਿ ਯੂਨੀਵਰਸਿਟੀ ਰੈਂਕਿੰਗ ਲਈ ਮੰਤਰਾਲੇ ਵੱਲੋਂ ਚੰਗੇ ਅਦਾਰਿਆਂ ਦੀ ਚੋਣ ਲਈ ਨਿਰਧਾਰਤ ਮਾਪਦੰਡ ਅਪਣਾਏ ਗਏ ਸੀ, ਜਿਨ੍ਹਾਂ ਵਿਚ ਵਿਦਿਆਰਥੀਆਂ ਦੀ ਕਾਰਜਪ੍ਰਣਾਲੀ,ਪਰਸੈਪਸੳਨ, ਖੋਜ਼ ਉਤਪਾਦਨ, ਇੰਟਲਐਕਚੁਅਲ ਪ੍ਰਾਪਰਟੀ ਰਾਈਟ, ਅਧਿਆਪਨ, ਸਿਖਿਆ ਅਤੇ ਸਰੋਤ ਸ਼ਾਮਲ ਸੀ। ਉਨਾਂ ਦੱਸਿਆ ਕਿ ਯੂਨੀਵਰਸਿਟੀ ਨੂੰ ਵਿਦਿਆਰਥੀਆਂ ਦੀ ਕਾਰਜ ਪ੍ਰਣਾਲੀ ਵਿਚ ਪਹਿਲਾ ਸਥਾਨ, ਪਰਸੈਪਸ਼ਨ ਵਿਚ 13ਵਾਂ ਸਥਾਨ ਅਤੇ ਖੋਜ਼ ਉਤਪਾਦਨ, ਇੰਪੈਕਟ ਅਤੇ ਆਈਪੀਆਰ ਵਿਚ 17ਵਾਂ ਸਥਾਨ ਪ੍ਰਾਪਤ ਹੋਇਆ ਹੈ।
ਪ੍ਰੋ. ਬਰਾੜ ਨੇ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਛੇਤੀ ਹੀ ਯੂਨੀਵਰਸਿਟੀ ਇੰਸਟੀਚਿਊਟ ਟੈਕਨਾਲੋਜੀ ਸਥਾਪਿਤ ਕੀਤਾ ਜਾ ਰਿਹਾ ਹੈ, ਜਿਸ ਵਿਚ ਸਿਵਲ, ਮਕੈਨੀਕਲ, ਇਲੈਕਟ੍ਰੀਕਲ ਅਤੇ ਕੈਮੀਕਲ ਇੰਜੀਨਿਅਰਿੰਗ ਸ਼ੁਰੂ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨਾਂ੍ਹ ਕੋਰਸਾਂ ਨਾਲ ਇਸ ਖਿੱਤੇ ਦੇ ਵਿਦਿਆਰਥੀਆਂ ਨੂੰ ਲਾਹਾ ਪ੍ਰਾਪਤ ਹੋਵੇਗਾ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply