Friday, July 5, 2024

ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਵਿਸਾਖੀ ‘ਤੇ ਪੰਥਕ ਕਾਨਫਰੰਸ ਹਰ ਹਾਲ ਹੋਵੇਗੀ – ਪੰਥਕ ਆਗੂ

ਬਠਿੰਡਾ, 8 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਰਬੱਤ ਖਾਲਸਾ ਦੇ ਥਾਪੇ ਗਏ ਜਥੇਦਾਰ ਸਾਹਿਬਾਨਾਂ ਵੱਲੋਂ ਪੰਥਕ ਮੁੱਦਿਆਂ ਤੇ ਵਿਚਾਰ ਚਰਚਾ ਕਰਨ ਅਤੇ ਕੌਮ ਦੀ ਏਕਤਾ ਨੂੰ ਮਜਬੂਤ ਕਰਨ ਦੇ ਨਾਲ ਆਉਂਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪਣੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਲਈ ਖਾਲਸੇ ਦੇ ਜਨਮ ਦਿਹਾੜੇ ਵਿਸਾਖੀ ਮੌਕੇ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਪੰਥਕ ਕਾਨਫਰੰਸ ਕਰਨ ਦਾ ਐਲਾਨ ਕੀਤਾ ਗਿਆ ਹੈ। ਜਿਸ ਲਈ ਸਰਬੱਤ ਖਾਲਸਾ ਨਾਲ ਜੁੜੀਆਂ ਸਮੂਹ ਪੰਥਕ ਧਿਰਾਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ । ਪ੍ਰੈਸ ਕਲੱਬ ਬਠਿੰਡਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਨਾਈਟਿਡ ਅਕਾਲੀ ਦਲ ਦੇ ਸਕੱਤਰ ਜਨਰਲ ਗੁਰਦੀਪ ਸਿੰਘ ਬਰਾੜ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਬਾਲਿਆਂਵਾਲੀ, ਪੰਥਕ ਸੇਵਾ ਲਹਿਰ ਦੇ ਆਗੂ ਬਾਬਾ ਜਸਵਿੰਦਰ ਸਿੰਘ ਤਿਉਣਾ ਨੇ ਕਿਹਾ ਕਿ ਪੰਥਕ ਕਾਨਫਰੰਸ ਨੂੰ ਰੋਕਣ ਲਈ ਪੰਜਾਬ ਸਰਕਾਰ ਵੀ ਪੱਬਾਂ ਭਾਰ ਹੈ, ਪਰ ਸਰਕਾਰੀ ਜ਼ਬਰ ਅਤੇ ਧੱਕੇਸ਼ਾਹੀ ਅੱਗੇ ਸਿੱਖ ਨਹੀਂ ਝੁਕਣਗੇ। ਸਰਕਾਰ ਦੇ ਹਰ ਜੁਲਮ ਦਾ ਸਬਰ ਨਾਲ ਟਕਰਾ ਕਰਾਂਗੇ ਅਤੇ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਮਿਥੀ ਹੋਈ ਜਗ੍ਹਾ ਤੇ ਪੰਥਕ ਕਾਨਫਰੰਸ ਕਰਕੇ ਰਹਾਂਗੇ । ਉਨਾਂ ਕਿਹਾ ਕਿ ਜੇਕਰ ਇਸ ਦੌਰਾਨ ਕੋਈ ਮਾਹੌਲ ਖਰਾਬ ਹੋਇਆ ਤਾਂ ਉਸ ਲਈ ਬਾਦਲ ਪਰਿਵਾਰ, ਸ਼੍ਰੋਮਣੀ ਕਮੇਟੀ ਤੇ ਜਿਲ੍ਹਾ ਪ੍ਰਸ਼ਾਸਨ ਜਿੰਮੇਵਾਰ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਨਿੱਜੀ ਜਗ੍ਹਾਂ ‘ਤੇ ਰੈਲੀ ਕਰਨ ‘ਤੇ ਰੋਕਣ ਦਾ ਕੋਈ ਹੱਕ ਨਹੀ ਕਿਉਕਿ ਗੁਰਦੁਆਰਾ ਬੁੰਗਾ ਨਾਨਕਸਰ ਵਲੋਂ ਜਗ੍ਹਾ ਦਿੱਤੀ ਗਈ ਹੈ, ਜਿਸ ਵਿੱਚ ਡੀ.ਸੀ, ਐਸ.ਐਸ.ਪੀ, ਸ਼੍ਰੋਮਣੀ ਕਮੇਟੀ ਮੈਂਬਰ ਮੋਹਨ ਸਿੰਘ ਬੰਗੀ ਅਤੇ ਦਰਬਾਰਾ ਸਿੰਘ ਗੁਰੂ ਦਾ ਮੁੱਖ ਰੋਲ ਹੈ।ਜਿਨ੍ਹਾਂ ‘ਤੇ ਉਨ੍ਹਾਂ ਵਲੋਂ ਹਾਈ ਕੋਰਟ ਵਿਚ ਇਕ ਪਟੀਸ਼ਨ ਵੀ ਦਾਇਰ ਕੀਤੀ ਗਈ ਹੈ।ਆਗੂਆਂ ਨੇ ਕਿਹਾ ਕਿ ਇਸ ਕਾਨਫਰੰਸ ਵਿੱਚ ਪੰਜਾਬ, ਹਰਿਆਣਾ, ਰਾਜਸਥਾਨ ਦੀਆਂ ਸਮੂਹ ਸੰਗਤਾਂ, ਧਾਰਮਿਕ ਜਥੇਬੰਦੀਆਂ, ਸੰਤ ਮਹਾਂਪੁਰਸ਼ ਵੱਡੀ ਗਿਣਤੀ ਵਿੱਚ ਸ਼ਾਮਲ ਹੋਣਗੇ ਅਤੇ ਸਿੱਖਾਂ ਦੀ ਨੁਮਾਇੰਦਗੀ ਕਰਦੀਆਂ ਰਾਜਨੀਤਿਕ ਪਾਰਟੀਆਂ ਦੇ ਨਾਲ ਕਿਸਾਨ, ਮਜਦੂਰ, ਮੁਲਾਜ਼ਮਾਂ ਜਥੇਬੰਦੀਆਂ ਵੀ ਪੁਜਣਗੀਆਂ। ਇਸ ਮੌਕੇ ਬਾਬਾ ਜੋਗਿੰਦਰ ਸਿੰਘ, ਬਾਬਾ ਸੁਖਦੇਵ ਸਿੰਘ ਜੋਗਾਨੰਦ ਵੀ ਸ਼ਾਮਲ ਸਨ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply