Friday, July 5, 2024

ਅਕਾਲੀ-ਭਾਜਪਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋ ਪੰਜਾਬ ਦੇ ਲੋਕ ਪ੍ਰੇਸ਼ਾਨ-ਬਾਬਾ ਬਲਜਿੰਦਰ ਸਿੰਘ

PPN0804201622ਪੱਟੀ, 8 ਅਪ੍ਰੈਲ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ)- ਅਕਾਲੀ-ਭਾਜਪਾ ਸਰਕਾਰ ਦੀਆ ਲੋਕ ਵਿਰੋਧੀ ਨੀਤੀਆਂ ਤੇੋ ਸੂਬੇ ਦੇ ਲੋਕ ਤੰਗ ਤੇ ਪਰੇਸ਼ਾਨ ਹੋ ਚੁੱਕੇ ਹਨ ਤੇ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣਾ ਫੈਸਲਾ ਕਾਂਗਰਸ ਦੇ ਹੱਕ ਵਿਚ ਦੇ ਕੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸਰਕਾਰ ਸਥਾਪਤ ਕਰਨਗੇ।ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸੀਨੀ: ਕਾਂਗਰਸੀ ਆਗੂ ਬਾਬਾ ਬਲਜਿੰਦਰ ਸਿੰਘ ਚੂਸਲੇਵੜ ਨੇ ਪੱਤਰਕਾਰ ਨਾਲ ਗੱਲ ਕਰਦਿਆਂ ਕੀਤਾ । ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਸੂਬੇ ਅੰਦਰ ਲੁੱਟ ਮਚਾਈ ਹੋਈ ਹੈ।ਉਹਨਾਂ ਕਿਹਾ ਕਿ ਅੱਜ ਪੰਜਾਬ ਦਾ ਹਰ ਵਰਗ ਆਪਣੇ ਆਪ ਨੂੰ ਲੁੱਿਟਆ ਹੋਇਆ ਮਹਿਸੂਸ ਕਰ ਰਹੇ ਹਨ, ਇਸ ਕਰਕੇ ਕਾਂਗਰਸ ਦੀ ਸਰਕਾਰ ਲਿਆਉਣ ਲਈ ਉਤਾਵਲੇ ਹਨ ।ਉਨਾਂ ਕਿਹਾ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਦੋਰਾਨ ਕਾਂਗਰਸ ਸ਼ਾਨ ਨਾਲ ਜਿੱਤੇਗੀ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply