Friday, July 5, 2024

ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ 400 ਵਪਾਰੀਆਂ ਦੇ ਕਾਰਡ ਬਣਾਏ – ਅਸ਼ਵਨੀ ਸ਼ਰਮਾ

PPN0804201623ਪਠਾਨਕੋਟ, 8 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਨਾਗਰਿਕਾਂ ਦੀ ਸੇਵਾ ਲਈ ਵਚਨਬੱਧ ਹੈ ਅਤੇ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ ਪੰਜਾਬ ਅੰਦਰ 2.33 ਲੱਖ ਵਪਾਰੀਆਂ, ਜਿੰਨ੍ਹਾਂ ਦੀ ਟਰਨ ਓਵਰ ਇੱਕ ਕਰੋੜ ਰੁਪਏ ਤੋਂ ਘੱਟ ਹੈ, ਉਨ੍ਹਾਂ ਨੂੰ ਸਿਹਤ ਬੀਮੇ ਦਾ ਲਾਭ ਦਿੱਤਾ ਜਾ ਰਿਹਾ ਹੈ।ਇਹ ਜਾਣਕਾਰੀ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਦਿੰਦਿਆ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਅੰਦਰ 4500 ਵਪਾਰੀਆਂ ਨੂੰ ਇਸ ਸਕੀਮ ਦਾ ਲਾਭ ਦਿੱਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਹੁਣ ਤੱਕ 400 ਵਪਾਰੀਆਂ ਦੇ ਕਾਰਡ ਬਣਾ ਦਿੱਤੇ ਗਏ ਹਨ ਅਤੇ ਜਲਦੀ ਹੀ ਇਹ ਕੰਮ ਪੂਰਾ ਕਰ ਲਿਆ ਜਾਵੇਗਾ।ਉਨ੍ਹਾਂ ਦੱਸਿਆ ਕਿ ਇਸ ਮਹੀਨੇ ਦੌਰਾਨ ਜ਼ਿਲ੍ਹੇ ਅੰਦਰ ਰਾਜ ਪੱਧਰੀ ਸਮਾਗਮ ਕਰਕੇ ਵਪਾਰੀਆਂ ਨੂੰ ਸਿਹਤ ਬੀਮਾ ਕਾਰਡ ਵੰਡ ਦਿੱਤੇ ਜਾਣਗੇ।ਉਨ੍ਹਾਂ ਦੱਸਿਆ ਕਿ ਇਸ ਬੀਮਾ ਯੋਜਨਾ ਕਾਰਨ ਵਪਾਰੀਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਸ਼੍ਰੀ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਬੀਮਾ ਯੋਜਨਾ ਤਹਿਤ ਵਪਾਰੀਆਂ ਨੂੰ 50 ਹਜ਼ਾਰ ਰੁਪਏ ਤੱਕ ਦਾ ਮੁਫ਼ਤ ਇਲਾਜ, ਪਰਿਵਾਰ ਦੇ ਮੁੱਖੀ ਦੀ ਹਾਦਸੇ ਵਿੱਚ ਮੌਤ ਜਾਂ ਨਕਾਰਾ ਹੋੋਣ ‘ਤੇ 5 ਲੱਖ ਰੁਪਏ ਦਾ ਬੀਮਾ ਅਤੇ ਅੱਗ ਲੱਗਣ ਕਾਰਣ ਨੁਕਸਾਨ ਹੋਣ ‘ਤੇ ਵਾਪਰੀਆਂ ਨੂੰ 5 ਲੱਖ ਰੁਪਏ ਤੱਕ ਦੀ ਮਾਲੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦਾ ਵਪਾਰੀਆਂ ਨੂੰ ਬਹੁਤ ਲਾਭ ਮਿਲੇਗਾ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਵਪਾਰੀਆਂ ਦੇ ਸਮਾਰਟ ਕਾਰਡ ਬਣਾਉਣ ਲਈ ਨਜਦੀਕ ਰਾਮਲੀਲਾ ਗਰਾਉਂਡ, ਢਾਂਗੂ ਰੋਡ ਤੇ ਟਿੰਬਰ ਮਾਰਚੈਂਟ ਦੇ ਨਜਦੀਕ ਅਤੇ ਸਰਨਾ ਵਿੱਚ ਸੀਮੇਂਟ ਫੈਕਟਰੀ ਵਿਖੇ ਮਸ਼ੀਨਾਂ ਲਗਾਈਆਂ ਗਈਆਂ ਹਨ। ਉਨ੍ਹਾਂ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਉਕਤ ਸਥਾਨਾਂ ਜਿੱਥੇ ਮਸ਼ੀਨਾਂ ਲਗਾਈਆਂ ਗਈਆਂ ਹਨ, ਉੱਥੇ ਜਾ ਕੇ ਆਪਣੇ ਸਿਹਤ ਬੀਮਾ ਕਾਰਡ ਬਣਵਾਉਣ ਤੇ ਇਸ ਸਕੀਮ ਦਾ ਲਾਭ ਉਠਾਉਣ। ਉਨ੍ਹਾਂ ਦੱਸਿਆ ਕਿ ਕਾਰਡ ਬਣਾਉਣ ਲਈ ਅਧਿਕਾਰੀ ਵੱਖ ਵੱਖ ਵਪਾਰੀ ਸੰਗਠਨਾਂ ਨਾਲ ਮੀਟਿੰਗਾਂ ਕਰਕੇ ਕੰਮ ਵਿੱਚ ਤੇਜੀ ਲਿਆ ਰਹੇ ਹਨ। ਉਨ੍ਹਾਂ ਦੱਸਿਆ ਕਿ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ 403 ਹਸਪਤਾਲਾਂ, ਜਿੰਨ੍ਹਾਂ ਵਿੱਚ 192 ਸਰਕਾਰੀ ਅਤੇ 211 ਪ੍ਰਾਈਵੇਟ ਹਸਪਤਾਲ ਸ਼ਾਮਲ ਹਨ, ਜਿੰਨ੍ਹਾਂ ਵਿੱਚ ਮੁਫ਼ਤ ਇਲਾਜ ਕਰਵਾ ਸਕਦੇ ਹਨ। ਹਸਪਤਾਲਾਂ ਦੀ ਸੂਚੀ ਸਿਹਤ ਵਿਭਾਗ ਦੀ ਵੈਬਸਾਇਟ www.pbhealth.gov.in ‘ਤੇ ਉਪਲਬੱਧ ਹੈ

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply