Wednesday, July 3, 2024

ਗੁਰਦੁਆਰਾ ਚੀਫ਼ ਖ਼ਾਲਸਾ ਦੀਵਾਨ ਵਿਖੇ ਮਸਿਆ ਦੇ ਕੀਰਤਨ ਸਮਾਗਮ ਆਯੋਜਿਤ

PPN0804201624ਅੰਮ੍ਰਿਤਸਰ, 8 ਅਪ੍ਰੈਲ਼ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਗੁਰਦੁਆਰਾ ਸਾਹਿਬ ਵਿਖੇ ਮੱਸਿਆ ਦੇ ਮੌਕੇ ਤੇ ਦੀਵਾਨ ਸਜਾਏ ਗਏ। ਡਾਇਰੈਕਟਰ ਐਜੂਕੇਸ਼ਨ ਅਤੇ ਪ੍ਰਿੰਸੀਪਲ ਜੀ. ਟੀ. ਰੋਡ ਸਕੂਲ ਡਾ: ਧਰਮਵੀਰ ਸਿੰਘ ਨੇ ਸੰਗਤਾਂ ਨੂੰ ਜੀ ਆਇਆਂ ਆਖਿਆ। ਮਿਸ਼ਨ ਦੀਪ ਸੇਵਾ ਸੁਸਾਇਟੀ ਦੇ ਕੀਰਤਨੀ ਜਥੇ ਵਲੋਂ ਨਾਮ ਬਾਣੀ ਦੀ ਛਹਿਬਰ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਉਪਰੰਤ ਪ੍ਰਭਜੋਤ ਕੌਰ ਅਤੇ ਬੀਬੀ ਗੁਰਨੂਰ ਕੌਰ ਜੀ.ਟੀ. ਰੋਡ ਸਕੂਲ ਦੇ ਜਥੇ ਨੇ ਵੀ ਕੀਰਤਨ ਰਾਹੀ ਹਾਜ਼ਰੀ ਲਗਵਾਈ ਸੈਂਟਲ ਖਾਲਸਾ ਯਤੀਮਖਾਨਾ ਦੇ ਰਾਗੀ ਜਥੇ ਨੇ ਵੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਤੋਂ ਬਾਅਦ ‘ਪ੍ਰਭ ਮਿਲਣੈ ਕਾ ਚਾਓ’ ਕੋਟ ਖਾਲਸਾ ਸੁਸਾਇਟੀ ਦੀ ਬੀਬੀ ਕੰਵਲਜੀਤ ਕੌਰ ਦੇ ਜਥੇ ਨੇ ਵੀ ਗੁਰੂ ਜਸ ਗਾਇਨ ਕੀਤਾ। ਸਮਾਗਮ ਦੌਰਾਨ ਬੀਬੀ ਗੁਰਨੂਰ ਕੌਰ ਨੂੰ ਡਾਇਰੈਕਟਰ ਐਜੂਕੇਸ਼ਨ ਡਾ: ਧਰਮਵੀਰ ਸਿੰਘ, ਸz. ਨਿਰੰਜਨ ਸਿੰਘ, ਡਾ: ਸ਼੍ਰੀਮਤੀ ਅਮਰਪਾਲੀ ਮੈਂਬਰ ਇੰਚਾਰਜ ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ, ਸz. ਹਰਜੀਤ ਸਿੰਘ ਐਸ.ਡੀ.ਓ. (ਰਿਟਾ:) ਵੱਲੋਂ ਵਿਸ਼ੇਸ਼ ਰੂਪ ਵਿੱਚ ਸਨਮਾਨਿਤ ਕੀਤਾ ਗਿਆ। ਡਾਇਰੈਕਟਰ ਐਜੂਕੇਸ਼ਨ ਡਾ: ਧਰਮਵੀਰ ਸਿੰਘ ਨੇ ਸਮੂਹ ਹਾਜ਼ਰ ਸੰਗਤਾਂ ਦਾ ਧੰਨਵਾਦ ਕੀਤਾ।ਸਮਾਗਮ ਵਿਚ ਬਾਬਾ ਬਲਦੇਵ ਸਿੰਘ, ਡਾ: ਸ਼੍ਰੀਮਤੀ ਅਮਰਪਾਲੀ, ਸz. ਹਰਜੀਤ ਸਿੰਘ ਐਸ.ਡੀ.ਓ. (ਰਿਟਾ.), ਇੰਜੀਨੀਅਰ ਜੈਦੀਪ ਸਿੰਘ, ਬੀਬੀ ਪ੍ਰਭਜੋਤ ਕੌਰ, ਸz. ਜਸਪਾਲ ਸਿੰਘ, ਅੰਮ੍ਰਿਤਸਰ ਸ਼ਹਿਰ ਦੇ ਕੋਟ ਖਾਲਸਾ, ਸੈਂਟਰਲ ਖਾਲਸਾ ਯਤੀਮਖਾਨਾ, ਸੰਧੂ ਕਲੌਨੀ, ਛੇਹਰਟਾ ਸਾਹਿਬ ਅਤੇ ਪਿੰਡ ਘਨੂਪੁਰ ਕਾਲੇ ਤੋਂ ਸੰਗਤ ਬੱਸਾਂ ਰਾਹੀਂ ਵਿਸ਼ੇਸ਼ ਤੌਰ ਤੇ ਪਹੁੰਚੀ।ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply