Wednesday, July 3, 2024

ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸੀਸ ਗੰਜ ਦੇ ਪਿਆਓ ਨੂੰ ਤੋੜਨ ਦਾ ਕੀਤਾ ਵਿਰੋਧ

ਅੰਮ੍ਰਿਤਸਰ, 8 ਅਪ੍ਰੈਲ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਗੁਰਦੁਆਰਾ ਸੀਸ ਗੰਜ ਦੇ ਬਾਹਰ ਬਣੇ ਪਿਆਓ ਨੂੰ ਦਿੱਲੀ ਸਰਕਾਰ ਦੇ ਪ੍ਰਸ਼ਾਸਨ ਵੱਲੋਂ ਤੋੜਨ ਦਾ ਸਖ਼ਤ ਸ਼ਬਦਾਂ ਵਿੱਚ ਵਿਰੋਧ ਕੀਤਾ ਹੈ।ਉਨ੍ਹਾਂ ਕਿਹਾ ਕਿ ਕਿਸੇ ਵੀ ਧਰਮ ਦੇ ਧਾਰਮਿਕ ਅਸਥਾਨ ਨਾਲ ਸੰਗਤਾਂ ਦੀ ਆਸਥਾ ਜੁੜੀ ਹੁੰਦੀ ਹੈ ਤੇ ਦਿੱਲੀ ਪ੍ਰਸ਼ਾਸਨ ਵੱਲੋਂ ਇਸ ਤਰ੍ਹਾਂ ਦੀ ਕਾਰਵਾਈ ਕਰਨ ਨਾਲ ਦੇਸ਼-ਵਿਦੇਸ਼ ਵਿੱਚ ਵਸਦੇ ਸਿੱਖਾਂ ਦੇ ਮਨ ਵਿੱਚ ਰੋਸ ਪਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਅਗਰ ਦਿੱਲੀ ਪ੍ਰਸ਼ਾਸਨ ਨੇ ਇਸ ਪਿਆਓ ਨੂੰ ਢਾਹੁਣਾ ਹੀ ਸੀ ਤਾਂ ਉਨ੍ਹਾਂ ਨੂੰ ਪਹਿਲਾਂ ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਨਾਲ ਗੱਲਬਾਤ ਕਰਨੀ ਚਾਹੀਦੀ ਸੀ।ਉਨ੍ਹਾਂ ਕਿਹਾ ਕਿ ਜਿਸ ਜਗ੍ਹਾ ਨੂੰ ਢਾਹੁਣ ਦੀ ਕੋਸ਼ਿਸ਼ ਕੀਤੀ ਗਈ ਹੈ ਉਥੇ ਬਿਨਾਂ ਭਿੰਨ-ਭੇਦ ਹਰ ਤਰ੍ਹਾਂ ਦੇ ਲੋਕ ਜਲ ਛਕਦੇ ਹਨ।ਇਹ ਲੋਕ ਭਲਾਈ ਤੇ ਸੇਵਾ ਨਾਲ ਜੁੜੀ ਹੋਈ ਥਾਂ ਹੈ।ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਮਸ਼ੀਨਾਂ ਦੀ ਵਰਤੋਂ ਕਰਨ ਨਾਲ ਹਾਲਾਤ ਸੁਧਰਨ ਦੀ ਬਜਾਏ ਹੋਰ ਵੀ ਵਿਗੜ ਸਕਦੇ ਹਨ।ਉਨ੍ਹਾਂ ਦਿੱਲੀ ਪ੍ਰਸ਼ਾਸਨ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਵਿਸ਼ੇ ਤੇ ਮੁੜ ਵਿਚਾਰ ਕਰਨ ਉਪਰੰਤ ਇਸ ਦਾ ਕੋਈ ਹੋਰ ਸਾਰਥਿਕ ਹੱਲ ਲੱਭੇ ਤਾਂ ਜੋ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਨਾ ਪਹੁੰਚੇ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply