Wednesday, July 3, 2024

ਬੀ. ਬੀ. ਕੇ ਵੂਮੈਨ ਕਾਲਜ਼ ਨੇ ਪੀ.ਜੀ ਡਿਪਲੋਮਾ ਤੇ ਐਮ.ਐਸ.ਸੀ ਫੈਸ਼ਨ ਡਿਜ਼ਾਇਨ ਉੱਚ ਪੁਜ਼ੀਸ਼ਨਾਂ ਹਾਸਿਲ ਕੀਤੀਆਂ

PPN0904201601

ਅੰਮ੍ਰਿਤਸਰ, 9 ਅਪ੍ਰੈਲ (ਜਗਦੀਪ ਸਿੰਘ ਸੱਗੂ)- ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ ਦੀ ਪੀ.ਜੀ.ਡਿਪਲੋਮਾ ਇਨ ਗਾਰਮੈਂਟ ਕੰਸਟਰਕਸ਼ਨ ਐਂਡ ਫੈਸ਼ਨ ਡਿਜ਼ਾਇਨਿੰਗ ਸਮੈਸਟਰਪਹਿਲਾ ਦੀ ਗੁਰਪ੍ਰੀਤ ਕੌਰ ਨੇ ਪਹਿਲੀ ਤੇ ਐਮ.ਐਸ.ਸੀ ਫੈਸ਼ਨ ਡਿਜ਼ਾਇਨਿੰਗ ਐਂਡ ਮਰਚਨਡਾਇਜ਼ਿੰਗ ਸਮੈਸਟਰਪਹਿਲਾ ਦੀ ਵਰਸ਼ਾ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਸੰਬਰ 2015 ਦੀ ਪ੍ਰੀਖਿਆ ਵਿੱਚੋਂ ਤੀਸਰੀ ਪੁਜ਼ੀਸ਼ਨ ਹਾਸਿਲ ਕੀਤੀ ਜਦ ਕਿ ਐਮ.ਐਸ.ਸੀ.ਫੈਸ਼ਨ ਡਿਜ਼ਾਇਨਿੰਗ ਐਂਡ ਮਰਚਨਡਾਇਜ਼ਿੰਗ ਸਮੈਸਟਰ-ਤੀਸਰਾ ਦੀ ਅਮਨਪ੍ਰੀਤ ਕੌਰ ਨੇ ਯੂਨੀਵਰਸਿਟੀ ਵਿੱਚੋਂ ਤੀਸਰਾ ਸਥਾਨ ਹਾਸਿਲ ਕੀਤਾ। ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਵਿਦਿਆਰਥਣਾਂ ਨੂੰ ਮੁਬਾਰਕਾਂ ਦਿੰਦਿਆਂ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੀਆਂ ਉੱਚ ਪੁਜ਼ੀਸ਼ਨਾਂ ਨੂੰ ਬਰਕਰਾਰ ਰੱਖਣ।ਉਹਨਾਂ ਨੇ ਅਧਿਆਪਕਾਂ ਦੀ ਪ੍ਰਸੰਸ਼ਾ ਕੀਤੀ ਜਿਨ੍ਹਾਂ ਦੀ ਯੋਗ ਅਗਵਾਈ ਹੇਠ ਵਿਦਿਆਰਥਣਾਂ ਨੇ ਇਹ ਉੱਚ ਪੁਜ਼ੀਸ਼ਨਾਂ ਹਾਸਿਲ ਕੀਤੀਆਂ ਹਨ। ਡਾ. ਪੂਨਮ ਰਾਮਪਾਲ, ਮੁਖੀ ਹੋਮ ਸਾਇੰਸ ਵਿਭਾਗ ਅਤੇ ਡਾ. ਸਿਮਰਦੀਪ ਡੀਨ ਅਕਾਦਮਿਕ ਸਮੇਤ ਹੋਰ ਸਟਾਫ਼ ਮੈਂਬਰਾਂ ਨੇ ਵਿਦਿਆਰਥਣਾਂ ਨੂੰ ਉਹਨਾਂ ਦੀ ਪ੍ਰਾਪਤੀਆਂ ‘ਤੇ ਸ਼ੁੱਭਕਾਮਨਾਵਾਂ ਦਿੱਤੀਆਂ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply