Wednesday, July 3, 2024

ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 306 ਕੇਸ ਲਗਾਏ 235 ਕੇਸਾਂ ਦਾ ਨਿਪਟਾਰਾ ਕੀਤਾ ਗਿਆ

PPN0904201605

ਅੰਮ੍ਰਿਤਸਰ, 9 ਅਪ੍ਰੈਲ (ਜਗਦੀਪ ਸਿੰਘ ਸੱਗੂ)- ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਨੈਸ਼ਨਲ ਲੋਕ ਅਦਾਲਤ ਜ਼ਿਲ੍ਹਾ ਕਚਿਹਰੀਆਂ, ਅੰਮ੍ਰਿਤਸਰ ਵਿਖੇ ਲਗਾਈ ਗਈ ਜਿਸ ਵਿੱਚ ਲੇਬਰ ਅਤੇ ਪਰਵਾਰਿਕ ਮਸਲਿਆਂ ਦਾ ਨਿਪਟਾਰਾ ਕੀਤਾ ਗਿਆ ਅੰਮ੍ਰਿਤਸਰ ਅਤੇ ਨਾਲ ਦੀ ਨਾਲ ਸਬ-ਤਹਿਸੀਲਾਂ ਜਿਵੇਂ ਕਿ ਅਜਨਾਲਾ ਅਤੇ ਬਾਬਾ ਬਕਾਲਾ ਵਿਖੇ ਵੀ ਲਗਾਈ ਗਈ। ਇਸ ਨੈਸ਼ਨਲ ਲੋਕ ਅਦਾਲਤ ਦੀ ਵੱਧ ਤੋਂ ਵੱਧ ਸਫਲਤਾ ਲਈ ਜ਼ਿਲ੍ਹਾ ਕਚਹਿਰੀਆਂ, ਅੰਮ੍ਰਿਤਸਰ ਅਤੇ ਸਬ-ਤਹਿਸੀਲਾਂ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿੱਚ ਕੁੱਲ ੫ ਬੈਂਚ ਬਣਾਏ ਗਏ ਸਨ। ਜਿਸ ਵਿੱਚੋਂ ਜ਼ਿਲ੍ਹਾ ਕਚਹਿਰੀਆਂ, ਅੰਮ੍ਰਿਤਸਰ ਵਿਖੇ ਤਿੰਨ ਬੈਂਚਸਰ ਅਤੇ ਦੋ ਬੈਂਚ ਸਬ-ਤਹਿਸੀਲਾਂ ਅਜਨਾਲਾ ਅਤੇ ਬਾਬਾ ਬਕਾਲਾ ਵਿੱਚ ਲਗਾਏ ਗਏ। ਇਸ ਤੋਂ ਇਲਾਵਾ ਇੱਕ ਬੈਂਚ ਸ੍ਰੀ ਜ਼ਗੀਰ ਸਿੰਘ, ਸਹਾਇਕ ਕਿਰਤ ਕਮਿਸ਼ਨਰ, ਅੰਮ੍ਰਿਤਸਰ ਦਾ ਬਣਾਇਆ ਗਿਆ। ਇਸ ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ ੩੦੬ ਕੇਸ ਲਗਾਏ ਗਏ ਜਿਹਨਾਂ ਵਿੱਚੋਂ 235 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਸ ਲੋਕ ਅਦਾਲਤ ਵਿੱਚ ਕੁੱਲ 68,13,475/- (ਅਠਾਹਠ ਲੱਖ ਤੇਰਾਂ ਹਜ਼ਾਰ ਚਾਰ ਸੌ ਪਜੰਤਰ) ਰੁਪਏ ਦੀ ਰਕਮ ਵਸੂਲ ਪਾਈ ਗਈ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply