Wednesday, July 3, 2024

ਆਟਾ-ਦਾਲ ਸਕੀਮ ਤਹਿਤ ਜ਼ਿਲ੍ਹੇ ‘ਚ 64058 ਲਾਭਪਾਤਰੀਆਂ ਨੂੰ ਦਿੱਤਾ ਜਾ ਰਿਹਾ ਲਾਭ -ਡਿਪਟੀ ਸਪੀਕਰ

ਪਠਾਨਕੋਟ, 9 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਪੰਜਾਬ ਸਰਕਾਰ ਵਲੋਂ ਨਵੀਂ ਆਟਾ ਦਾਲ ਸਕੀਮ/ ਨੈਸ਼ਨਲ ਫੂਡ ਸਕਿਉਰਿਟੀ ਐਕਟ 2013 ਤਹਿਤ ਜ਼ਿਲ੍ਹਾ ਪਠਾਨਕੋਟ ਅੰਦਰ 64058 ਯੋਗ ਲਾਭਪਾਤਰੀਆਂ ਨੂੰ ਆਟਾ ਦਾਲ ਸਕੀਮ ਦਾ ਲਾਭ ਦਿੱਤਾ ਜਾ ਰਿਹਾ ਹੈ। ਇਹ ਜਾਣਕਾਰੀ ਸ੍ਰੀ ਦਿਨੇਸ਼ ਸਿੰਘ ਬੱਬੂ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਦਿੰਦਿਆ ਦੱਸਿਆ ਕਿ ਜ਼ਿਲ੍ਹੇ ਵਿੱਚ ਰਿਆਇਤੀ ਦਰਾਂ ‘ਤੇ ਕਣਕ ਦੀ ਵੰਡ ਜਾਰੀ ਹੈ ਅਤੇ ਮਾਰਚ ਮਹੀਨੇ ਦੀ ਕਣਕ ਵੰਡੀ ਜਾ ਰਹੀ ਹੈ। ਸ੍ਰੀ ਦਿਨੇਸ਼ ਸਿੰਘ ਬੱਬੂ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਰਾਸ਼ਨ ਦੀ ਠੀਕ ਅਤੇ ਯੋਗ ਲਾਭਪਾਤਰੀਆਂ ਨੂੰ ਰਾਸ਼ਨ ਮੁਹੱਈਆ ਕਰਵਾਉਣ ਲਈ ਪਾਇਓਰਟੀ ਹਾਊਸਹੋਲਡ ਗਰੁੱਪ ਬਣਾਇਆ ਗਿਆ ਹੈ ਜਿਸ ਵਿਚ ਬੀ.ਪੀ.ਐਲ ਅਤੇ ਨੀਲੇ ਕਾਰਡ ਧਾਰਕ ਆਉਦੇ ਹਨ ਜਿਨਾਂ ਨੂੰ 5 ਕਿਲੋਗ੍ਰਾਮ ਪ੍ਰਤੀ ਮੈਂਬਰ ਕਣਕ ਮੁਹੱਈਆ ਕਰਵਾਈ ਜਾ ਰਹੀ ਹੈ। ਇਸੇ ਤਰ੍ਹਾਂ ਜਿਲ੍ਹੇ ਅੰਦਰ ਅਨਤੋਦਿਆ ਗਰੁੱਪ ਬਣਾਇਆ ਗਿਆ ਹੈ ਜਿਸ ਵਿਚ ਅਤਿ ਗਰੀਬ ਪਰਿਵਾਰ ਆਉਦੇ ਹਨ ਅਤੇ ਉਨ੍ਹਾਂ ਨੂੰ 35 ਕਿਲੋਗ੍ਰਾਮ ਕਣਕ ਪ੍ਰਤੀ ਪਰਿਵਾਰ ਮੁਹੱਈਆ ਕਰਵਾਈ ਜਾ ਰਹੀ ਹੈ। ਇੰਨ੍ਹਾਂ ਪਰਿਵਾਰਾਂ ਦੀ ਗਿਣਤੀ 2374 ਹੈ। ਉਨਾਂ ਦੱਸਿਆ ਕਿ ਮਾਰਚ ਮਹੀਨੇ ਤੱਕ ਦੀ ਕਣਕ ਵੰਡੀ ਜਾ ਰਹੀ ਹੈ ਅਤੇ 81 ਪ੍ਰਤੀਸ਼ਤ ਕਣਕ ਦੀ ਵੰਡ ਕੀਤੀ ਜਾ ਚੁੱਕੀ ਹੈ ਅਤੇ ਬਾਕੀ ਵੰਡ ਵੀ ਲਗਾਤਾਰ ਜਾਰੀ ਹੈ ਜੋ ਜਲਦੀ ਵੰਡ ਦਿੱਤੀ ਜਾਵੇਗੀ।
ਡਿਪਟੀ ਸਪੀਕਰ ਨੇ ਦੱਸਿਆ ਕਿ ਆਟਾ ਦਾਲ ਸਕੀਮ ਦਾ ਲਾਭ ਦੇਣ ਦੇ ਨਾਲ ਨਾਲ ਨੀਲੇ ਕਾਰਡ ਧਾਰਕ ਪਰਿਵਾਰਾਂ ਲਈ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ ਪੰਜਾਬ ਅੰਦਰ 28.90 ਲੱਖ ਲਾਭਪਾਤਰੀਆਂ ਨੂੰ ਸਿਹਤ ਬੀਮਾ ਯੋਜਨਾ ਦਾ ਲਾਭ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਸੂਬਾ ਸਰਕਾਰ ਵਲੋਂ ਆਪਣੇ ਪਿਛਲੇ 9 ਸਾਲਾਂ ਦੌਰਾਨ ਵੱਖ-ਵੱਖ ਲੋਕ ਭਲਾਈ ਸਕੀਮਾਂ ਨੂੰ ਲਾਗੂ ਕਰਕੇ ਲੋਕਾਂ ਦਾ ਸਰਬਪੱਖੀ ਵਿਕਾਸ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਰਾਜ ਸਰਕਾਰ ਨੇ ਹਰੇਕ ਵਰਗ ਦੀ ਭਲਾਈ ਲਈ ਵਿਕਾਸ ਕਾਰਜ ਨੂੰ ਨੇਪਰੇ ਚਾੜ੍ਹਿਆ ਹੈ ਅਤੇ ਲੋਕ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਪੂਰਾ ਲਾਹਾ ਲੈ ਰਹੇ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ਗਨ ਸਕੀਮ, ਬੁਢਾਪਾ ਪੈਨਸ਼ਨ ਸਕੀਮ, ਭਗਤ ਪੂਰਨ ਸਿੰਘ ਬੀਮਾ ਸਕੀਮ, ਮਾਈ ਭਾਗੋ ਸਕੀਮ ਸਮੇਤ ਕਈ ਲੋਕ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਕਣਕ ਦੀ ਪਾਰਦਰਸ਼ੀ ਤੇ ਸੁਚੱਜੀ ਵੰਡ ਲਈ ਜ਼ਿਲ੍ਹਾ ਫੂਡ ਸਪਲਾਈ ਅਫਸਰ ਤੇ ਸਹਾਇਕ ਜ਼ਿਲ੍ਹਾ ਫੂਡ ਸਪਲਾਈ ਅਫਸਰ ਦੇ ਨਾਲ ਨਾਲ ਨਿਗਰਾਨ ਕਮੇਟੀਆਂ ਦੀ ਦੇਖ ਰੇਖ ਵਿੱਚ ਡੀਪੂ ਹੋਲਡਰ ਕਣਕ ਵੰਡ ਰਹੇ ਹਨ। ਉਨ੍ਹਾਂ ਦੱਸਿਆ ਕਿ ਕਣਕ ਵੰਡਣ ਦੀ ਰਿਪੋਰਟ ਡੀਪੂ ਹੋਲਡਰ ਵੱਲੋਂ ਪ੍ਰਤੀ ਦਿਨ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਦਫਤਰ ਨੂੰ ਭੇਜੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਜਿਨ੍ਹਾਂ ਲਾਭਪਾਤਰੀਆਂ ਦੇ ਕੋਲ ਗੈਸ ਕੁਨੈਕਸ਼ਨ ਨਹੀਂ ਹੈ ਉਨ੍ਹਾਂ ਲਾਭਪਾਤਰੀਆਂ ਨੂੰ ਹਰ ਮਹੀਨੇ ਕੰਟਰੋਲ ਰੇਟ ‘ਤੇ 10 ਲੀਟਰ ਮਿੱਟੀ ਦਾ ਤੇਲ ਮੁਹਈਆ ਕਰਵਾਇਆ ਜਾਂਦਾ ਹੈ। ਉਨ੍ਹਾਂ ਦੁਹਾਰਾਇਆ ਕਿ ਪੰਜਾਬ ਸਰਕਾਰ ਹਰੇਕ ਵਰਗ ਦੇ ਲੋਕਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਵਿਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply