Wednesday, July 3, 2024

ਕਣਕ ਦੀ ਕਟਾਈ ਦੌਰਾਨ 12 ਫੀਸਦੀ ਤੋਂ ਵੱਧ ਨਾ ਹੋਵੇ ਨਮੀ – ਕੁਲਬੀਰ ਸਿੰਘ ਮੱਤਾ

ਫਾਜ਼ਿਲਕਾ, 9 ਅਪ੍ਰੈਲ (ਵਨੀਤ ਅਰੋੜਾ)- ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕੀਤੀ ਜਾ ਚੁੱਕੀ ਹੈ।ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਫਾਜ਼ਿਲਕਾ ਅੰਦਰ ਕਣਕ ਦੀ ਖ਼ਰੀਦ ਲਈ 90 ਖਰੀਦ ਕੇਂਦਰਾਂ ਤੇ ਮੁੱਢਲੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਜਾਣਕਾਰੀ ਜ਼ਿਲ੍ਹਾ ਮੰਡੀ ਅਫ਼ਸਰ ਸ. ਕੁਲਬੀਰ ਸਿੰਘ ਮੱਤਾ ਨੇ ਦਿੱਤੀ।  ਸ. ਕੁਲਬੀਰ ਸਿੰਘ ਮੱਤਾ ਨੇ ਦੱਸਿਆ ਕਿ ਖਰੀਦ ਕੇਂਦਰਾਂ ਵਿੱਚ ਪਨਗਰੇਨ, ਪਨਸਪ, ਮਾਰਕਫੈਡ , ਐਫ.ਸੀ.ਆਈ., ਪੰਜਾਬ ਐਗਰੋ, ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ ਆਦਿ ਏਜੰਸੀਆਂ ਵੱੋਲੋਂ ਕਣਕ ਦੀ ਖ਼ਰੀਦ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਚੰਗੀ ਤਰ੍ਹਾਂ ਪਕਾ ਕੇ ਹੀ ਕਣਕ ਦੀ ਵਢਾਈ ਕਰਵਾਉਣ ਅਤੇ ਰਾਤ ਸਮੇਂ ਕਣਕ ਦੀ ਵਢਾਈ ਨਾ ਕਰਵਾਉਣ ਕਿਉਂਕਿ ਅਜਿਹਾ ਕਰਨ ਨਾਲ ਕਣਕ ਵਿੱਚ ਸਿੱਲ੍ਹ ਆਉਣ ਕਰਕੇ ਕਣਕ ਦੀ ਗੁਣਵੱਤਾ ਤੇ ਅਸਰ ਪੈਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਤੈਅ ਮਾਪ ਦੰਡਾਂ ਅਨੁਸਾਰ ਕਣਕ ਵਿੱਚ 12 ਫੀਸਦੀ ਤੋਂ ਵੱਧ ਨਮੀ ਨਹੀਂ ਹੋਣੀ ਚਾਹੀਦੀ ਅਤੇ ਗਿੱਲੀ ਕਣਕ ਵਾਲਿਆ ਨੂੰ ਮੰਡੀਆਂ ਵਿਚ ਮਾਲ ਨਹੀ ਉਤਾਰਨ ਦਿੱਤਾ ਜਾਵੇਗਾ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮਾਰਕੀਟ ਕਮੇਟੀ ਦੇ ਸਕੱਤਰ ਸ. ਪ੍ਰੀਤ ਕੰਵਰ ਸਿੰਘ ਬਰਾੜ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਸ਼ਾਮ 7 ਵਜੇ ਤੋਂ ਸਵੇਰੇ 8 ਵਜੇ ਤੱਕ ਕਣਕ ਦੀ ਕਟਾਈ ਕਰਨ ਤੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਕਟਾਈ ਦਿਨ ਵੇਲੇ ਹੀ ਕਰਵਾਉਣ। ਇਸ ਨਾਲ ਜਿੱਥੇ ਮੰਡੀਆਂ ਵਿਚ ਕਣਕ ਦੀ ਖਰੀਦ ਸੁਚੱਜੇ ਤਰੀਕੇ ਨਾਲ ਸ਼ੁਰੂ ਹੋਵੇਗੀ। ਉੱਥੇ ਹੀ ਉਨ੍ਹਾਂ ਨੂੰ ਵੀ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply