Wednesday, July 3, 2024

ਸੁਰਜੀਤ ਜਿਆਣੀ ਕਿਸਾਨਾਂ ਨੂੰ ਵੰਡਣਗੇ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦੇ ਸਮਾਰਟ ਕਾਰਡ ਡੀ.ਸੀ

PPN0904201607ਫਾਜ਼ਿਲਕਾ, 9 ਅਪ੍ਰੈਲ (ਵਨੀਤ ਅਰੋੜਾ)- ਪੰਜਾਬ ਸਰਕਾਰ ਵੱਲੋਂ ਆਟਾ ਦਾਲ ਕਾਰਡ ਧਾਰਕਾਂ ਨੂੰ ਦਿੱਤੀ ਭਗਤ ਪੂਰਨ ਸਿੰਘ ਸਿਹਤ ਬੀਮਾ ਸਕੀਮ ਦੀ ਤਰਜ਼ ‘ਤੇ ਹੀ ਰਾਜ ਦੇ ਕਿਸਾਨਾਂ ਨੂੰ ਵੀ ਇਸ ਯੋਜਨਾ ਅਧੀਨ ਸਲਾਨਾ 50 ਹਜ਼ਾਰ ਰੁਪਏ ਤੱਕ ਦੇ ਲਾਭ ਦੇਣ ਹਿੱਤ ਸਮਾਰਟ ਕਾਰਡ ਵੰਡਣ ਦੀ ਸ਼ੁਰੂਆਤ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ 11 ਅਪਰੈਲ 2016 ਨੂੰ ਨਵੀਂ ਦਾਣਾ ਮੰਡੀ ਫਾਜ਼ਿਲਕਾ ਵਿਖੇ 10.30 ਵਜ਼ੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨੇ ਦਿੱਤੀ।
ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਕਿਸਾਨਾਂ ਲਈ ਸ਼ੁਰੂ ਕੀਤੀ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ ਸਲਾਨਾ ਪ੍ਰੀਮੀਅਮ ਦੀ ਕਿਸ਼ਤ ਪੰਜਾਬ ਮੰਡੀ ਬੋਰਡ ਵੱਲੋਂ ਦਿੱਤੀ ਜਾਵੇਗੀ। ਇਸ ਸਿਹਤ ਬੀਮਾ ਯੋਜਨਾ ਤਹਿਤ ਕਿਸਾਨ ਪਰਿਵਾਰ ਦੇ ਮੁਖੀ ਦੇ ਦਿਹਾਂਤ ਜਾਂ ਨਕਾਰਾ ਹੋਣ ‘ਤੇ 5 ਲੱਖ ਰੁਪਏ ਦਾ ਮੁਆਵਜ਼ਾ ਵੀ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ ਸਬੰਧਤ ਕਿਸਾਨ ਪਰਿਵਾਰ ਦਾ 50 ਹਜ਼ਾਰ ਰੁਪਏ ਤੱਕ ਦਾ ਮੁਫ਼ਤ ਇਲਾਜ ਸੂਚੀਬੱਧ ਹਸਪਤਾਲਾਂ ਵਿੱਚੋਂ ਕੈਸ਼ਲੈੱਸ ਹੋਵੇਗਾ।
ਉਨ੍ਹਾਂ ਜ਼ਿਲ੍ਹੇ ਦੇ ਲਾਭਪਾਤਰੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਮਾਗਮ ਦੌਰਾਨ ਵੱਧ ਤੋਂ ਵੱਧ ਗਿਣਤੀ ਵਿੱਚ ਨਵੀਂ ਦਾਣਾ ਮੰਡੀ ਫਾਜ਼ਿਲਕਾ ਵਿਖੇ ਪੁੱਜਣ ਅਤੇ ਉਨ੍ਹਾਂ ਦੀ ਭਲਾਈ ਲਈ ਸ਼ੁਰੂ ਕੀਤੀ ਗਈ ਇਸ ਸਕੀਮ ਦਾ ਲਾਭ ਉਠਾਉਣ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply