Wednesday, November 4, 2026

ਮੂੰਹ ‘ਤੇ ਕੱਪੜਾ ਬੰਨ੍ਹ ਕੇ ਵਾਹਨ ਚਲਾਉਣ ‘ਤੇ ਜ਼ਿਲ੍ਹਾ ਮੈਜ਼ਿਸਟ੍ਰੇਟ ਵੱਲੋਂ ਪਾਬੰਦੀ

Smt. Isha Kalia Fzk DCਫਾਜ਼ਿਲਕਾ, 9 ਅਪ੍ਰੈਲ (ਵਨੀਤ ਅਰੋੜਾ) – ਜ਼ਿਲ੍ਹਾ ਮੈਜ਼ਿਸਟ੍ਰੇਟ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਾਜ਼ਿਲਕਾ ਦੀ ਹੱਦ ਅੰਦਰ ਆਮ ਨਾਗਰਿਕਾਂ ਵੱਲੋਂ ਮੂੰਹ ਤੇ ਕੱਪੜਾ ਬੰਨ੍ਹ ਕੇ ਵਾਹਨ ਚਲਾਉਣ ਤੇ ਪਾਬੰਦੀ ਲਗਾਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜ਼ਿਸਟ੍ਰੇਟ ਈਸ਼ਾ ਕਾਲੀਆ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਜ਼ਿਲ੍ਹੇ ਅੰਦਰ ਆਮ ਨਾਗਰਿਕਾਂ ਵੱਲੋਂ ਵਾਹਨ ਚਲਾਉਂਦੇ ਸਮੇਂ ਜਾਂ ਪੈਦਲ ਚੱਲਦੇ ਸਮੇਂ ਆਪਣਾ ਚਿਹਰਾ ਕੱਪੜੇ ਨਾਲ ਢੱਕਿਆ ਹੁੰਦਾ ਹੈ। ਜਿਸ ਕਾਰਨ ਉਨ੍ਹਾਂ ਦੀ ਪਹਿਚਾਣ ਕਰਨੀ ਮੁਸ਼ਕਿਲ ਹੋ ਜਾਂਦੀ ਹੈ। ਇਸ ਤਰ੍ਹਾਂ ਦੀ ਸਥਿਤੀ ਦਾ ਸਮਾਜ ਵਿਰੋਧੀ ਅਨਸਰ ਵੀ ਲਾਹਾ ਲੈ ਜਾਂਦੇ ਹਨ। ਜਿਸ ਕਾਰਨ ਉਹ ਸਮਾਜ ਵਿਚ ਕਿਸੇ ਸੰਗੀਨ ਵਾਰਦਾਤ ਨੂੰ ਅੰਜਾਮ ਦੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਇਸ ਤਰ੍ਹਾਂ ਦੇ ਕਦਮ ਚੁੱਕਣੇ ਜਰੂਰੀ ਹਨ। ਉਨ੍ਹਾਂ ਦੱਸਿਆ ਕਿ ਇਹ ਪਾਬੰਦੀ ਉਨ੍ਹਾਂ ਵਿਅਕਤੀਆਂ ਤੇ ਲਾਗੂ ਨਹੀਂ ਹੋਵੇਗੀ। ਜਿੰਨ੍ਹਾਂ ਨੇ ਕਿਸੇ ਬਿਮਾਰੀ ਜਾਂ ਅਲਰਜੀ ਦੀ ਵਜ੍ਹਾ ਕਾਰਨ ਮੈਡੀਕਲ ਸੁਪਰਵਿਜਨ ਦੇ ਹੇਠਾਂ ਮਸਕ ਜਾਂ ਕੋਈ ਹੋਰ ਚੀਜ ਪਹਿਨੀ ਹੋਈ ਹੋਵੇਗੀ।
ਉਨ੍ਹਾਂ ਦੱਸਿਆ ਕਿ ਆਮ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਇਸ ਤਰ੍ਹਾਂ ਦੇ ਸਖ਼ਤ ਕਦਮ ਚੁੱਕਣੇ ਜਰੂਰੀ ਹਨ। ਉਨ੍ਹਾਂ ਕਿਹਾ ਕਿ ਇੰਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ 6 ਜੂਨ 2016 ਤੱਕ ਲਾਗੂ ਰਹਿਣਗੇ।

Check Also

ਸਾਹਿਤਕਾਰ ਡਾ. ਗੁਰਵਿੰਦਰ ਅਮਨ ‘ਸੁਰਜੀਤ ਸਿੰਘ ਜੋਬਨ ਸਿਮ੍ਰਿਤੀ ਰਾਸ਼ਟਰੀ ਸਾਹਿਤ ਗੌਰਵ ਸਨਮਾਨ’ ਨਾਲ ਸਨਮਾਨਿਤ

ਰਾਜਪੁਰਾ/ ਦਿੱਲੀ, 3 ਨਵੰਬਰ  (ਪੰਜਾਬ ਪੋਸਟ ਬਿਊਰੋ) – ਅਹਿੰਦੀ ਭਾਸ਼ੀ ਹਿੰਦੀ ਲੇਖਕ ਸੰਘ ਦਿੱਲੀ, ਸਾਹਿਤ …

Leave a Reply