Wednesday, July 3, 2024

ਵਿਸਾਖੀ ਮੌਕੇ ਸ਼ੁਰੂ ਕੀਤੀ ਜਾਵੇਗੀ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ – ਮਜੀਠੀਆ

PPN0904201618ਮੱਤੇਵਾਲ, 9 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਪੰਜਾਬ ਸਰਕਾਰ ਲੋਕ ਭਲਾਈ ਸਕੀਮਾਂ ਨੂੰ ਲਾਗੂ ਕਰਨ ਵਿੱਚ ਹਮੇਸ਼ਾਂ ਪਹਿਲ ਕੀਤੀ ਹੈ, ਇਸ ਸਾਲ ਵਿਸਾਖੀ ਮੌਕੇ ਕਿਸਾਨਾਂ, ਮਜ਼ਦੂਰਾਂ ਅਤੇ ਛੋਟੇ ਵਪਾਰੀਆਂ ਲਈ ਲਾਭ ਪਹੁੰਚਾਉਣ ਲਈ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਲਾਗੂ ਕੀਤੀ ਜਾ ਰਹੀ ਹੈ, ਜਿਸ ਤਹਿਤ ਹਰ ਪਰਿਵਾਰ ਨੂੰ ਸਾਲਾਨਾ 50 ਹਜ਼ਾਰ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਹੋਵੇਗੀ। ਇਸ ਤੋਂ ਇਲਾਵਾ ਪਰਿਵਾਰ ਦੇ ਮੁਖੀ ਦੀ ਅਚਨਚੇਤ ਮੌਤ ਹੋ ਜਾਣ ‘ਤੇ ਪਰਿਵਾਰ ਨੂੰ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ। ਉਕਤ ਸ਼ਬਦਾਂ ਦਾ ਪ੍ਰਗਟਾਵਾ ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਆਪਣੇ ਹਲਕੇ ਦੇ ਪਿੰਡ ਉਦੋਕੇ ਕਲਾਂ ਅਤੇ ਉਦੋਕੇ ਖੁਰਦ ਵਿਖੇ ਵਿਕਾਸ ਲਈ 1.20 ਕਰੋੜ ਦੀ ਗਰਾਂਟ ਦੇਣ ਆਏ ਸਨ। ਉਹਨਾਂ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ ਅਤੇ ਦਰਜਨਾਂ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਵੀ ਰੱਖਿਆ। ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਸ. ਮਜੀਠੀਆ ਨੇ ਦੱਸਿਆ ਕਿ ਇਸ ਸਿਹਤ ਬੀਮਾ ਯੋਜਨਾ ਤਹਿਤ ਪਰਿਵਾਰ ਦਾ ਮੁਖੀ ਅਤੇ ਉਸ ‘ਤੇ ਨਿਰਭਰ ਮੈਂਬਰ ਹਰ ਸਾਲ 50 ਹਜ਼ਾਰ ਰੁਪਏ ਤੱਕ ਦਾ ਮੁਫ਼ਤ ਇਲਾਜ ਨਿੱਜੀ ਹਸਪਤਾਲਾਂ ਤੋਂ ਵੀ ਕਰਵਾ ਸਕਣਗੇ। ਉਨਾਂ ਦੱਸਿਆ ਕਿ ਮੁਫ਼ਤ ਇਲਾਜ ਦੀ ਸਹੂਲਤ ਦੇਣ ਵਾਲੇ ਇਹਨਾਂ ਨਿੱਜੀ ਹਸਪਤਾਲਾਂ ਵਿੱਚ ਹਰੇਕ ਜ਼ਿਲ੍ਹੇ ਦੇ ਵੱਖ-ਵੱਖ ਬਿਮਾਰੀਆਂ ਨਾਲ ਸੰਬਧਤ ਨਾਮੀ ਹਸਪਤਾਲ ਸ਼ਾਮਿਲ ਹਨ।
ਸ. ਮਜੀਠੀਆ ਨੇ ਦੱਸਿਆ ਕਿ ਪੰਜਾਬ ਭਰ ਦੇ ਸਾਰੇ ਕਿਸਾਨ, ਜੋ ਕਿ ਖੇਤੀ ਕਰਦੇ ਹਨ, ਆਪਣੀ ਫਸਲ ਵੇਚਣ ‘ਤੇ ਮਿਲਦੇ ਜੇ-ਫਾਰਮ ਜਾਂ ਜ਼ਮੀਨ ਦੀ ਜਮ੍ਹਾਬੰਦੀ ਦਾ ਸਬੂਤ ਦੇ ਕੇ ਇਸ ਦੇ ਮੈਂਬਰ ਬਣ ਸਕਦੇ ਹਨ। ਇਸ ਤੋਂ ਇਲਾਵਾ ਮਜ਼ਦੂਰ ਅਤੇ ਛੋਟੇ ਵਪਾਰੀ ਇਸ ਸਕੀਮ ਦਾ ਲਾਹਾ ਲੈ ਸਕਦੇ ਹਨ। ਉਨਾਂ ਦੱਸਿਆ ਕਿ ਇਸ ਨਿਵੇਕਲੀ ਬੀਮਾ ਯੋਜਨਾ ਨੂੰ ਸ਼ੁਰੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਅਤੇ ਇਸ ਯੋਜਨਾ ਦਾ ਸਾਰਾ ਪ੍ਰੀਮੀਅਮ ਪੰਜਾਬ ਮੰਡੀ ਬੋਰਡ ਭਰ ਰਿਹਾ ਹੈ। ਸ. ਮਜੀਠੀਆ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ ਕਰੀਬ 25 ਲੱਖ ਪਰਿਵਾਰਾਂ ਨੂੰ 5 ਲੱਖ ਰੁਪਏ ਦਾ ਸਿਹਤ ਬੀਮਾ ਕਵਰ ਦਿੱਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਇਸ ਦਾ ਅਗਲਾ ਪੜਾਅ ਜੋ ਮਈ ਮਹੀਨੇ ਸ਼ੁਰੂ ਹੋ ਰਿਹਾ ਹੈ, ਵਿੱਚ ਹੋਰ ਪਰਿਵਾਰ ਕਵਰ ਕੀਤੇ ਜਾਣਗੇ।
ਇਸ ਮੌਕੇ ਹੋਰਨਾਂ ਤਲਬੀਰ ਸਿੰਘ ਗਿੱਲ, ਮੇਜਰ ਸ਼ਿਵੀ, ਸੁਖਵਿੰਦਰ ਸਿੰਘ ਗੋਲਡੀ, ਮੀਡੀਆ ਸਲਾਹਕਾਰ ਪ੍ਰੋ: ਸਰਚਾਂਦ ਸਿੰਘ, ਕੁਲਵਿੰਦਰ ਸਿੰਘ ਧਾਰੀਵਾਲ, ਬਲਰਾਜ ਸਿੰਘ ਔਲਖ, ਗੁਰਜਿੰਦਰ ਸਿੰਘ ਟਪਈਆਂ, ਬਲਵਿੰਦਰ ਸਿੰਘ ਬਲੋਵਾਲੀ, ਸਰਵਨ ਸਿੰਘ ਰਾਮਦਿਵਾਲੀ, ਗੌਰਵ ਬੱਬਾ, ਸਰਪੰਚ ਇੰਦਰ ਸਿੰਘ,ਸੁਰਜੀਤ ਸਿੰਘ, ਸਰਪੰਚ ਸੰਦੀਪ ਸਿੰਘ ਉਦੋਕੇ ਖੁਰਦ, ਸੁਖਵਿੰਦਰ ਸਿੰਘ ਸਾਬਕਾ ਸਰਪੰਚ, ਨਿਸ਼ਾਨ ਸਿੰਘ ਆਦਿ ਮੌਜੂਦ ਸਨ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply