Wednesday, July 3, 2024

ਅਕਾਲੀ ਸਰਕਾਰ ਵੱਲੋਂ ਕਰਾਏ ਗਏ ਵਿਕਾਸ ਅੱਗੇ ਵਿਰੋਧੀ ਧਿਰਾਂ ਬੌਣੀਆਂ ਹੋਈਆਂ ਮਜੀਠੀਆ

PPN0904201619ਮੱਤੇਵਾਲ, 9 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਪੰਜਾਬ ਦੇ ਮਾਲ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਸਰਕਾਰ ਵੱਲੋਂ ਰਾਜ ਨੂੰ ਇੱਕ ਮਾਡਲ ਸੂਬੇ ਵਜੋਂ ਵਿਕਸਤ ਕਰਨ ਦਾ ਤਹੱਈਆ ਕੀਤਾ ਹੋਇਆ ਹੈ, ਇਸੇ ਤਹਿਤ ਪੰਜਾਬ ਵਿੱਚ ਕਰਵਾਏ ਲਾ ਮਿਸਾਲ ਵਿਕਾਸ ਅੱਗੇ ਸਾਰੀਆਂ ਸਿਆਸੀ ਧਿਰਾਂ ਬੌਣੀਆਂ ਹੋ ਕੇ ਰਹਿ ਗਈਆਂ ਹਨ।
ਸ. ਬਿਕਰਮ ਸਿੰਘ ਮਜੀਠੀਆ ਅੱਜ ਮਜੀਠਾ ਹਲਕੇ ਪਿੰਡ ਖੇੜੇ ਬਾਲਾ ਚੱਕ ਅਤੇ ਘਨਸ਼ਾਮਪੁਰਾ ਵਿਖੇ ਵਿਕਾਸ ਲਈ 64 ਲੱਖ ਦੀ ਗਰਾਂਟ ਦੇਣ ਆਏ ਸਨ। ਉਹਨਾਂ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ ਅਤੇ ਦਰਜਨਾਂ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਵੀ ਰੱਖਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਮਜੀਠੀਆ ਨੇ ਕਿਹਾ ਕਿ ਅਤੇ ਰਾਜ ਵਿੱਚ ਤੇਜ਼ੀ ਨਾਲ ਚੱਲ ਰਹੇ ਵਿਕਾਸ ਕਾਰਜਾਂ ਦੇ ਮੁਕੰਮਲ ਹੋਣ ਪਿੱਛੋਂ ਪੰਜਾਬ ਹਰ ਖੇਤਰ ਵਿੱਚ ਦੇਸ਼ ਦੇ ਮੋਹਰੀ ਸੂਬਿਆਂ ਦੀ ਸੂਚੀ ਵਿੱਚ ਸ਼ੁਮਾਰ ਹੋ ਜਾਵੇਗਾ। ਵਿਰੋਧੀ ਪਾਰਟੀਆਂ ਵੱਲੋਂ ਮਹਾਂਗਠਜੋੜ ਦੀ ਚਰਚਾ ਬਾਰੇ ਪੁੱਛੇ ਜਾਣ ‘ਤੇ ਸ. ਮਜੀਠੀਆ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਵੱਲੋਂ ਸੂਬੇ ਵਿੱਚ ਕਰੀਬ ਇੱਕ ਦਹਾਕੇ ਤੋਂ ਲਿਆਂਦੀ ਵਿਕਾਸ ਦੀ ਹਨੇਰੀ ਅੱਗੇ ਕੋਈ ਵੀ ਗੱਠਜੋੜ ਟਿਕ ਨਹੀਂ ਪਾਏਗਾ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਲਏ ਗਏ ਲੋਕ ਪੱਖੀ ਫ਼ੈਸਲੇ ਆਮ ਜਨਤਾ ਲਈ ਵਰਦਾਨ ਸਾਬਿਤ ਹੋਣਗੇ, ਜਿਨ੍ਹਾਂ ਵਿੱਚ ਭਗਤ ਪੂਰਨ ਸਿੰਘ ਸਿਹਤ ਯੋਜਨ ਦੇ 50 ਹਜ਼ਾਰ ਰੁਪਏ ਦਾ ਮੁਫ਼ਤ ਇਲਾਜ, ਬੁਢਾਪਾ ਪੈਨਸ਼ਨ ਦੁੱਗਣੀ ਕਰਨੀ, ਨੰਬਰਦਾਰਾਂ ਦਾ ਮਾਣ ਭੱਤੇ ਵਿੱਚ ਵਾਧਾ ਅਤੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਆਦਿ ਸ਼ਾਮਿਲ ਹਨ।
ਸ. ਮਜੀਠੀਆ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਵਿੱਚ ਕੋਈ ਖੜੋਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਲੋੜੀਂਦੀਆਂ ਗਰਾਂਟਾਂ ਸਮੇਂ ਸਿਰ ਜਾਰੀ ਕੀਤੀਆਂ ਜਾਣਗੀਆਂ ਤਾਂ ਜੋ ਚੱਲ ਰਹੇ ਵਿਕਾਸ ਕਾਰਜ ਮਿਥੇ ਸਮੇਂ ਵਿੱਚ ਮੁਕੰਮਲ ਕੀਤੇ ਜਾ ਸਕਣ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੇਜਰ ਸ਼ਿਵੀ,ਤਲਬੀਰ ਸਿੰਘ ਗਿੱਲ, ਸੁਖਵਿੰਦਰ ਸਿੰਘ ਗੋਲਡੀ, ਮੀਡੀਆ ਸਲਾਹਕਾਰ ਪ੍ਰੋ: ਸਰਚਾਂਦ ਸਿੰਘ, ਕੁਲਵਿੰਦਰ ਸਿੰਘ ਧਾਰੀਵਾਲ, ਬਲਰਾਜ ਸਿੰਘ ਔਲਖ, ਗੁਰਜਿੰਦਰ ਸਿੰਘ ਟਪਈਆਂ, ਬਲਵਿੰਦਰ ਸਿੰਘ ਬਲੋਵਾਲੀ, ਸਰਪੰਚ ਕਾਲੂ ਰਾਮ, ਚੰਨੂ ਰਾਮ , ਸਰਪੰਚ ਹਰਜੀਤ ਸਿੰਘ, ਜਗੀਰ ਸਿੰਘ, ਲਖਵਿੰਦਰ ਸਿੰਘ ਨੰਬਰਦਾਰ, ਪਰਮਜੀਤ ਸਿੰਘ ਆਦਿ ਮੌਜੂਦ ਸਨ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply