Wednesday, July 3, 2024

 ਵਿਦੇਸ਼ਾਂ ‘ਚ ਸਿੱਖਾਂ ਨੂੰ ਦਰਪੇਸ਼ ਚੁਣੋਤੀਆਂ ਬਾਰੇ ਘੋਖ-ਪੜਤਾਲ ਕਰਨ ਲਈ ਸਬ-ਕਮੇਟੀ ਦਾ ਗਠਤ

ਅੰਮ੍ਰਿਤਸਰ, 9 ਅਪ੍ਰੈਲ (ਗੁਰਪ੍ਰੀਤ ਸਿੰਘ)- ਵਿਦੇਸ਼ਾਂ ਵਿੱਚ ਵਸਦੇ ਸਿੱਖਾਂ ਤੇ ਹੋ ਰਹੇ ਨਸਲੀ ਹਮਲਿਆਂ ਦੇ ਹੱਲ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਸਿੱਖ ਜਥੇਬੰਦੀਆਂ ਅਤੇ ਸਿੱਖ ਬੁੱਧੀਜੀਵੀਆਂ ਦੀ ਬੁਲਾਈ ਗਈ ਇਕੱਤਰਤਾ ਵਿੱਚ ਪ੍ਰਾਪਤ ਸੁਝਾਵਾਂ ਨੂੰ ਵਿਚਾਰਨ ਤੇ ਘੋਖਣ ਲਈ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇੱਕ ਵਿਸ਼ੇਸ਼ ਸਬ-ਕਮੇਟੀ ਦਾ ਗਠਨ ਕੀਤਾ ਹੈ। ਇਸ ਕਮੇਟੀ ਦੇ ਕੋ-ਆਰਡੀਨੇਟਰ ਦੀ ਜਿੰਮੇਵਾਰੀ ਸz: ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਨੂੰ ਸੌਂਪੀ ਗਈ ਹੈ ਤੇ ਬਾਕੀ ਮੈਂਬਰਾਂ ਵਿੱਚ ਸz: ਰਾਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਮੈਂਬਰ, ਡਾ: ਕਿਰਪਾਲ ਸਿੰਘ ਹਿਸਟੋਰੀਅਨ, ਸz: ਤਰਲੋਚਨ ਸਿੰਘ ਸਾਬਕਾ ਮੈਂਬਰ ਪਾਰਲੀਮੈਂਟ, ਪ੍ਰੋ: ਪ੍ਰਿਥੀਪਾਲ ਸਿੰਘ ਕਪੂਰ ਸਾਬਕਾ ਪ੍ਰੋਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਡਾ: ਬਲਕਾਰ ਸਿੰਘ ਸਾਬਕਾ ਪ੍ਰੋ: ਪੰਜਾਬੀ ਯੂਨੀਵਰਸਿਟੀ ਪਟਿਆਲਾ, ਡਾ: ਬਲਵੰਤ ਸਿੰਘ ਢਿਲੋਂ ਸਾਬਕਾ ਪ੍ਰੋ: ਗੁਰੂ ਨਾਨਕ ਦੇਵ ਯੂਨੀਵਰਸਿਟੀ, ਡਾ: ਇੰਦਰਜੀਤ ਸਿੰਘ ਗੋਗੋਆਣੀ ਮੁਖੀ ਸਿੱਖ ਇਤਿਹਾਸ ਵਿਭਾਗ ਖਾਲਸਾ ਕਾਲਜ, ਅੰਮ੍ਰਿਤਸਰ , ਡਾ: ਹਰਚੰਦ ਸਿੰਘ ਬੇਦੀ ਸਾਬਕਾ ਪ੍ਰੋ: ਗੁਰੂ ਨਾਨਕ ਦੇਵ ਯੂਨੀਵਰਸਿਟੀ, ਡਾ: ਜਸਬੀਰ ਸਿੰਘ ਸਾਬਰ ਸਾਬਕਾ ਪ੍ਰੋ: ਗੁਰੂ ਨਾਨਕ ਦੇਵ ਯੂਨੀਵਰਸਿਟੀ, ਡਾ: ਸਰਬਜਿੰਦਰ ਸਿੰਘ ਤੇ ਡਾ: ਪਰਮਵੀਰ ਸਿੰਘ ਪ੍ਰੋ: ਪੰਜਾਬੀ ਯੂਨੀਵਰਸਿਟੀ ਪਟਿਆਲਾ, ਡਾ: ਰੂਪ ਸਿੰਘ ਸਕੱਤਰ, ਬਾਬਾ ਹਰਨਾਮ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਾਲ, ਬਾਬਾ ਬਲਬੀਰ ਸਿੰਘ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ, ਸz: ਤੇਜਾ ਸਿੰਘ ਨਿਰਮਲੇ ਖੁੱਡਾ ਕੁਰਾਲਾ, ਪ੍ਰਿੰ: ਰਾਮ ਸਿੰਘ ਕੁਲਾਰ, ਸz: ਜਸਵਿੰਦਰ ਸਿੰਘ ਐਡਵੋਕੇਟ, ਸz: ਪ੍ਰਤਾਪ ਸਿੰਘ ਲੁਧਿਆਣਾ ਅਤੇ ਡਾ: ਧਰਮਿੰਦਰ ਸਿੰਘ ਉੱਭਾ, ਬੀਬੀ ਪ੍ਰਭਜੋਤ ਕੌਰ ਚੰਡੀਗੜ੍ਹ ਐਡਵਾਂਸ ਸਿੱਖ ਸਟੱਡੀਜ਼ ਅਤੇ ਡਾ: ਗੁਰਬਚਨ ਸਿੰਘ ਬਚਨ ਦੇ ਨਾਮ ਸ਼ਾਮਿਲ ਹਨ।
ਜਿਕਰਯੋਗ ਹੈ ਕਿ ਦੋ-ਦਿਨ ਪਹਿਲਾਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਵਿਦੇਸ਼ਾਂ ਵਿੱਚ ਵਸਦੇ ਸਿੱਖਾਂ ਨੂੰ ਦਰਪੇਸ਼ ਚੁਣੌਤੀਆਂ ਬਾਰੇ ਸ਼੍ਰੋਮਣੀ ਕਮੇਟੀ ਵੱਲੋਂ ਬੁੱਧੀਜੀਵੀਆਂ, ਸਕਾਲਰਾਂ, ਨਿਹੰਗ ਸਿੰਘ ਦਲਾਂ, ਸਿੱਖ ਸੰਪਰਦਾਵਾਂ, ਵਿਦਿਅਕ ਅਦਾਰਿਆਂ ਦੇ ਪ੍ਰਿੰਸੀਪਲਾਂ ਤੇ ਸਿੱਖ ਧਾਰਮਿਕ ਜਥੇਬੰਦੀਆਂ ਦੇ ਮੁਖੀਆਂ, ਸਿੰਘ ਸਭਾਵਾਂ, ਸੇਵਾ ਸੁਸਾਇਟੀਆਂ ਅਤੇ ਸਿੱਖ ਪਤਵੰਤੇ ਸੱਜਣਾਂ ਨਾਲ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਵਿਚਾਰ-ਵਟਾਂਦਰਾ ਕਰਨ ਲਈ ਇਕੱਤਰਤਾ ਬੁਲਾਈ ਸੀ। ਇਸ ਬਾਰੇ ਪ੍ਰਧਾਨ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਸਖਸ਼ੀਅਤਾਂ ਵੱਲੋਂ ਦਿੱਤੇ ਗਏ ਸੁਝਾਵਾਂ ਬਾਰੇ ਦੋ ਦਿਨਾਂ ਵਿੱਚ ਸਬ-ਕਮੇਟੀ ਬਨਾਉਣ ਦਾ ਐਲਾਨ ਕੀਤਾ ਗਿਆ ਸੀ।
ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਸਬ-ਕਮੇਟੀ ਬਨਾਉਣ ਉਪਰੰਤ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਇਹ ਕਮੇਟੀ ਪ੍ਰਮੁੱਖ ਸਖਸ਼ੀਅਤਾਂ ਵੱਲੋਂ ਆਏ ਸੁਝਾਵਾਂ ਨੂੰ ਵਿਚਾਰਨ-ਘੋਖਣ ਉਪਰੰਤ ਰੀਪੋਰਟ ਕਰੇਗੀ ਤੇ ਇਸ ਉਪਰੰਤ ਸ਼੍ਰੋਮਣੀ ਕਮੇਟੀ ਅਗਲੇਰੀ ਕਾਰਵਾਈ ਕਰੇਗੀ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply