ਫਾਜਿਲਕਾ, 10 ਅਪ੍ਰੈਲ (ਵਨੀਤ ਅਰੋੜਾ)- ਫਾਜ਼ਿਲਕਾ ਜ਼ਿਲ੍ਹੇ ਵਿਚ ਬਣ ਰਹੇ ਆਟੋਮੇਟਿਡ ਡਰਾਈਵਿੰਗ ਟੈਸਟ ਟਰੈਕਜ ਦਾ ਨਿਰੀਖਣ ਕਰਨ ਲਈ ਅੱਜ ਸਟੇਟ ਟਰਾਂਸਪੋਰਟ ਕਮਿਸ਼ਨਰ ਪੰਜਾਬ ਸ.ਹਰਮੇਲ ਸਿੰਘ ਵੱਲੋਂ ਫਾਜ਼ਿਲਕਾ ਦੇ ਪਿੰਡ ਰਾਮਪੁਰਾ ਅਤੇ ਅਬੋਹਰ ਵਿਚ ਦਾਣਾ ਮੰਡੀ ਨਜ਼ਦੀਕ ਬਣ ਰਹੇ ਆਟੋਮੈਟਿਡ ਡਰਾਈਵਿੰਗ ਟੈਸਟ ਟਰੈਕਜ਼ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ.ਗੁਰਚਰਨ ਸਿੰਘ ਸੰਧੂ ਵੀ ਹਾਜਰ ਸਨ।
ਸਟੇਟ ਟਰਾਂਸਪੋਰਟ ਕਮਿਸ਼ਨਰ ਸ.ਹਰਮੇਲ ਸਿੰਘ ਨੇ ਦੱਸਿਆ ਕਿ ਪੰਜਾਬ ਭਾਰਤ ਦਾ ਪਹਿਲਾ ਸੂਬਾ ਹੈ ਜਿੱਥੇ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਡਰਾਈਵਿੰਗ ਲਾਈਸੈਂਸ ਬਣਾਉਣ ਵਿਚ ਕਿਸੇ ਕਿਸਮ ਦੀਆਂ ਮੁਸ਼ਕਿਲਾਂ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਵੱਲੋਂ ਏਨੇ ਵੱਡੇ ਪੱਧਰ ਤੇ ਕੰਮ ਆਰਭਿੰਆ ਗਿਆ ਹੈ। ਉਨ੍ਹਾਂ ਦੱਸਿਆ ਕਿ ਆਟੋਮੈਟਿਡ ਡਰਾਈਵਿੰਗ ਟੈਸਟ ਟਰੈਕ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ਤੇ ਰਾਸ਼ੀ ਖਰਚ ਕਰਕੇ ਪੂਰੇ ਪੰਜਾਬ ਵਿਚ ਜ਼ਿਲ੍ਹਾ ਹੈਡਕੁਆਰਟਰ ਅਤੇ ਕੁਝ ਸਬ ਡਿਵੀਜਨਾਂ ਤੇ ਆਟੋਮੇਟਿਡ ਡਰਾਈਵਿੰਗ ਟੈਸਟ ਟਰੈਕ ਬਣਾਏ ਜਾ ਰਹੇ ਹਨ। ਇੰਨ੍ਹਾਂ ਦੇ ਨਿਰਮਾਣ ਨਾਲ ਲੋਕਾਂ ਨੂੰ ਡਰਾਈਵਿੰਗ ਲਾਈਸੈਂਸ ਬਣਾਉਣ ਵਿਚ ਵੱਡੇ ਪੱਧਰ ਤੇ ਰਾਹਤ ਮਿਲੇਗੀ। ਇੰਨ੍ਹਾਂ ਦੇ ਨਿਰਮਾਣ ਨਾਲ ਡਰਾਈਵਿੰਗ ਲਾਈਸੈਂਸ ਬਣਾਉਣ ਵਾਲੇ ਲੋਕਾਂ ਦਾ ਡਰਾਈਵ ਟੈਸਟ ਇੰਨ੍ਹਾਂ ਟਰੈਕ ਤੇ ਲਿਆ ਜਾਵੇਗਾ ਅਤੇ ਇੱਥੇ ਹੀ ਡਰਾਈਵਿੰਗ ਲਾਈਸੈਂਸ ਬਣਾ ਕੇ ਜਾਰੀ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਫਾਜ਼ਿਲਕਾ ਅਤੇ ਅਬੋਹਰ ਵਿਖੇ ਬਣ ਰਹੇ ਆਟੋਮੇਟਿਡ ਡਰਾਈਵਿੰਗ ਟਰੈਕ ਦਾ ਕੰਮ ਤੇਜੀ ਨਾਲ ਚੱਲ ਰਿਹਾ ਹੈ। ਇਹ ਟਰੈਕ ਬਹੁਤ ਹੀ ਜਲਦ ਬਣ ਕੇ ਤਿਆਰ ਹੋ ਜਾਣਗੇ ਅਤੇ ਆਉਣ ਵਾਲੇ ਕੁਝ ਦਿਨਾਂ ਵਿਚ ਹੀ ਇੰਨ੍ਹਾਂ ਦਾ ਉਦਘਾਟਨ ਕਰ ਦਿੱਤਾ ਜਾਵੇਗਾ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ.ਗੁਰਚਰਨ ਸਿੰਘ ਸੰਧੂ ਨੇ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹੇ ਵਿਚ ਬਣ ਰਹੇ ਦੋ ਆਟੋਮੈਟਿਡ ਡਰਾਈਵਿੰਗ ਟਰੈਕ ਦਾ ਇਸ ਖੇਤਰ ਦੇ ਲੋਕਾਂ ਨੂੰ ਵੱਡੇ ਪੱਧਰ ਤੇ ਲਾਭ ਹੋਵੇਗਾ। ਇਨ੍ਹਾਂ ਟਰੈਕਜ਼ ਦੇ ਬਣਨ ਨਾਲ ਲੋਕਾਂ ਨੂੰ ਡਰਾਈਵਿੰਗ ਲਾਈਸੈਂਸ ਬਣਾਉਣ ਵਿਚ ਕੋਈ ਮੁਸ਼ਕਿਲ ਨਹੀਂ ਾਉਣ ਦਿੱਤੀ ਜਾਵੇਗੀ ਅਤੇ ਪੰਜਾਬ ਸਰਕਾਰ ਦੀ ਇਸ ਪਾਲਸੀ ਨੂੰ ਇੰਨ ਬਿੰਨ ਲਾਗੂ ਕੀਤਾ ਜਾਵੇਗਾ।
Check Also
ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ
ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …
Punjab Post Daily Online Newspaper & Print Media