Monday, July 8, 2024

ਏ.ਐਸ.ਆਈ ਸਵਿੰਦਰ ਸਿੰਘ ਵੱਲੋਂ ਮੈਡੀਕਲ ਸਟੋਰ ਮਾਲਿਕਾਂ ਨਾਲ ਮੀਟਿੰਗ

PPN1004201606ਪੱਟੀ, 10 ਅਪ੍ਰੈਲ (ਅਵਤਾਰ ਢਿੱਲੋਂ, ਰਣਜੀਤ ਮਾਹਲਾ)- ਜ਼ਿਲ੍ਹਾ ਪੁਲਿਸ ਮੁਖੀ ਮਨਮੋਹਨ ਕੁਮਾਰ ਸ਼ਰਮਾ ਦੀ ਹਦਾਇਤਾਂ ਅਨੁਸਾਰ ਸਮੁੱਚੇ ਜ਼ਿਲ੍ਹੇ ਦੀ ਪੁਲਿਸ ਵੱਲੋਂ ਨਸ਼ਿਆਂ ਦੇ ਕਾਰੋਬਾਰ ਨੂੰ ਨੱਥ ਪਾਉਣ ਲਈ ਵਿੱਢੀ ਮੁਹਿੰਮ ਤਹਿਤ ਪਿੰਡ ਸਭਰਾਂ ਦੇ ਚੌਂਕੀ ਇੰਚਾਰਜ ਏਐਸਆਈ ਸਵਿੰਦਰ ਸਿੰਘ ਤੁੰਗ ਵੱਲੋਂ ਪਿੰਡ ਦੇ ਸਮੂਹ ਮੈਡੀਕਲ ਸਟੋਰਾਂ ਦੇ ਮਾਲਿਕਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਏ.ਐਸ.ਆਈ ਸਵਿੰਦਰ ਸਿੰਘ ਤੁੰਗ ਨੇ ਕਿਹਾ ਕਿ ਜੋ ਨੌਜਵਾਨ ਜ਼ਹਿਰੀਲੇ ਨਸ਼ਿਆਂ ਦੇ ਆਦਿ ਹੋ ਚੁੱਕੇ ਹਨ, ਉਨ੍ਹਾਂ ਨੂੰ ਇਸ ਨਸ਼ਿਆਂ ਦੇ ਦਲਦਲ ਵਿੱਚੋਂ ਕੱਢਣ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਵਿਸ਼ੇਸ਼ ਉਪਰਾਲੇ ਕਰਨ ਚਾਹੀਦੇ ਹਨ ਅਤੇ ਨੌਜਵਾਨਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨਾ ਚਾਹੀਦਾ ਤਾਂ ਜੋ ਤਬਾਹ ਹੋ ਰਹੀ ਪੰਜਾਬ ਦੀ ਜਵਾਨੀ ਨੂੰ ਬਚਾਇਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਜੋ ਨਸ਼ੇ ਦੇ ਸੌਦਾਗਰ ਆਪਣੀਆਂ ਜੇਬਾਂ ਭਰਨ ਲਈ ਸਾਡੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਕੋਹੜ ਵਲ ਧੱਕ ਰਹੇ ਹਨ, ਉਨ੍ਹਾਂ ਨੂੰ ਪੁਲਿਸ ਪ੍ਰਸਾਸ਼ਨ ਵੱਲੋਂ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਮੀਟਿੰਗ ਵਿੱਚ ਹਾਜ਼ਿਰ ਸਮੂਹ ਮੈਡੀਕਲ ਸਟੋਰਾਂ ਦੇ ਮਾਲਿਕਾਂ ਨੂੰ ਸਖਤ ਹਦਾਇਤ ਕੀਤੀ ਕਿ ਜੇਕਰ ਕਿਸੇ ਵੀ ਮੈਡੀਕਲ ਸਟੋਰ ਵਿੱਚ ਕਿਸੇ ਵੀ ਤਰ੍ਹਾਂ ਦਾ ਨਸ਼ਾ ਪਾਇਆ ਜਾਂਦਾ ਹੈ ਤਾਂ ਉਸ ਸਟੋਰ ਮਾਲਿਕ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਦੇ ਲਾਇਸੰਸ ਵੀ ਰੱਦ ਕਰ ਦਿੱਤੇ ਜਾਣਗੇ। ਇਸ ਮੌਕੇ ਡਾ: ਪ੍ਰਤਾਪ ਸਿੰਘ, ਡਾ: ਚਰਨਜੀਤ ਸਿੰਘ, ਡਾ: ਰਾਣਾ, ਡਾ: ਕਸ਼ਮੀਰ ਸਿੰਘ, ਡਾ: ਰਾਜ, ਡਾ: ਵਿਪਨ ਕੁਮਾਰ ਅਤੇ ਡਾ: ਸੁਖਵਿੰਦਰ ਸਿੰਘ ਆਦਿ ਹਾਜ਼ਿਰ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply