Saturday, June 29, 2024

ਡੀ.ਏ.ਵੀ ਪਬਲਿਕ ਸਕੂਲ ਨੇ ਕਾਮਰਸ ਓਲੰਪਿਆਡ 2015 ਵਿੱਚ ਜਿੱਤਿਆ

PPN1104201604ਅੰਮ੍ਰਿਤਸਰ, 11 ਅਪ੍ਰੈਲ (ਜਗਦੀਪ ਸਿੰਘ ਸੱਗੂ)- ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਦੋ ਵਿਦਿਆਰਥੀਆਂ ਨੇ ਸਕੂਲ ਵਿੱਚ ਅੰਤਰਸ਼ਰਾਸ਼ਟਰੀ ਕਾਮਰਸ ਓਲੰਪਿਆਡ 2015 ਵਿੱਚ ਪਹਿਲਾ ਰੈਂਕ ਪ੍ਰਾਪਤ ਕੀਤਾ। ਇਹ ਵਿਦਿਆਰਥੀ ਬਾਰ੍ਹਵੀਂ ਜਮਾਤ ਦੇ ਕਾਮਰਸ ਦੇ ਰਿਸ਼ਭ ਮਹਾਜਨ ਅਤੇ ਗਿਆਰ੍ਹਵੀਂ ਜਮਾਤ ਦੇ ਕਾਮਰਸ ਦੇ ਰਜਤ ਕੱਕੜ ਨੇ ਓਲੰਪਿਆਡ ਵਿੱਚ ਭਾਰਤ ਅਤੇ ਵਿਦੇਸ਼ ਤੋਂ ਆਏ ਪ੍ਰਤੀਯੋਗੀਆਂ ਨਾਲ ਮੁਕਾਬਲਾ ਕਰਦੇ ਹੋਏ 98।9& ਅਤੇ 96।2& ਨੰਬਰ ਪ੍ਰਾਪਤ ਕੀਤੇ।
ਪੰਜਾਬ ਜ਼ੋਨ ਂਏਂ ਦੇ ਖੇਤਰੀ ਨਿਰਦੇਸ਼ਕ ਡਾ. ਸ਼੍ਰੀਮਤੀ ਨੀਲਮ ਕਾਮਰਾ ਅਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪ੍ਰਿੰਸੀਪਲ ਡੀ.ਏ.ਵੀ. ਕਾਲਜ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਪ੍ਰਾਪਤੀ ਦੀ ਵਧਾਈ ਦਿੱਤੀ ਅਤੇ ਉਜੱਲ ਭਵਿੱਖ ਲਈ ਆਸ਼ੀਰਵਾਦ ਦਿੱਤਾ।ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀਆਂ ਦੀ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ ਅਤੇ ਮਿਹਨਤ ਕਰਨ ਅਤੇ ਸਫ਼ਲਤਾ ਪ੍ਰਾਪਤੀ ਲਈ ਜਨੂਨ ਬਣਾਏ ਰੱਖਣ ਲਈ ਕਿਹਾ।

Check Also

ਖ਼ਾਲਸਾ ਕਾਲਜ ਨਰਸਿੰਗ ਵਿਖੇ ਹਾਈਪਰਟੈਂਸ਼ਨ ਸਪਤਾਹ ਮਨਾਇਆ

ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਹਾਈਪਰਟੈਂਸ਼ਨ ਸਬੰਧੀ ਜਾਗਰੂਕਤਾ …

Leave a Reply