Saturday, June 29, 2024

ਖਾਲਸਾ ਸਿਰਜਨਾ ਦਿਵਸ ਵਿਸਾਖੀ ਦਾ ਪੁਰਬ ਬੁੱਧਵਾਰ 13 ਅਪ੍ਰੈਲ ਨੂੰ

Rana Paramjit  Singhਨਵੀਂ ਦਿੱਲੀ, 11 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਖਾਲਸਾ ਪੰਥ ਦਾ ਸਿਰਜਨਾ ਦਿਵਸ, ਵਿਸਾਖੀ ਦਾ ਪੁਰਬ ਬੁੱਧਵਾਰ, 13 ਅਪ੍ਰੈਲ ਨੂੰ ਅੰਮ੍ਰਿਤ ਵੇਲੇ ਤੋਂ ਸ਼ਾਮ ਦੇਰ ਤਕ ਗੁਰਦੁਆਰਾ ਮਜਨੂੰ ਟਿੱਲਾ ਸਾਹਿਬ ਵਿਖੇ ਬੜੇ ਉਤਸਾਹ ਅਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ, ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦੱਸਿਆ ਕਿ ਇਸ ਮੌਕੇ ਤੇ ਆਯੋਜਿਤ ਕੀਤੇ ਜਾ ਰਹੇ ਗੁਰਮਤਿ ਸਮਾਗਮ ਦੀ ਅਰੰਭਤਾ ਨਿਤਨੇਮ ਅਤੇ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਵੇਗੀ। ਉਪਰੰਤ ਗੁ. ਸੀਸਗੰਜ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨੋਹਰ ਸਿੰਘ ਗੁਰਿੰਦਰ ਸਿੰਘ ਆਸਾ ਦੀ ਵਾਰ ਦਾ ਕੀਰਤਨ ਕਰਨਗੇ ਅਤੇ ਭਾਈ ਅਰੁਣਪਾਲ ਸਿੰਘ (ਗੁ. ਸੀਸਗੰਜ ਸਾਹਿਬ) ਤੇ ਭਾਈ ਅਰਸ਼ਦੀਪ ਸਿੰਘ (ਲੁਧਿਆਣਾ) ਗੁਰ ਸ਼ਬਦ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਉਨ੍ਹਾਂ ਦਸਿਆ ਕਿ ਬਾਬਾ ਬੰਤਾ ਸਿੰਘ (ਮੁੰਡਾ ਪਿੰਡ) ਸ਼ਬਦ ਵਿਚਾਰ ਰਾਹੀਂ ਖਾਲਸਾ ਸਿਰਜਨਾ ਦਿਵਸ ਦੀ ਇਤਿਹਾਸਕ ਮਹਤੱਤਾ ਤੋਂ ਸੰਗਤਾਂ ਨੂੰ ਜਾਣੂ ਕਰਵਾਣਗੇ ਅਤੇ ਭਾਈ ਚਮਨਜੀਤ ਸਿੰਘ (ਦਿੱਲੀ), ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਤੇ ਭਾਈ ਹਰਨਾਮ ਸਿੰਘ ਅਤੇ ਗੁਰਬਾਣੀ ਵਿਰਸਾ ਸੰਭਾਲ ਇਸਤਰੀ ਸਤਿਸੰਗ ਸਭਾ ਦੇ ਕੀਰਤਨੀ ਜਥੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਅਤੇ ਭਾਈ ਹਰਜਿੰਦਰ ਸਿੰਘ ਦਾ ਢਾਡੀ ਜੱਥਾ ਢਾਡੀ ਪ੍ਰਸੰਗ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ।ਸ. ਰਾਣਾ ਨੇ ਹੋਰ ਦਸਿਆ ਕਿ ਸੇਵਾ ਪੰਥੀ ਬਾਬਾ ਬਚਨ ਸਿੰਘ ਜੀ ਸੰਗਤਾਂ ਨੂੰ ਨਾਮ ਸਿਮਰਨ ਕਰਵਾਣਗੇ ਅਤੇ ਪ੍ਰਮੁੱਖ ਪੰਥਕ ਸ਼ਖਸੀਅਤਾਂ ਗੁਰੂ ਦਰਬਾਰ ਵਿੱਚ ਹਾਜ਼ਰੀਆ ਭਰ ਸੰਗਤਾਂ ਦੇ ਦਰਸ਼ਨ ਕਰ, ਉਨ੍ਹਾਂ ਨਾਲ ਆਪਣੇ ਵਿਚਾਰ ਸਾਂਝੇ ਕਰਨਗੀਆਂ।ਇਸ ਮੌਕੇ ਹੋਣ ਵਾਲੇ ਕਵੀ ਦਰਬਾਰ ਵਿੱਚ ਪ੍ਰਸਿੱਧ ਪੰਜਾਬੀ ਕਵੀ ਖਾਲਸਾ ਸਿਰਜਨਾ ਦਿਵਸ ਦੀ ਇਤਿਹਾਸਕਤਾ ਦੇ ਸੰਬੰਧ ਵਿੱਚ ਆਪਣੀਆਂ ਸਜਰੀਆਂ ਕਾਵਿ ਰਚਨਾਵਾਂ ਪੇਸ਼ ਕਰਨਗੇ।ਸ. ਰਾਣਾ ਨੇ ਦਸਿਆ ਕਿ ਇਸ ਮੌਕੇ ਤੇ ਬੋਰਡ ਦੀ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਵਿੱਚ ਜਿਨ੍ਹਾਂ ਬਚਿਆਂ ਨੇ ਪੰਜਾਬੀ ਵਿਸ਼ੇ ਵਿੱਚ 75 ਪ੍ਰਤੀਸ਼ਤ ਜਾਂ ਵੱਧ ਨੰਬਰ ਪ੍ਰਾਪਤ ਕੀਤੇ ਹਨ, ਉਨ੍ਹਾਂ ਨੂੰ ਸਿਰੋਪਾ ਦੀ ਬਖਸ਼ਸ਼ ਕਰਨ ਦੇ ਨਾਲ ਹੀ ਨਕਦ ਇਨਾਮਾਂ ਨਾਲ ਸਨਮਾਨਤ ਕੀਤਾ ਜਾਏਗਾ।ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦਾ ਸਿੱਧਾ ਪ੍ਰਸਾਰਣ ਸਵੇਰੇ 10.30 ਤੋਂ ਦੁਪਹਿਰ ਬਾਅਦ 2.30 ਤਕ ਚੜ੍ਹਦੀਕਲਾ ਟਾਈਮ ਟੀਵੀ ਅਤੇ ਵੈਬਸਾਈਟ www.baani.net ‘ਤੇ ਹੋਵੇਗਾ।

Check Also

ਡਾ. ਜਗਦੀਪਕ ਸਿੰਘ ਵਿਜ਼ਿਟਿੰਗ ਪ੍ਰੋਫੈਸਰ ਇੰਸਟੀਚਿਊਟ ਆਫ ਮੈਡੀਸਨ ਬੋਲਟੋਨ ਯੂਨੀਵਰਸਿਟੀ (ਯੂ.ਕੇ) ਨਾਮਜ਼ਦ

ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ) – ਸਾਬਕਾ ਪ੍ਰੋਫੈਸਰ ਅਤੇ ਮੁਖੀ ਈ.ਐਨ.ਟੀ ਵਿਭਾਗ ਅਤੇ ਮੀਤ ਪ੍ਰਧਾਨ …

Leave a Reply