Saturday, June 29, 2024

ਜ਼ਿਲ੍ਹੇ ਵਿੱਚ 14 ਤੋਂ 24 ਅਪ੍ਰੈਲ ਤੱਕ ਚੱਲੇਗੀ ‘ਗ੍ਰਾਮ ਉਦੈ ਤੋਂ ਭਾਰਤ ਉਦੈ’ ਮੁਹਿੰਮ – ਆਂਗਰਾ

PPN1104201609

ਅੰਮ੍ਰਿਤਸਰ, 11 ਅਪ੍ਰੈਲ (ਜਗਦੀਪ ਸਿੰਘ ਸੱਗੂ)- ਡਾ. ਭੀਮਰਾਓ ਅੰਬੇਦਕਰ ਜੀ ਦੀ 125ਵੀਂ ਜਨਮ ਵਰ੍ਹੇਗੰਢ ਸਬੰਧੀ 14 ਤੋਂ 24 ਅਪ੍ਰੈਲ ਤੱਕ ਮੁਲਕ ਭਰ ਵਿਚ ‘ਗ੍ਰਾਮ ਉਦੈ ਤੋਂ ਭਾਰਤ ਉਦੈ’ ਮੁਹਿੰਮ ਚਲਾਈ ਜਾਵੇਗੀ। ਜ਼ਿਲ੍ਹੇ ਵਿਚ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਐਸ. ਪੀ ਆਂਗਰਾ ਦੀ ਪ੍ਰਧਾਨਗੀ ਹੇਠ ਅਧਿਕਾਰੀਆਂ ਦੀ ਮੀਟਿੰਗ ਹੋਈ ਜਿਸ ਵਿਚ ਇਸ ਸਮੇਂ ਦੌਰਾਨ ਕਰਵਾਏ ਜਾਣ ਵਾਲੇ ਵੱਖ-ਵੱਖ ਸਮਾਗਮਾਂ ਦੀ ਰੂਪ-ਰੇਖਾ ਤੈਅ ਕੀਤੀ ਗਈ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਐਸ. ਪੀ ਆਂਗਰਾ ਨੇ ਕਿਹਾ ਕਿ 14 ਤੋਂ 24 ਅਪ੍ਰੈਲ ਤੱਕ ਚੱਲਣ ਵਾਲੀ ਇਸ ਮੁਹਿੰਮ ਨੂੰ ਤਿੰਨ ਪੜਾਵਾਂ ਵਿਚ ਵੰਡਿਆ ਗਿਆ ਹੈ, ਜਿਸ ਤਹਿਤ 14 ਤੋਂ 16 ਅਪ੍ਰੈਲ ਤੱਕ ਸਮਾਜਿਕ ਨਿਆਂ ਅਤੇ ਏਕਤਾ ਦੇ ਸਮਾਗਮ, 17 ਤੋਂ 20 ਅਪ੍ਰੈਲ ਤੱਕ ਗ੍ਰਾਮ ਪੰਚਾਇਤਾਂ ਵਿਚ ਕਿਸਾਨ ਸਭਾਵਾਂ ਅਤੇ 21 ਤੋਂ 24 ਅਪ੍ਰੈਲ ਤੱਕ ਗ੍ਰਾਮ ਸਭਾਵਾਂ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ 24 ਅਪ੍ਰੈਲ ਨੂੰ ਰਾਸ਼ਟਰੀ ਪੰਚਾਇਤ ਦਿਵਸ ਮੌਕੇ ਸਮਾਗਮਾਂ ਦੀ ਸਮਾਪਤੀ ‘ਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ‘ਮਨ ਕੀ ਬਾਤ’ ਰਾਹੀਂ ਗ੍ਰਾਮ ਸਭਾਵਾਂ ਨੂੰ ਸੰਬੋਧਨ ਕਰਨਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਅਤੇ ਬਲਾਕ ਪੱਧਰ ‘ਤੇ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਸ੍ਰੀ ਆਂਗਰਾ ਨੇ ਇਸ ਮੌਕੇ ਸਮਾਗਮਾਂ ਦੇ ਪ੍ਰਬੰਧਾਂ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਅਤੇ ਇਨ੍ਹਾਂ ਸਮਾਗਮਾਂ ਨੂੰ ਪਿੰਡ ਪੱਧਰ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਮਨਾਉਣ ਦੀਆਂ ਹਦਾਇਤਾਂ ਕਰਦਿਆਂ ਵੱਖ-ਵੱਖ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਮੀਟਿੰਗ ਵਿਚ ਸਹਾਇਕ ਕਮਿਸ਼ਨਰ ਮੈਡਮ ਅਮਨਦੀਪ ਕੌਰ, ਐਸ. ਡੀ. ਐਮ ਅੰਮ੍ਰਿਤਸਰ-2 ਸ੍ਰੀ ਰਾਜੇਸ਼ ਸ਼ਰਮਾ, ਐਸ. ਡੀ. ਐਮ ਬਾਬਾ ਬਕਾਲਾ ਸ੍ਰੀ ਆਰ. ਕੇ ਪੋਪਲੀ, ਐਸ. ਡੀ. ਐਮ ਅਜਨਾਲਾ ਡਾ. ਅਨੁਪ੍ਰੀਤ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ. ਹਰਜਿੰਦਰ ਸਿੰਘ ਸੰਧੂ ਅਤੇ ਹੋਰ ਅਧਿਕਾਰੀ ਹਾਜ਼ਰ ਹੋਏ।

Check Also

ਖ਼ਾਲਸਾ ਕਾਲਜ ਨਰਸਿੰਗ ਵਿਖੇ ਹਾਈਪਰਟੈਂਸ਼ਨ ਸਪਤਾਹ ਮਨਾਇਆ

ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਹਾਈਪਰਟੈਂਸ਼ਨ ਸਬੰਧੀ ਜਾਗਰੂਕਤਾ …

Leave a Reply