Saturday, June 29, 2024

ਜ਼ਿਲ੍ਹਾ ਪਠਾਨਕੋਟ ਅੰਦਰ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ- ਡਿਪਟੀ ਕਮਿਸ਼ਨਰ

PPN1104201610

ਪਠਾਨਕੋਟ, 11 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਜ਼ਿਲ੍ਹਾ ਪਠਾਨਕੋਟ ਅੰਦਰ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ 15 ਖਰੀਦ ਕੇਂਦਰ ਬਣਾਏ ਗਏ ਹਨ। ਇਹ ਜਾਣਕਾਰੀ ਸ਼੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਕਣਕ ਦੀ ਖਰੀਦ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਆਯੋਜਿਤ ਵੱਖ ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੀਟਿੰਗ ਵਿੱਚ ਸ਼੍ਰੀ ਮੰਗਲ ਦਾਸ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ, ਪਾਲ ਸਿੰਘ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਅਤੇ ਵੱਖ ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਇਸ ਸੀਜਨ ਦੌਰਾਨ ਜ਼ਿਲ੍ਹੇ ਦੀਆਂ ਵੱਖ ਵੱਖ ਮੰਡੀਆਂ ਵਿੱਚ 30 ਹਜ਼ਾਰ ਤੋਂ 35 ਹਜ਼ਾਰ ਮੀਟ੍ਰਿਕ ਟਨ ਤੱਕ ਕਣਕ ਆਉਣ ਦੀ ਸੰਭਾਵਨਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਮੰਡੀਆਂ ਵਿੱਚ ਪੀਣ ਵਾਲੇ ਸਾਫ਼ ਪਾਣੀ, ਸਾਫ਼ ਸਫ਼ਾਈ ਅਤੇ ਲਾਈਟਾਂ ਨੂੰ ਯਕੀਨੀ ਬਣਾਉਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਕਿਸਾਨਾਂ ਨੂੰ ਮੰਡੀਆਂ ਵਿੱਚ ਕਣਕ ਵੇਚਨ ਲਈ ਕੋਈ ਮੁਸ਼ਕਲ ਪੇਸ਼ ਨਾ ਆਉਣ ਦੇਣ ਅਤੇ ਜੇ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਸ ਨੂੰ ਤੁਰੰਤ ਮੌਕੇ ‘ਤੇ ਹੱਲ ਕੀਤਾ ਜਾਵੇ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਕਣਕ ਸੁਕਾ ਕੇ ਲਿਆਉਣ ਤਾਂ ਜੋ ਉਨ੍ਹਾਂ ਨੂੰ ਮੰਡੀਆਂ ਵਿੱਚ ਜਿਆਦਾ ਦੇਰ ਨਾ ਰੁਕਣਾ ਪਵੇ।

Check Also

ਖ਼ਾਲਸਾ ਕਾਲਜ ਨਰਸਿੰਗ ਵਿਖੇ ਹਾਈਪਰਟੈਂਸ਼ਨ ਸਪਤਾਹ ਮਨਾਇਆ

ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਹਾਈਪਰਟੈਂਸ਼ਨ ਸਬੰਧੀ ਜਾਗਰੂਕਤਾ …

Leave a Reply