Friday, June 19, 2026

1383 ਕਿਸਾਨਾਂ ਨੂੰ ਵੰਡੇ ਜਾਣਗੇ ਸਿਹਤ ਬੀਮਾ ਯੋਜਨਾ ਦੇ ਕਾਰਡ 12 ਅਪ੍ਰੈਲ ਨੂੰ – ਡੀ.ਸੀ

ਪਠਾਨਕੋਟ, 10 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਪੰਜਾਬ ਸਰਕਾਰ ਵਲੋਂ ਰਾਜ ਦੇ ਕਿਸਾਨਾਂ ਨੂੰ ਮੁਫ਼ਤ ਅਤੇ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਲਾਗੂ ਕੀਤੀ ਗਈ ਹੈ। ਜਿਸ ਤਹਿਤ ਜ਼ਿਲ੍ਹਾ ਪਠਾਨਕੋਟ ਦੇ 1383 ਕਿਸਾਨਾਂ ਨੂੰ ਪਹਿਲੇ ਪੜ੍ਹਾਅ ਦੌਰਾਨ ਸਿਹਤ ਬੀਮਾ ਯੋਜਨਾ ਦੇ ਕਾਰਡ ਵੰਡਣ ਲਈ 12 ਅਪ੍ਰੈਲ ਨੂੰ ਸਥਾਨਿਕ ਐਵਲੋਨ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਵੇਰੇ 11:00 ਜ਼ਿਲ੍ਹਾ ਪੱਧਰੀ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦੇਂਦਿਆਂ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸਨਰ ਪਠਾਨਕੋਟ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਇਸ ਮੁਫਤ ਸਿਹਤ ਬੀਮਾ ਯੋਜਨਾ ਤਹਿਤ ਪੰਜਾਬ ਮੰਡੀਕਰਨ ਬੋਰਡ ਵੱਲੋਂ ਸੱਤ ਲੱਖ ਕਿਸਾਨਾਂ ਦੇ ਨਾਂਅ ਦਰਜ ਕੀਤੇ ਗਏ ਹਨ।
ਡਿਪਟੀ ਕਮਿਸਨਰ ਪਠਾਨਕੋਟ ਨੇ ਦੱਸਿਆ ਕਿ ਰਾਜ ਦੇ ਕਿਸਾਨਾਂ ਦੀ ਭਲਾਈ ਲਈ ਕੀਤੇ ਗਏ ਇਕ ਮਹੱਤਵਪੂਰਨ ਫੈਸਲੇ ਤਹਿਤ ਸੂਬੇ ਦੇ ਤਕਰੀਬਨ ਗਿਆਰਾਂ ਲੱਖ ਤੋਂ ਵੀ ਵੱਧ ਜੇ ਫਾਰਮ ਧਾਰਕ ਕਿਸਾਨ ਲਾਭ ਲੈ ਸਕਣਗੇ। ਉਨਾਂ ਦੱਸਿਆ ਕਿ ਪਹਿਲੇ ਪੜਾਅ ਵਿਚ ਤਿੰਨ ਲੱਖ ਕਿਸਾਨਾਂ ਨੂੰ ਐਕਟਿਵ ਕੀਤੇ ਸਿਹਤ ਕਾਰਡ ਵੰਡੇ ਜਾ ਰਹੇ ਹਨ । ਉਨਾਂ ਦੱਸਿਆ ਕਿ ਸਿਹਤ ਬੀਮਾ ਕਾਰਡਾਂ ਦੀ ਵੰਡ ਸਬੰਧੀ ਪਠਾਨਕੋਟ ਵਿਖੇ 12 ਅਪ੍ਰੈਲ ਨੂੰ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਮਾਰੋਹ ਸਬੰਧੀ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆ ਗਈਆ ਹਨ।  ਉਨਾਂ ਅੱਗੇ ਦੱਸਿਆ ਕਿ ਇਸ ਯੋਜਨਾ ਵਿਚ ਪਰਿਵਾਰ ਦੇ ਮੁਖੀ ਦੀ ਮੌਤ ਹੋਣ ਦੀ ਸੂਰਤ ਵਿਚ 5 ਲੱਖ ਰੁਪਏ ਮੁਆਵਜਾ ਦਿੱਤਾ ਜਾਵੇਗਾ। ਪਰਿਵਾਰ ਦੇ ਮੁਖੀ ਸਮੇਤ ਪਰਿਵਾਰ ਦਾ ਨਿਰਭਰ ਮੈਂਬਰਾਂ ਲਈ 50 ਹਜ਼ਾਰ ਰੁਪਏ ਤੱਕ ਦਾ ਮੁਫ਼ਤ ਇਲਾਜ ਸਰਕਾਰੀ ਪੱਧਰ ਤੇ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਅੰਦਰ ਵਿੱਚ ਇਸ ਸਕੀਮ ਤਹਿਤ 1383 ਕਾਰਡ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਕਿਸਾਨ ਵੇਚੀ ਜਿਨਸ ਲਈ ਆੜ੍ਹਤੀਆਂ ਪਾਸੋਂ ਜੇ ਫਾਰਮ ਜਰੂਰ ਲੈਣ। ਕਿਸਾਨ ਸਕੀਮ ਸਬੰਧੀ ਵਧੇਰੇ ਜਾਣਕਾਰੀ ਲਈ ਸਬੰਧਿਤ ਮਾਰਕਿਟ ਕਮੇਟੀ ਜਾਂ ਪੰਜਾਬ ਮੰਡੀ ਬੋਰਡ ਦੇ ਕੰਟਰੋਲ ਰੂਮ ‘ਤੇ ਟੈਲੀਫੋਨ ਨੰਬਰ 0172-2210125 -29 ਤੇ ਦਫਤਰੀ ਕੰਮ ਵਾਲੇ ਦਿਨ ਸਵੇਰੇ 9 ਵਜੇ ਤੋਂ ਸਾਮ 5 ਵਜੇ ਤਕ ਸੰਪਰਕ ਕਰ ਸਕਦੇ ਹਨ।

Check Also

ਕਥਾਕਾਰ ਦੀਪ ਦੇਵਿੰਦਰ ਸਿੰਘ ਨੂੰ ਗਹਿਰਾ ਸਦਮਾ, ਵੱਡੇ ਭਰਾ ਦਾ ਦੇਹਾਂਤ

ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਪੰਜਾਬੀ ਕਹਾਣੀਕਾਰ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਦਫਤਰ …

Leave a Reply