Friday, June 19, 2026

ਸੁਰਜੀਤ ਜਿਆਣੀ ਵੱਲੋਂ 40 ਲੱਖ ਰੁਪਏ ਦੀ ਸ਼ਗਨ ਸਕੀਮ ਦੀ ਰਾਸ਼ੀ ਦੇ ਚੈੱਕ ਤਕਸੀਮ

PPN1104201611

ਫਾਜ਼ਿਲਕਾ, 11 ਅਪ੍ਰੈਲ (ਵਨੀਤ ਅਰੋੜਾ)- ਪੰਜਾਬ ਸਰਕਾਰ ਵੱਲੋਂ ਜਰੂਰਤਮੰਦ ਲੜਕੀਆਂ ਦੇ ਵਿਆਹ ਵਿਚ ਸ਼ਗਨ ਸਕੀਮ ਦੇ ਰੂਪ ਵਿਚ ਆਰਥਿਕ ਸਹਿਯੋਗ ਦਿੱਤਾ ਜਾ ਰਿਹਾ ਹੈ। ਇਹ ਗੱਲ ਅੱਜ ਇੱਥੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ ਨੇ 270 ਦੇ ਕਰੀਬ ਜਰੂਰਤਮੰਦ ਪਰਿਵਾਰਾਂ ਨੂੰ ਸ਼ਗਨ ਸਕੀਮ ਦੀ ਰਾਸ਼ੀ ਦੇ ਚੈੱਕ ਵੰਡਣ ਮੌਕੇ ਕਹੀ। ਇਸ ਮੌਕੇ 40 ਲੱਖ ਦੇ ਕਰੀਬ ਸ਼ਗਨ ਸਕੀਮ ਦੀ ਰਾਸ਼ੀ ਦੀ ਵੰਡ ਕੀਤੀ ਗਈ। ਇਸ ਮੌਕੇ ਸ਼੍ਰੀ ਜਿਆਣੀ ਨੇ ਕਿਹਾ ਕਿ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਵੱਲੋਂ ਜਰੂਰਤਮੰਦ ਲੜਕੀਆਂ ਦੀ ਸ਼ਾਦੀ ਲਈ ਸ਼ਗਨ ਸਕੀਮ ਦਾ ਉਨ੍ਹਾਂ ਦੇ ਮਾਪਿਆਂ ਨੂੰ ਵੱਡਾ ਲਾਭ ਹੋਇਆ ਹੈ। ਇਸ ਸਕੀਮ ਦੇ ਸ਼ੁਰੂ ਹੋਣ ਨਾਲ ਮਾਪਿਆਂ ਨੂੰ ਉਨ੍ਹਾਂ ਦੀਆਂ ਧੀਆਂ ਦੇ ਵਿਆਹ ਮੌਕੇ ਆਰਥਿਕ ਤੌਰ ਤੇ ਸਹਿਯੋਗ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਹਰ ਇਕ ਜਰੂਰਤਮੰਦ ਲੜਕੀ ਨੂੰ ਵਿਆਹ ਮੌਕੇ 15 ਹਜ਼ਾਰ ਰੁਪਏ ਦਾ ਚੈੱਕ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੈਨਸ਼ਨਾਂ ਦੇ ਨਾਲ ਨਾਲ ਸ਼ਗਨ ਸਕੀਮ ਤਹਿਤ ਮਿਲਣ ਵਾਲੀ ਵਿੱਤੀ ਸਹਾਇਤਾ ਵੀ ਪੰਚਾਇਤਾਂ ਦੀ ਸਨਾਖ਼ਤ ਤੇ ਪੰਚਾਇਤਾਂ ਦੇ ਮਾਰਫ਼ਤ ਵਿਚ ਹੀ ਲਾਭਪਾਤਰੀਆਂ ਤੱਕ ਪੁੱਜਦੀ ਕੀਤੀ ਜਾ ਰਹੀ ਹੈ।
ਇਸ ਮੌਕੇ ਤਹਿਸੀਲ ਭਲਾਈ ਅਫ਼ਸਰ ਸ.ਬਰਿੰਦਰ ਸਿੰਘ ਨੇ ਦੱਸਿਆ ਕਿ ਸ਼ਗਨ ਸਕੀਮ ਤਹਿਤ ਅੱਜ ਜਨਵਰੀ ਦੇ 113 ਅਤੇ ਫਰਵਰੀ ਦੇ 157 ਕੇਸਾਂ ਤਹਿਤ ਸ਼ਗਨ ਸਕੀਮ ਦੀ ਰਾਸ਼ੀ ਤਕਸੀਮ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ਗਨ ਸਕੀਮ ਤਹਿਤ ਅਨੁਸਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਜਾਂ ਕਿਸੇ ਵੀ ਜਾਤੀ ਦੇ ਆਰਥਿਕ ਤੌਰ ਤੇ ਕਮਜੋਰ ਪਰਿਵਾਰ ਜਿੰਨ੍ਹਾਂ ਦੀ ਸਲਾਨਾ ਆਮਦਨ 32790 ਰੁਪਏ ਤੋਂ ਘੱਟ ਹੈ ਯੋਗ ਹਨ ਅਤੇ ਇਸ ਲਈ ਲੜਕੀ ਦੇ ਵਿਆਹ ਤੋਂ ਇਕ ਮਹੀਨਾ ਪਹਿਲਾਂ ਤੋਂ ਇਕ ਮਹੀਨਾ ਬਾਅਦ ਤੱਕ ਜ਼ਿਲ੍ਹਾ ਭਲਾਈ ਦਫ਼ਤਰ ਵਿਚ ਨਿਰਧਾਰਤ ਪ੍ਰੋਫਾਰਮੇ ਵਿਚ ਅਰਜੀ ਦਿੱਤੀ ਜਾ ਸਕਦੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਰਕੀਟ ਕਮੇਟੀ ਦੇ ਚੇਅਰਮੈਨ ਸ਼੍ਰੀ ਵਿਨੋਦ ਬਜਾਜ, ਬਲਜੀਤ ਸਹੋਤਾ ਅਤੇ ਇਲਾਕੇ ਦੇ ਪੰਚ ਸਰਪੰਚ ਵੀ ਹਾਜਰ ਸਨ।

Check Also

ਕਥਾਕਾਰ ਦੀਪ ਦੇਵਿੰਦਰ ਸਿੰਘ ਨੂੰ ਗਹਿਰਾ ਸਦਮਾ, ਵੱਡੇ ਭਰਾ ਦਾ ਦੇਹਾਂਤ

ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਪੰਜਾਬੀ ਕਹਾਣੀਕਾਰ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਦਫਤਰ …

Leave a Reply