Saturday, June 29, 2024

ਸੁਰਜੀਤ ਜਿਆਣੀ ਤੇ ਡੀ.ਸੀ ਸ਼੍ਰੀਮਤੀ ਈਸ਼ਾ ਕਾਲੀਆ ਨੇ ਕਰਵਾਈ ਕਣਕ ਦੀ ਸਰਕਾਰੀ ਖਰੀਦ ਸ਼ੁਰੂ

PPN1104201612

ਫਾਜ਼ਿਲਕਾ, 11 ਅਪ੍ਰੈਲ (ਵਨੀਤ ਅਰੋੜਾ)- ਅੱਜ ਇੱਥੇ ਨਵੀਂ ਅਨਾਜ ਮੰਡੀ ਵਿਚ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ ਅਤੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਵੱਲੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਗਈ। ਫਾਜ਼ਿਲਕਾ ਜ਼ਿਲ੍ਹੇ ਦੀ ਮੰਡੀ ਵਿਚ ਹੁਣ ਤੱਕ 300 ਮੀਟਿਰਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ।  ਇਸ ਮੌਕੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਣਕ ਦੀ ਨਿਰਵਿਘਨ ਖਰੀਦ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਮੰਡੀਆਂ ਵਿਚ ਜਿਣਸ ਵੇਚਣ ਲਈ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਕਣਕ ਵੇਚਣ ਸਬੰਧੀ ਹਰ ਸ਼ਿਕਾਇਤ ਦਾ ਨਿਪਟਾਰਾ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਨੂੰ ਸੁਚੱਜੇ ਤਰੀਕੇ ਨਾਲ ਕਰਵਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ.ਨੇ ਦੱਸਿਆ ਕਿ ਜ਼ਿਲ੍ਹੇ ਵਿਚ 90 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ। ਇੰਨ੍ਹਾਂ ਖਰੀਦ ਕੇਂਦਰਾਂ ਤੇ ਇਸ ਸੀਜ਼ਨ ਦੌਰਾਨ ਪਿਛਲੇ ਸਾਲ 671969 ਦੇ ਮੁਕਾਬਲੇ ਇਸ ਸਾਲ ਲਗਭਗ 819500 ਮੀਟਰਕ ਟਨ ਕਣਕ ਆਉਣ ਦੀ ਸੰਭਾਵਨਾ ਹੈ ਉਨ੍ਹਾਂ ਅੱਗੇ ਦੱਸਿਆ ਕਿ ਇਸ ਇਸ ਵਾਰ ਖਰੀਦ ਕੇਂਦਰਾਂ ਵਿੱਚ ਪਨਗਰੇਨ, ਪਨਸਪ, ਮਾਰਕਫੈਡ , ਐਫ.ਸੀ.ਆਈ., ਪੰਜਾਬ ਐਗਰੋ, ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ ਆਦਿ ਏਜੰਸੀਆਂ ਵੱਲੋਂ ਕਣਕ ਦੀ ਖਰੀਦ ਕੀਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵੀ ਕਿਸਾਨ ਨੂੰ ਪੂਰੀ ਰਕਮ ਨਹੀਂ ਮਿਲਦੀ ਜਾਂ ਕਿਸਾਨਾਂ ਨੂੰ ਕਣਕ ਵੇਚਣ ਸਬੰਧੀ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਸਬੰਧਤ ਐਸ.ਡੀ.ਐਮ ਅਤੇ ਜ਼ਿਲ੍ਹੇ ਦੇ ਡੀ.ਐਫ਼.ਐਸ.ਸੀ. ਕੋਲ ਸ਼ਿਕਾਇਤ ਕਰ ਸਕਦੇ ਹਨ। ਇਸ ਦੇ ਲਈ ਪੰਜਾਬ ਸਰਕਾਰ ਵੱਲੋਂ ਟੌਲ ਫਰੀ ਨੰਬਰ ਹੈਲਪਲਾਈਨ ਨੰਬਰ 1905 ਵੀ ਸ਼ੁਰੂ ਕੀਤੀ ਗਈ ਹੈ।

           ਇਸ ਮੌਕੇ ਹੋਰਨਾਂ ਤੋਂ ਵਧੀਕ ਡਿਪਟੀ ਕਮਿਸ਼ਨਰ ( ਜਨਰਲ) ਸ.ਚਰਨਦੇਵ ਸਿੰਘ ਮਾਨ, ਐਸ.ਡੀ.ਐਮ. ਫਾਜ਼ਿਲਕਾ ਸ਼੍ਰੀ ਸੁਭਾਸ਼ ਖੱਟਕ, ਮਾਰਕੀਟ ਕਮੇਟੀ ਦੇ ਚੇਅਰਮੈਨ ਸ਼੍ਰੀ ਵਿਨੋਦ ਬਜਾਜ, ਵਾਈਸ ਚੇਅਰਮੈਨ ਸ਼੍ਰੀ ਤੇਜਵੰਤ ਸਿੰਘ ਟੀਟਾ, ਸ.ਗੁਰਪਾਲ ਸਿੰਘ ਗਰੇਵਾਲ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਦਿਹਾਤੀ, ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ਼੍ਰੀ ਸਤਿੰਦਰ ਸਿੰਘ ਸਵੀ ਕਾਠਪਾਲ, ਸੁਖਜਿੰਦਰ ਸਿੰਘ ਭੁੱਲਰ ਚੇਅਰਮੈਨ ਬਲਾਕ ਸਮੰਤੀ ਅਰਨੀਵਾਲਾ, ਐਸ.ਜੀ.ਪੀ.ਸੀ.ਮੈਂਬਰ ਸ.ਸੂਬਾ ਸਿੰਘ, ਜਥੇ. ਚਰਨ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਅਰਨੀਵਾਲਾ, ਸ. ਜਸਵੰਤ ਸਿੰਘ, ਭਾਜਪਾ ਦੇ ਮੰਡਲ ਪ੍ਰਧਾਨ ਸ੍ਰੀ ਮਨੋਜ ਤ੍ਰਿਪਾਠੀ, ਗੁਰਪ੍ਰੀਤ ਸਿੰਘ ਲਵਲੀ ਕਾਠਪਾਲ ਜਸਵੰਤ ਸਿੰਘ, ਕੰਵਰ ਪ੍ਰੀਤ ਸਿੰਘ ਬਰਾੜ ਸਕੱਤਰ ਮਾਰਕੀਟ ਕਮੇਟੀ, ਬਲਜੀਤ ਸਹੋਤਾ, ਕਰਨੈਲ ਸਿੰਘ ਨਾਰੰਗ ਤੋਂ ਇਲਾਵਾ ਆੜ੍ਹਤੀਆ ਐਸੋਸੀਏਸ਼ਨ ਦੇ ਅਹੁਦੇਦਾਰ ਵੀ ਹਾਜਰ ਸਨ।

Check Also

ਖ਼ਾਲਸਾ ਕਾਲਜ ਨਰਸਿੰਗ ਵਿਖੇ ਹਾਈਪਰਟੈਂਸ਼ਨ ਸਪਤਾਹ ਮਨਾਇਆ

ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਹਾਈਪਰਟੈਂਸ਼ਨ ਸਬੰਧੀ ਜਾਗਰੂਕਤਾ …

Leave a Reply