Monday, May 4, 2026

ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਕਿਸਾਨਾਂ ਲਈ ਲਾਹੇਵੰਦ – ਜਿਆਣੀ

PPN1104201613

ਫਾਜ਼ਿਲਕਾ, 11 ਅਪ੍ਰੈਲ (ਵਨੀਤ ਅਰੋੜਾ)- ਸਿਹਤਮੰਦ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਨੇ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਆਰੰਭ ਕੀਤੀ ਹੈ। ਜਿਸ ਤਹਿਤ ਸੂਬੇ ਦੇ 11 ਲੱਖ ਕਿਸਾਨ ਪਰਿਵਾਰਾਂ ਨੂੰ ਮੁਫ਼ਤ ਸਿਹਤ ਬੀਮਾ ਯੋਜਨਾ ਦਾ ਲਾਭ ਦਿੱਤਾ ਜਾਵੇਗਾ। ਇਹ ਜਾਣਕਾਰੀ ਅੱਜ ਇੱਥੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ ਨੇ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ ਕਿਸਾਨਾਂ ਨੂੰ ਸਮਾਰਟ ਕਾਰਡ ਵੰਡਣ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਦਿੱਤੀ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ ਕਾਲੀਆ ਆਈ.ਏ.ਐਸ., ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ. ਚਰਨਦੇਵ ਸਿੰਘ ਮਾਨ, ਐਸ.ਡੀ.ਐਮ. ਫਾਜ਼ਿਲਕਾ ਸ਼੍ਰੀ ਸੁਭਾਸ਼ ਖੱਟਕ ਆਦਿ ਵੀ ਹਾਜਰ ਸਨ।
ਸਿਹਤ ਮੰਤਰੀ ਸ਼੍ਰੀ ਜਿਆਣੀ ਨੇ ਕਿਸਾਨਾਂ ਦੇ ਇੱਕਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕ ਪੱਖੀ ਅਤੇ ਲੋਕ ਭਲਾਈ ਦੀਆਂ ਸਕੀਮਾਂ ਚਲਾ ਕੇ ਵੱਡੇ ਪੱਧਰ ਤੇ ਲੋਕਾਂ ਨੂੰ ਲਾਭ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਲੋਕ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਸਮੇਂ ਸਮੇਂ ਤੇ ਅਨੇਕਾਂ ਸਕੀਮਾਂ ਚਲਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਸਰਕਾਰ ਵਲੋਂ ਸਿਹਤ ਸੇਵਾਵਾਂ ਸਬੰਧੀ ਮੁਢਲਾ ਢਾਂਚਾ ਉਸਾਰਣ ਲਈ ਤਕਰੀਬਨ 350 ਕਰੋੜ ਰੁਪਏ ਖਰਚ ਕੀਤੇ ਗਏ ਹਨ । ਸਮਾਜ ਦੇ ਗਰੀਬ ‘ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਪ੍ਰਤੀ ਆਪਣੀ ਜ਼ਿਮੇਵਾਰੀ ਨਿਭਾਉਂਦਿਆਂ ਪੰਜਾਬ ਸਰਕਾਰ ਵੱਲੋਂ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਨੀਲੇ ਰਾਸ਼ਨ ਕਾਰਡ ਧਾਰਕ 25 ਲੱਖ ਪਰਿਵਾਰਾਂ, 11 ਲੱਖ ਕਿਸਾਨ , 2 ਲੱਖ ਉਸਾਰੀ ਮਜਦੂਰ ਅਤੇ ਛੋਟੇ ਵਪਾਰੀ ਵੀ ਇਸ ਸਕੀਮ ਅਧੀਨ ਕਵਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਸ਼ੁਰੂ ਕੀਤੀ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਬਿਲਕੁਲ ਮੁਫਤ ਅਤੇ ਨਕਦ ਰਹਿਤ ਹੈ.
ਉਨ੍ਹਾਂ ਕਿਹਾ ਕਿ ਇਹ ਸਿਹਤ ਬੀਮਾ ਯੋਜਨਾ ਅੱਜ ਤੋਂ ਲਾਗੂ ਕੀਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਰਾਜ ਦੇ ਕਿਸਾਨਾਂ ਦੀ ਭਲਾਈ ਲਈ ਲਏ ਗਏ ਇਸ ਮਹੱਤਵਪੂਰਨ ਫੈਸਲੇ ਤਹਿਤ ਸੂਬੇ ਦੇ ਤਕਰੀਬਨ ਗਿਆਰਾਂ ਲੱਖ ਤੋਂ ਵੀ ਵੱਧ ਜੇ ਫ਼ਾਰਮ ਹੋਲਡਰ ਕਿਸਾਨ ਲਾਭ ਲੈ ਸਕਣਗੇ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਵਲੋਂ ਨਿਵੇਕਲੀ ਕਿਸਾਨ ਪੱਖੀ ਸਕੀਮ ਤਹਿਤ ਸੱਤ ਲੱਖ ਜੇ ਫ਼ਾਰਮ ਹੋਲਡਰ ਕਿਸਾਨਾਂ ਦੇ ਨਾਮ ਦਰਜ ਕੀਤੇ ਜਾ ਚੁੱਕੇ ਹਨ। ਸਰਕਾਰ ਵਲੋਂ ਪਹਿਲੇ ਪੜਾਅ ਵਿੱਚ ਤਿੰਨ ਲੱਖ ਕਿਸਾਨਾਂ ਨੂੰ ਐਕਟਿਵ ਕੀਤੇ ਸਿਹਤ ਕਾਰਡ ਵੰਡੇ ਜਾਣਗੇ ਅਤੇ ਦੂਜਾ ਪੜਾਅ ਮਈ ਮਹੀਨੇ ਵਿਚ ਅਰੰਭਿਆ ਜਾਵੇਗਾ।
ਸ਼੍ਰੀ ਜਿਆਣੀ ਨੇ ਕਿਹਾ ਕਿ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਲਈ ਵਿਸ਼ੇਸ਼ ਸਕੀਮਾਂ ਚਲਾ ਕੇ ਉਨ੍ਹਾਂ ਦੀ ਆਮਦਨ ਦੁਗਣੀ ਕਰਨ ਲਈ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਲਈ ਵਿਸ਼ੇਸ਼ ਬਜਟ ਰੱਖਿਆ ਗਿਆ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨੇ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹੇ ਵਿਚ 36350 ਕਿਸਾਨਾਂ ਦੇ ਨਾਮ ਦਰਜ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਸਕੀਮ ਤਹਿਤ ਮੁਫ਼ਤ ਸਿਹਤ ਬੀਮਾ ਯੋਜਨਾ ਲਈ ਸਾਲਾਨਾ ਪ੍ਰੀਮੀਅਮ ਦੀ ਕਿਸ਼ਤ 220-/ ਰੁਪਏ ਸਬੰਧਤ ਮਾਰਕਿਟ ਕਮੇਟੀ ਦੁਆਰਾ ਭਰੀ ਜਾਵੇਗੀ। ਇਸ ਮੁਫਤ ਬੀਮਾ ਯੋਜਨਾ ਵਿੱਚ ਪਰਿਵਾਰ ਦੇ ਮੁੱਖੀ ਦੀ ਮੌਤ ਹੋਣ ਦੀ ਸੂਰਤ ਵਿੱਚ 5 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇਗਾ। ਪਰਿਵਾਰ ਦੇ ਮੁੱਖੀ ਸਮੇਤ ਪਰਿਵਾਰ ਦੇ ਨਿਰਭਰ ਮੈਂਬਰਾਂ ਲਈ 50 ਹਜ਼ਾਰ ਰੁਪਏ ਤੱਕ ਦਾ ਸਲਾਨਾ ਮੁਫ਼ਤ ਇਲਾਜ ਵੀ ਸਰਕਾਰੀ ਪੱਧਰ ‘ਤੇ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਇਸ ਸਕਮੀਤ ਤਹਿਤ ਪ੍ਰਮਾਣਿਤ ਹਸਪਤਾਲਾਂ ਵਿਚ ਹੀ ਇਲਾਜ ਕਰਵਾਉਣ। ਉਨ੍ਹਾਂ ਕਿਹਾ ਕਿ ਕਿਸਾਨ ਵੇਚੀ ਜਿਣਸ ਲਈ ਆੜ੍ਹਤੀਆਂ ਪਾਸੋਂ ਜੇ ਫ਼ਾਰਮ ਜਰੂਰ ਲੈਣ। ਉਨ੍ਹਾਂ ਦੱਸਿਆ ਕਿ ਜਿਹੜੇ ਕਿਸਾਨਾਂ ਵੱਲੋਂ ਅਜੇ ਤੱਕ ਆਪਣਾ ਨਾਮ ਦਰਜ਼ ਨਹੀਂ ਕਰਵਾਇਆ ਗਿਆ ਉਹ ਆਪਣਾ ਨਾਮ ਸਬੰਧਤ ਮਾਰਕੀਟ ਕਮੇਟੀ ਵਿਚ ਜਰੂਰ ਦਰਜ ਕਰਵਾਉਣ।  ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਰਕੀਟ ਕਮੇਟੀ ਦੇ ਚੇਅਰਮੈਨ ਸ਼੍ਰੀ ਵਿਨੋਦ ਬਜਾਜ, ਵਾਈਸ ਚੇਅਰਮੈਨ ਸ਼੍ਰੀ ਤੇਜਵੰਤ ਸਿੰਘ ਟੀਟਾ, ਸ.ਗੁਰਪਾਲ ਸਿੰਘ ਗਰੇਵਾਲ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਦਿਹਾਤੀ, ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ਼੍ਰੀ ਸਤਿੰਦਰ ਸਿੰਘ ਸਵੀ ਕਾਠਪਾਲ, ਸੁਖਜਿੰਦਰ ਸਿੰਘ ਭੁੱਲਰ ਚੇਅਰਮੈਨ ਬਲਾਕ ਸਮੰਤੀ ਅਰਨੀਵਾਲਾ, ਐਸ.ਜੀ.ਪੀ.ਸੀ.ਮੈਂਬਰ ਸ.ਸੂਬਾ ਸਿੰਘ, ਜਥੇ. ਚਰਨ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਅਰਨੀਵਾਲਾ, ਸ. ਜਸਵੰਤ ਸਿੰਘ, ਭਾਜਪਾ ਦੇ ਮੰਡਲ ਪ੍ਰਧਾਨ ਸ੍ਰੀ ਮਨੋਜ ਤ੍ਰਿਪਾਠੀ, ਗੁਰਪ੍ਰੀਤ ਸਿੰਘ ਲਵਲੀ ਕਾਠਪਾਲ ਜਸਵੰਤ ਸਿੰਘ, ਕੰਵਰ ਪ੍ਰੀਤ ਸਿੰਘ ਬਰਾੜ ਸਕੱਤਰ ਮਾਰਕੀਟ ਕਮੇਟੀ, ਬਲਜੀਤ ਸਹੋਤਾ, ਕਰਨੈਲ ਸਿੰਘ ਨਾਰੰਗ ਤੋਂ ਇਲਾਵਾ ਆੜ੍ਹਤੀਆ ਐਸੋਸੀਏਸ਼ਨ ਦੇ ਅਹੁਦੇਦਾਰ ਵੀ ਹਾਜਰ ਸਨ।

Check Also

ਕਮਿਸ਼ਨਰ ਸ਼ੇਰਗਿਲ ਵੱਲੋਂ ਜਨਗਣਨਾ 2027 ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

ਅੰਮ੍ਰਿਤਸਰ, 3 ਮਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿਲ ਨੇ …

Leave a Reply