ਬਠਿੰਡਾ, 9 ਮਈ (ਜਸਵਿੰਦਰ ਸਿੰਘ ਜੱਸੀ)- ਭਾਰਤੀ ਰੈਡ ਕਰਾਸ ਸੁਸਾਇਟੀ ਅਤੇ ਸੇਂਟ ਜੌਹਨ ਐਂਬੂਲੈਂਸ ਐਸੋਸੀਏਸ਼ਨ ਬਠਿੰਡਾ ਵਿਖੇ ਡਿਪਟੀ ਕਮਿਸ਼ਨਰ ਕਮਲ ਕਿਸ਼ੋਰ ਯਾਦਵ ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਰੈਡ ਕਰਾਸ ਦਿਵਸ ਮਨਾਇਆ ਗਿਆ। ਸਰ ਜੌਹਨ ਹੈਨਰੀ ਡਿਊਨਾ ਦੇ ਜਨਮ ਦਿਨ ਨੂੰ ਸਮਰਪਿਤ ਕਰਦੇ ਹੋਏ ਡੈਫ ਐਂਡ ਡੰਮ ਸਕੂਲ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਵਿੱਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਬਠਿੰਡਾ ਦੇ ਬਾਰਵੀਂ ਕਲਾਸ ਦੇ ਦੋ ਵਿਦਿਆਰਥੀਆਂ ਗੁਰਮੀਤ ਸਿੰਘ ਅਤੇ ਅਮਰੀਕ ਸਿੰਘ ਜਿਨਾਂ ਦੀ ਉਮਰ 18 ਸਾਲ ਹੈ ਨੇ ਆਪਣਾ ਖੂਨਦਾਨ ਕੀਤਾ। ਫਸਟ ਏਡ ਦੇ ਲੈਕਚਰਾਰ ਮਾਨ ਸਿੰਘ ਨੇ ਖੂਨਦਾਨ ਦੇਣ ਸਬੰਧੀ ਪੂਰੀ ਜਾਣਕਾਰੀ ਦਿੱਤੀ ਤੇ ਕਿਹਾ ਕਿ ਇੱਕ ਵਲੰਟੀਅਰ ਦੇ ਖੂਨਦਾਨ ਕਰਨ ਨਾਲ ਤਿੰਨ ਵਿਅਕਤੀਆਂ ਦੀ ਜਾਨ ਬਚਾਈ ਜਾ ਸਕਦੀ ਹੈ। ਵਲੰਟੀਅਰਜ਼ ਦੇ ਸਕੂਲ ਵਿੱਚ ਪਹੁੰਚਣ ਤੇ ਸਕੂਲ ਦੇ ਪ੍ਰਿੰਸੀਪਲ ਨਾਜਰ ਸਿੰਘ ਢਿੱਲੋਂ ਨੇ ਇਨਾਂ ਵਲੰਟੀਅਰਜ਼ ਨੂੰ ਖੂਨਦਾਨ ਕਰਨ ਤੇ ਵਧਾਈ ਦਿੱਤੀ ਅਤੇ ਹੋਰ ਵਲੰਟੀਅਰਜ਼ ਨੂੰ ਵੀ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …