Wednesday, July 3, 2024

ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ

PPN1204201603

ਗੁਰਦਾਸਪੁਰ, 12 ਅਪ੍ਰੈਲ (ਨਰਿੰਦਰ ਬਰਨਾਲ)- ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਅੱਜ ਇੱਥੋਂ ਨੇੜਲੇ ਪਿੰਡ ਵਰਸੋਲਾ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਜਿਸ ਦੌਰਾਨ ਮੁੱਖ ਸੰਸਦੀ ਸਕੱਤਰ ਸ. ਗੁਰਬਚਨ ਸਿੰਘ ਬੱਬੇਹਾਲੀ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਜਦੋਂ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਪ੍ਰਦੀਪ ਕੁਮਾਰ ਸਭਰਵਾਲ ਨੇ ਇਸ ਕੈਂਪ ਦੀ ਪ੍ਰਧਾਨਗੀ ਕੀਤੀ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਜਗਵਿੰਦਰਜੀਤ ਸਿੰਘ ਗਰੇਵਾਲ ਵਿਸ਼ੇਸ਼ ਮਹਿਮਾਨ ਦੇ ਤੌਰ ‘ਤੇ ਸ਼ਾਮਿਲ ਹੋਏ। ਮੁੱਖ ਖੇਤੀਬਾੜੀ ਅਫ਼ਸਰ ਡਾ. ਲਖਵਿੰਦਰ ਸਿੰਘ ਹੁੰਦਲ ਦੇ ਪ੍ਰਬੰਧਾਂ ਹੇਠ ਲਗਾਏ ਇਸ ਕੈਂਪ ਦੌਰਾਨ ਤਹਿਸੀਲਦਾਰ ਨਵਤੇਜ ਸਿੰਘ ਸੋਢੀ, ਮਾਰਕੀਟ ਕਮੇਟੀ ਧਾਰੀਵਾਲ ਦੇ ਚੇਅਰਮੈਨ ਵਜੀਰ ਸਿੰਘ ਲਾਲੀ, ਮਾਰਕੀਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਅਸ਼ੋਕ ਮਹਾਜਨ, ਬਲਾਕ ਸੰਮਤੀ ਗੁਰਦਾਸਪੁਰ ਦੇ ਚੇਅਰਮੈਨ ਹਰਬਰਿੰਦਰ ਸਿੰਘ ਹੈਪੀ ਪਾਹੜਾ ਆਦਿ ਸਮੇਤ ਵੱਡੀ ਗਿਣਤੀ ਵਿਚ ਖੇਤੀਬਾੜੀ ਨਾਲ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਅਤੇ ਇਲਾਕੇ ਦੇ ਮੋਹਤਬਰ ਉਚੇਚੇ ਤੌਰ ‘ਤੇ ਪਹੁੰਚੇ। ਇਸ ਮੌਕੇ ਖੇਤੀਬਾੜੀ ਨਾਲ ਸਬੰਧਿਤ ਅਦਾਰਿਆਂ ਵੱਲੋਂ ਲਗਾਈਆਂ ਪ੍ਰਦਰਸ਼ਨੀਆਂ ਦਾ ਜਾਇਜ਼ਾ ਲੈਣ ਉਪਰੰਤ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਸ. ਬੱਬੇਹਾਲੀ ਨੇ ਕਿਹਾ ਕਿ ਕਿਸਾਨ ਖੇਤੀ ਸੰਕਟ ਨੂੰ ਖਤਮ ਕਰਨ ਲਈ ਸਹਾਇਕ ਧੰਦੇ ਅਪਣਾਉਣ ਦੇ ਨਾਲ-ਨਾਲ ਹੱਥੀਂ ਕੰਮ ਕਰਨ ਨੂੰ ਤਰਜੀਹ ਦੇਣ। ਉਨ੍ਹਾਂ ਕਿਹਾ ਕਿ ਜਿੱਥੇ ਖੇਤੀ ਕੰਮਾਂ ਲਈ ਲਏ ਗਏ ਕਰਜ਼ਿਆਂ ਨੂੰ ਖੇਤੀ ਲਈ ਹੀ ਵਰਤਣ ਦੀ ਲੋੜ ਹੈ, ਉੱਥੇ ਇਨ੍ਹਾਂ ਕਰਜ਼ਿਆਂ ਦੀ ਸਮੇਂ ਸਿਰ ਕਿਸ਼ਤ ਦੇ ਕੇ ਕਿਸਾਨ ਕਈ ਸਮੱਸਿਆਵਾਂ ਤੋਂ ਬਚ ਸਕਦੇ ਹਨ। ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਨੇ ਸੰਬੋਧਨ ਕਰਦਿਆਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਆਉਣ ਵਾਲੇ ਸੀਜ਼ਨ ਦੌਰਾਨ ਉਨ੍ਹਾਂ ਨੂੰ ਕਣਕ ਦੇ ਮੰਡੀਕਰਨ ਦੌਰਾਨ ਕੋਈ ਵੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਰੇਕ ਕਿਸਾਨ ਮੰਡੀਆਂ ਵਿਚ ਜਿਣਸ ਵੇਚਣ ਮੌਕੇ ‘ਜੇ’ ਫਾਰਮ ਜ਼ਰੂਰ ਲਵੇ ਅਤੇ ਜੇਕਰ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਆਉਾਂਦੀ ਤਾਂ ਉਹ ਸਿੱਧਾ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ। ਇਸ ਮੌਕੇ ਡਾ. ਲਖਵਿੰਦਰ ਸਿੰਘ ਹੁੰਦਲ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਨ ਦੇ ਨਾਲ-ਨਾਲ ਖੇਤੀਬਾੜੀ ਵਿਭਾਗ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ ਅਤੇ ਕਿਹਾ ਕਿ ਵਿਭਾਗ ਦੀ ਸਮੁੱਚੀ ਟੀਮ ਕਿਸਾਨਾਂ ਦੀ ਸੇਵਾ ਲਈ ਹਮੇਸ਼ਾਂ ਹਾਜ਼ਰ ਹੈ। ਇਸ ਤੋਂ ਪਹਿਲਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰ ਡਾ. ਸੁਮੇਸ਼ ਚੋਪੜਾ, ਡਾ. ਸਰਬਜੀਤ ਸਿੰਘ ਔਲਖ ਅਤੇ ਡਾ. ਸਤਵਿੰਦਰਜੀਤ ਕੌਰ ਨੇ ਕਿਸਾਨਾਂ ਨੂੰ ਖਾਦਾਂ ਦੀ ਸੁਚੱਜੀ ਵਰਤੋਂ ਦੇ ਇਲਾਵਾ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਅਤੇ ਇਨ੍ਹਾਂ ਦੀਆਂ ਬਿਮਾਰੀਆਂ/ਕੀੜਿਆਂ ਦੀ ਰੋਕਥਾਮ ਸਬੰਧੀ ਵਿਸਥਾਰਪੂਰਵਕ ਸਿਖਲਾਈ ਦਿੱਤੀ। ਸਟੇਜ ਸਕੱਤਰ ਦੇ ਫਰਜ਼ ਡਾ. ਸ਼ਾਹਬਾਜ਼ ਸਿੰਘ ਚੀਮਾ ਨੇ ਨਿਭਾਏ। ਇਸ ਮੌਕੇ ਬਾਗਬਾਨੀ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ.ਕੁਲਦੀਪ ਸਿੰਘ ਬੱਲ, ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਸ਼ਾਮ ਸਿੰਘ, ਯੂਨੀਵਰਸਿਟੀ ਕੈਂਪਸ ਦੇ ਡਾਇਰੈਟਕਰ ਡਾ.ਆਰ.ਐਸ. ਸਿੰਘ, ਡਾ. ਰਮੇਸ਼ ਸ਼ਰਮਾ, ਇੰਜੀ. ਵਰਿੰਦਰ ਮਹਾਜਨ, ਰਣਧੀਰ ਸਿੰਘ ਠਾਕੁਰ, ਪਰਮਵੀਰ ਸਿੰਘ ਕਾਹਲੋਂ ਅਤੇ ਕੰਵਲਬੀਰ ਸਿੰਘ ਗਿੱਲ ਆਦਿ ਹਾਜ਼ਰ ਸਨ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply