Saturday, April 25, 2026

ਡੀ.ਏ.ਵੀ ਪਬਲਿਕ ਸਕੂਲ ਵਿੱਚ ਵਿਸਾਖੀ ਤੇ ਰਾਮ ਨੌਮੀ ਦਾ ਤਿਉਹਾਰ ਮਨਾਇਆ

PPN1204201611

ਅੰਮ੍ਰਿਤਸਰ, 12 ਅਪ੍ਰੈਲ (ਜਗਦੀਪ ਸਿੰਘ ਸੱਗੂ)- ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਤਿਉਹਾਰ ਦਾ ਮਾਹੌਲ ਸੀ ਜਦੋਂ ਵਿਦਿਆਰਥੀਆਂ ਨੇ ਵਿਸਾਖੀ, ਰਾਮ ਨੌਮੀ ਅਤੇ ਡਾ. ਬੀ.ਆਰ.ਅੰਬੇਦਕਰ ਦਾ ਜਨਮ ਦਿਹਾੜਾ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਬੱਚੇ ਵੀ ਤਿਉਹਾਰ ਦੇ ਮੂਡ ਵਿੱਚ ਸੀ । ਉਨ੍ਹਾਂ ਨੇ ਸਾਰਾ ਸਾਲ ਖੁਸ਼ਹਾਲੀ ਲਈ ਪ੍ਰਭੂ ਭਗਤੀ ਦੇ ਭਜਨ ਅਤੇ ਸ਼ਬਦ ਗਾਏ।ਵਿਸਾਖੀ ਖੁਸੀ ਅਤੇ ਜੋਸ਼ ਵਿੱਚ ਰੰਗ ਬਿਰੰਗੇ ਕੱਪੜਿਆਂ ਵਿੱਚ ਸਜੇ ਵਿਦਿਆਰਥੀਆਂ ਨੇ ਢੋਲ ਦੀ ਥਾਪ ਤੇ ਭੰਗੜਾ ਪਾਇਆ ਅਤੇ ਲੋਕ ਗੀਤ ਗਾਏ ।ਰਾਮ ਨੌਮੀ ਦੇ ਪਵਿੱਤਰ ਦਿਨ ਨੂੰ ਸ਼੍ਰੀ ਰਾਮ ਦਾ ਜਨਮ ਤਿਉਹਾਰ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ ।14 ਅਪ੍ਰੈਲ ਡਾ. ਬੀ.ਆਰ.ਅੰਬੇਦਕਰ ਦੇ ਜਨਮ ਦਿਵਸ ਲਈ ਵਿਦਿਆਰਥੀਆਂ ਵੱਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ।ਵਿਦਿਆਰਥੀਆਂ ਨੇ ਉਨ੍ਹਾਂ ਦੇ ਜੀਵਨ ਦੇ ਪ੍ਰੇਰਨਾਦਾਇਕ ਅੰਸ਼ ਪੜ੍ਹੇ ।ਡਾ. ਅੰਬੇਦਕਰ ਭਾਰਤੀ ਰਾਜਨੇਤਾ ਅਤੇ ਜੱਜ ਸਨ ਉਨ੍ਹਾਂ ਦੀ ਕੋਸ਼ਿਸ਼ਾਂ ਸਮਾਜਿਕ ਬੁਰਾਈਆਂ ਜਿਵੇਂ ਛੂਤਸ਼ਛਾਤ ਅਤੇ ਜਾਤਸ਼ਪਾਤ ਦੇ ਭੇਦਭਾਵ ਨੂੰ ਦੂਰ ਕਰਨਾ ਸੀ । ਸਕੂਲ ਦੇ ਪੰਜਾਬੀ ਵਿਭਾਗ ਦੇ ਸz: ਗੁਰਬਿੰਦਰ ਸਿੰਘ ਭੱਟੀ ਨੇ ਇਸ ਮੌਕੇ ਉਤੇ ਵਿਦਿਆਰਥੀਆਂ ਨੂੰ ਇਨ੍ਹਾਂ ਪਵਿੱਤਰ ਦਿਨਾਂ ਦੀ ਮਹੱਤਤਾ ਦੀ ਜਾਣਕਾਰੀ ਦਿੱਤੀ ।1875 ਈ. ਨੂੰ ਇਸ ਦਿਨ ਸੁਆਮੀ ਦਇਆਨੰਦ ਸਰਸਵਤੀ ਜੀ ਨੇ ਆਤਮਿਕ ਨਿਰਦੇਸ਼ਾਂ ਲਈ ਆਰਿਆ ਸਮਾਜ ਦੀ ਸਥਾਪਨਾ ਕੀਤੀ ਸੀ । ਇਸ ਦਿਨ 1699 ਈ. ਵਿੱਚ ਸਿੱਖਾਂ ਦੇ ਦੱਸਵੇਂ ਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਨੇ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ ।
ਪੰਜਾਬ ਜ਼ੋਨ ਂਏਂ ਦੇ ਖੇਤਰੀ ਨਿਰਦੇਸ਼ਕ ਡਾ. ਸ਼੍ਰੀਮਤੀ ਨੀਲਮ ਕਾਮਰਾ ਅਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪ੍ਰਿੰਸੀਪਲ ਡੀ.ਏ.ਵੀ. ਕਾਲਜ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਆਪਣੀਆਂ ਸ਼ੁੱਭਕਾਮਨਾਵਾਂ ਭੇਜੀਆਂ ਅਤੇ ਉਨ੍ਹਾਂ ਨੇ ਕਿਹਾ ਕਿ ਸਭ ਨੂੰ ਉਸ ਪਰਮਸ਼ਪਿਤਾ ਦੇ ਪਿਆਰ ਲਈ ਸ਼ੁਕਰਗੁਜ਼ਾਰ ਹੋਣਾ ਚਾਹੀਦਾ ਹੈ ਅਤੇ ਖੁਸ਼ਹਾਲ ਜੀਵਨ ਲਈ ਪ੍ਰਾਰਥਨਾ ਕਰਨੀ ਚਾਹੀਦੀ ਹੈ ।  ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਆਪਣੇ ਵਿੱਚ ਇਮਾਨਦਾਰੀ, ਭਾਈਚਾਰੇ, ਬਲਿਦਾਨ ਅਤੇ ਪਿਆਰ ਵਰਗੇ ਨੈਤਿਕ ਗੁਣ ਧਾਰਨ ਕਰਨ ਲਈ । ਉਨ੍ਹਾਂ ਨੇ ਵਿਦਿਆਰਥੀਆਂ ਨੂੰ ਚੰਗੀ ਸਿਹਤ ਸਫ਼ਲਤਾ ਅਤੇ ਖੁਸ਼ਹਾਲ ਜੀਵਨ ਦਾ ਆਸੀਦਿੱਤਾ ।

Check Also

ਡਿਪਟੀ ਕਮਿਸ਼ਨਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਅੰਮ੍ਰਿਤਸਰ 24 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਕਣਕ ਦੇ ਨਾੜ ਨੂੰ …

Leave a Reply