Thursday, March 19, 2026

ਤੁਗਲਕਾਬਾਦ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਸ਼ਨੀਵਾਰ

Rana Paramjit  Singh

ਨਵੀਂ ਦਿੱਲੀ, 12 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮਾਂ ਦੀ ਅਰੰਭੀ ਗਈ ਹੋਈ ਲੜੀ ਨੂੰ ਅਗੇ ਵਧਾਉਂਦਿਆਂ, ਸ਼ਨੀਵਾਰ 16 ਅਪ੍ਰੈਲ ਨੂੰ ਸ਼ਾਮ ਰਹਰਾਸਿ ਸਾਹਿਬ ਦੇ ਪਾਠ ਤੋਂ ਉਪਰੰਤ ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਸਭਾ, ਟੀਏ, ਤੁਗਲਕਾਬਾਦ ਐਕਸ. ਮੇਨ ਔਖਲਾ ਰੋਡ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ, ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇਸ ਮੌਕੇ ਤੇ ਭਾਈ ਮਨਜੀਤ ਸਿੰਘ ਹਜ਼ੂਰੀ ਰਾਗੀ, ਸਿੰਘ ਸਭਾ, ਗੁਰਬਾਣੀ ਵਿਰਸਾ ਸੰਭਾਲ ਇਸਤਰੀ ਸਤਿਸੰਗ ਸਭਾ. ਭਾਈ ਸਰਬਜੀਤ ਸਿੰਘ (ਦੁਰਗ) ਅਤੇ ਭਾਈ ਇੰਦਰਜੀਤ ਸਿੰਘ ਬੰਬੇਵਾਲੇ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ) ਦੇ ਕੀਰਤਨੀ ਜੱਥੇ ਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ। ਉਨ੍ਹਾਂ ਦਸਿਆ ਕਿ ਇਸ ਮੌਕੇ ਤੇ ਇਲਾਕੇ ਤੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਹਰਮੀਤ ਸਿੰਘ ਕਾਲਕਾ ਅਤੇ ਹੋਰ ਮੁਖੀ ਸਮਾਗਮ ਵਿੱਚ ਹਾਜ਼ਰੀਆਂ ਭਰ ਸੰਗਤਾਂ ਦੇ ਦਰਸ਼ਨ ਕਰਨਗੇ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply