Friday, August 28, 2026

ਬਾਬਾ ਬੁੱਢਾ ਸਾਹਿਬ ਹੱਡੀਆਂ ਦੇ ਕਲੀਨਿਕ ਦਾ ਹੋਇਆ ਉਦਘਾਟਨ

ਪੱਟੀ, 12 ਅਪ੍ਰੈਲ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ)- ਧੰਨ-ਧੰਨ ਬਾਬਾ ਬੁੱਢਾ ਸਾਹਿਬ ਸੇਵਾ ਸੁਸਾਇਟੀ ਰਜਿ: ਪੱਟੀ ਵੱਲੋਂ ਲੋਕ ਸੇਵਾ ਦੇ ਮੰਤਵ ਨੂੰ ਮੁੱਖ ਰੱਖਦਿਆਂ ਖੋਲੇ ਗਏ ਬਾਬਾ ਬੁੱਢਾ ਸਾਹਿਬ ਹੱਡੀਆਂ ਦੇ ਕਲੀਨਿਕ ਦਾ ਸ਼ੁਭਆਰੰਭ ਕੀਤਾ ਗਿਆ। ਜਿਸ ਦਾ ਉਦਘਾਟਨ ਗਿਆਨੀ ਸਰੂਪ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਭੱਠ ਸਾਹਿਬ ਅਤੇ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਮੈਂਬਰ ਸ਼੍ਰ੍ਰੋਮਣੀ ਕਮੇਟੀ ਵੱਲੋਂ ਕੀਤਾ ਗਿਆ। ਇਸ ਮੌਕੇ ਵਿਨੋਦ ਕੁਮਾਰ ਸ਼ਰਮਾ ਪ੍ਰਧਾਨ ਖੂਨਦਾਨ ਕਮੇਟੀ, ਪ੍ਰਿੰਸੀ: ਮੁਕੇਸ਼ ਚੰਦਰ ਜੋਸ਼ੀ, ਭਗਵੰਤ ਸਿੰਘ ਅਤੇ ਡਾ: ਦੇਸਰਾਜ ਬਧਵਾਰ ਵਿਸ਼ੇਸ਼ੇ ਤੌਰ ‘ਤੇ ਪਹੁੰਚੇ। ਕਲੀਨਿਕ ਦੇ ਉਦਘਾਟਨ ਮੌਕੇ ਪ੍ਰੀਤ ਹਸਪਤਾਲ ਅੰਮ੍ਰਿਤਸਰ ਦੇ ਸਹਿਯੋਗ ਨਾਲ ਹੱਡੀਆਂ ਦਾ ਮੁਫਤ ਚੈਕਅਪ ਕੈਂਪ ਲਗਾਇਆ ਗਿਆ, ਜਿਸ ਦੌਰਾਨ ਮਾਹਿਰ ਡਾਕਟਰਾਂ ਦੀ ਟੀਮ ਗੁਰਮੀਤ ਸਿੰਘ, ਡਾ: ਜੇਐਸ ਗਰੋਵਰ (ਸਰਜਨ), ਡਾ: ਸਰਬਜੀਤ ਕੌਰ (ਏ.ਐਨ.ਐਮ) ਵੱਲੋਂ ਮਰੀਜਾਂ ਦਾ ਚੈਕਅਪ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਜਸਵਿੰਦਰ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਕੁਲ 310 ਮਰੀਜਾਂ ਦਾ ਮੁਫਤ ਚੈਕਅਪ ਕੀਤਾ ਗਿਆ ਅਤੇ ਲੋੜਵੰਦਾਂ ਨੂੰ ਮੁਫਤ ਦਵਾਈਆਂ ਵੀ ਦਿੱਤੀਆਂ ਗਈਆਂ ਹਨ। ਇਸ ਮੌਕੇ ਅਜਮੇਰ ਸਿੰਘ, ਗੁਰਮੀਤ ਸਿੰਘ, ਜਗਦੀਪ ਸਿੰਘ ਪੇਂਟਰ, ਸੰਤੋਖ ਸਿੰਘ, ਹਰਪਾਲ ਸਿੰਘ, ਓਂਕਾਰ ਸਿੰਘ, ਹਰਦੀਪ ਸਿੰਘ, ਅਰਜਨ ਸਿੰਘ, ਗੁਰਦੀਪ ਸਿੰਘ, ਕੰਵਲਜੀਤ ਸਿੰਘ ਆਦਿ ਹਾਜ਼ਿਰ ਸਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …

Leave a Reply