Saturday, September 19, 2026

ਬਾਬਾ ਬੰਦਾ ਸਿੰਘ ਬਹਾਦਰ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਇਕੱਤਰਤਾ 15 ਨੂੰ – ਬੇਦੀ

Diljit Singh Bediਅੰਮ੍ਰਿਤਸਰ, 12 ਅਪ੍ਰੈਲ (ਗੁਰਪ੍ਰੀਤ ਸਿੰਘ)- ਸਿੱਖ ਕੌਮ ਦੇ ਮਹਾਨ, ਸੂਰਬੀਰ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਪੂਰੇ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਉਣ ਸਬੰਧੀ ਜ਼ਰੂਰੀ ਵਿਚਾਰਾਂ ਕਰਨ ਲਈ ਧਰਮ ਪ੍ਰਚਾਰ ਕਮੇਟੀ ਵੱਲੋਂ ਇਕ ਵਿਸ਼ੇਸ਼ ਇਕੱਤਰਤਾ 15 ਅਪ੍ਰੈਲ ਨੂੰ ਸਵੇਰੇ 11 ਵਜੇ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਹੈ।
ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਇਕ ਵਿਸ਼ੇਸ਼ ਮਾਰਚ 20 ਮਈ 2016 ਨੂੰ ਗੁਰਦੁਆਰਾ ਗੜ੍ਹੀ ਗੁਰਦਾਸ ਨੰਗਲ ਤੋਂ ਸ਼ੁਰੂ ਹੋਵੇਗਾ ਜੋ ਵੱਖ-ਵੱਖ ਰਾਜਾਂ ਤੋਂ ਹੁੰਦਾ ਹੋਇਆ 29 ਮਈ 2016 ਨੂੰ ਗੁਰਦੁਆਰਾ ਮਹਿਰੌਲੀ ਦਿੱਲੀ ਵਿਖੇ ਸੰਪੰਨ ਹੋਵੇਗਾ।ਉਨ੍ਹਾਂ ਕਿਹਾ ਕਿ ਇਸ ਮਾਰਚ ਸਬੰਧੀ ਅਗਲੇਰੇ ਪ੍ਰਬੰਧ ਕਰਨ ਲਈ ਧਰਮ ਪ੍ਰਚਾਰ ਕਮੇਟੀ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ ਅੰਮ੍ਰਿਤਸਰ ਵਿਖੇ 15 ਅਪ੍ਰੈਲ ਨੂੰ ਸਵੇਰੇ 11 ਵਜੇ ਇਕੱਤਰਤਾ ਬੁਲਾਈ ਗਈ ਹੈ।ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਦੇ ਸਾਰੇ ਪ੍ਰਚਾਰਕਾਂ ਨੂੰ ਇਸ ਇਕੱਤਰਤਾ ਵਿੱਚ ਸ਼ਾਮਲ ਹੋਣ ਲਈ ਸੱਦਾ ਪੱਤਰ ਦਿੱਤਾ ਗਿਆ ਹੈ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …

Leave a Reply