ਮਾਲੇਰਕੋਟਲਾ, 13 ਅਪ੍ਰੈਲ (ਹਰਮਿੰਦਰ ਸਿੰਘ) – ਧੂਰੀ ਸੰਗਰੂਰ ਰੋਡ ਤੇ ਸਥਿਤ ਰੈਸਟ ਹਾਊਸ ਦੇ ਸਾਹਮਣੇ 30 ਕੁ ਸਾਲ ਦੀ ਔਰਤ ਦੀ ਲਾਸ਼ ਮਿਲੀ ਹੈ। ਪਤਾ ਲੱਗਦਿਆਂ ਹੀ ਐਸ.ਪੀ. ਜਸਵਿੰਦਰ ਸਿੰਘ ਨੇ ਘਟਨਾ ਸਥਾਨ ਤੇ ਪਹੁੰਚ ਕੇ ਸਥਿਤੀ ਦਾ ਜਾਇਜਾ ਲਿਆ, ਇਸ ਮੌਕੇ ਉਹਨਾਂ ਨਾਲ ਥਾਣਾ ਸਿਟੀ-1 ਦੇ ਐਸ.ਐਚ.ਓ ਬਿੱਕਰ ਸਿੰਘ ਵੀ ਮੋਜੂਦ ਸਨ। ਐਸ.ਪੀ ਜਸਵਿੰਦਰ ਸਿੰਘ ਅਨੁਸਾਰ ਮ੍ਰਿਤਕ ਔਰਤ ਪ੍ਰਵਾਸੀ ਮਜਦੂਰ ਲੱਗਦੀ ਹੈ ਜਿਸਦੀ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਫਰਾਸਿਕ ਮਾਹਿਰਾਂ ਦੀ ਟੀਮ ਬੁਲਾਈ ਗਈ ਹੈ।ਮ੍ਰਿਤਕ ਔਰਤ ਦੀ ਦੇਹ ਨੂੰ ਸ਼ਨਾਖਤ ਲਈ 72 ਘੰਟੇ ਲਈ ਸਿਵਲ ਹਸਪਤਾਲ ਵਿਖੇ ਰੱਖਿਆ ਗਿਆ ਹੈ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …