ਮਾਲੇਰਕੋਟਲਾ, 13 ਅਪ੍ਰੈਲ (ਹਰਮਿੰਦਰ ਸਿੰਘ) – ਮਾਰਕਿਟ ਕਮੇਟੀ ਦੇ ਨਵ-ਨਿਯੁੱਕਤ ਚੈਅਰਮੈਨ ਐਡਵੋਕੇਟ ਸ਼ਮਸ਼ਾਦ ਅਲੀ ਨੇ ਦਾਣਾ ਮੰਡੀ ਮਾਲੇਰਕੋਟਲਾ ਵਿਖੇ ਹਾੜੀ ਦੀ ਫਸਲ ਕਣਕ ਦੀ ਬੋਲੀ ਦਾ ਰਸਮੀ ਉਦਘਾਟਨ ਕਰਦਿਆਂ ਕਿਹਾ ਕਿ ਕਿਸੇ ਵੀ ਕੀਮਤ ‘ਤੇ ਮੰਡੀਆਂ ਵਿਚ ਕਿਸਾਨਾਂ ਨੂੰ ਆਪਣੀ ਜਿਨਸ ਵੇਚਣ ਸਮੇਂ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਸ਼ਮਸ਼ਾਦ ਅਲੀ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮੰਡੀਆਂ ਵਿਚ ਆਇਆ ਕਣਕ ਦਾ ਇੱਕ-ਇੱਕ ਦਾਣਾ ਸਮੇਂ ਸਿਰ ਚੁੱਕਿਆ ਜਾਵੇਗਾ ਜਦ ਕਿ ਉਹਨਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸੁੱਕੀ ਅਤੇ ਸਾਫ-ਸੁਥਰੀ ਕਣਕ ਹੀ ਮੰਡੀਆਂ ਵਿਚ ਲਿਆਉਣ ਤਾਂ ਜੋ ਉਹਨਾਂ ਨੂੰ ਕਿਸੇ ਕਿਸਮ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ।ਉਹਨਾਂ ਦੱਸਿਆ ਕਿ ਇਸ ਸਰਕਾਰੀ ਖਰੀਦ ਲਈ ਪੰਜਾਬ ਤੇ ਕੇਂਦਰ ਦੀਆਂ ਛੇ ਖਰੀਦ ਏਜੰਸੀਆਂ ਕਣਕ ਦੀ ਖਰੀਦ ਕਰ ਰਹੀਆਂ ਹਨ ਜਦ ਕਿ ਖਰੀਦ ਏਜੰਸੀ ‘ਪਨਸਪ’ ਦੇ ਅਫਸਰ ਅਜੇ ਵਿਭਾਗੀ ਹੜਤਾਲ ਚੱਲ ਰਹੇ ਹਨ।ਐਡਵੋਕੇਟ ਸ਼ਮਸ਼ਾਦ ਅਲੀ ਦੱਸਿਆ ਕਿ ਮੰਡੀਆਂ ਵਿਚ ਸਰਕਾਰੀ ਤੌਰ ‘ਤੇ ਪਨਗਰੇਨ,ਮਾਰਕਫੈਡ,ਫੂਡ ਕਾਰਪੋਰੇਸ਼ਨ ਆਫ ਇੰਡੀਆ, ਵੇਅਰ ਹਾਊਸ ਅਤੇ ਪੰਜਾਬ ਐਗਰੋ ਵੱਲੋਂ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ।ਉਦਘਾਟਨ ਸਮੇਂ ਮੌਜੂਦ ਐਸ.ਡੀ.ਐਮ. ਅਮਿੱਤ ਬੈਂਬੀ ਨੇ ਮਾਰਕਿਟ ਕਮੇਟੀ ਦੇ ਨੁਮਾਇੰਦਿਆਂ ਤੇ ਸਰਕਾਰੀ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਣਕ ਦੀ ਖਰੀਦ ਸਮੇਂ ਕਿਸਾਨਾਂ ਨੂੰ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ ,ਉਹਨਾਂ ਕਿਹਾ ਕਿ ਹੁਣ ਤੱਕ ਮੰਡੀ ਵਿਚ ਇੱਕ ਹਜ਼ਾਰ ਮੀਟਰਿਕ ਟਨ ਕਣਕ ਆ ਚੁੱਕੀ ਹੈ।ਇਸ ਮੌਕੇ ਚੇਅਰਮੈਨ ਐਡਵੋਕੇਟ ਸ਼ਮਸ਼ਾਦ ਅਲੀ ਦੇ ਨਾਲ ਨਗਰ ਕੌਂਸਲ ਦੇ ਪ੍ਰਧਾਨ ਕਾਮਰੇਡ ਮੁਹੰਮਦ ਇਸਮਾਇਲ, ਕਮੇਟੀ ਦੇ ਸਕੱਤਰ ਸੁਰਿੰਦਰ ਕੁਮਾਰ ਵਾਲੀਆਂ, ਪ੍ਰਧਾਨ ਜਸਵੰਤ ਰਾਏ ਜੈਨ, ਮੁਹੰਮਦ ਅਕਰਮ, ਵਿਨੋਦ ਕੁਮਾਰ ਜੈਨ, ਮੁਹਿੰਦਰ ਸਿੰਘ ਅਤੇ ਦਿਲਸ਼ਾਦ ਅਖਤਰ, ਪਨਗਰੇਨ ਤੋਂ ਹਰਪ੍ਰੀਤ ਸਿੰਘ ਸਹਾਇਕ ਫੂਡ ਸਪਲਾਈ ਅਫਸਰ, ਇੰਸਪੈਕਟਰ ਗੁਰਵਿੰਦਰ ਸਿੰਘ ਰਾਣਾ, ਮਾਰਕਫੈਡ ਦੇ ਮੈਨੇਜਰ ਮੋਹਿੰਦਰ ਸਿੰਘ, ਵੇਅਰ ਹਾਊਸ ਦੇ ਮੈਨੇਜਰ ਜਰਨੈਲ ਸਿੰਘ ਅਤੇ ਪੰਜਾਬ ਐਗਰੋ ਤੋਂ ਰਾਮਪਾਲ ਵੀ ਮੌਜੂਦ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …