Friday, August 28, 2026

ਪਿੰਡ ਆਸਲ ਵਿੱਚ ਸਰਪੰਚ ਧੀਰਾ ਸਿੰਘ ਨੇ ਵੰਡੀਆਂ ਪੈਨਸ਼ਨਾਂ

ਪੱਟੀ, 13 ਅਪ੍ਰੈਲ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ) – ਪਿੰਡ ਆਸਲ ਵਿਖੇ ਸਰਪੰਚ ਧੀਰਾ ਸਿੰਘ ਵੱਲੋਂ ਲਾਭਪਾਤਰੀਆਂ ਨੂੰ ਬੁਢਾਪਾ, ਅੰਗਹੀਣ ‘ਤੇ ਵਿਧਵਾ ਪੈਨਸ਼ਨਾਂ ਵੰਡੀਆਂ ਗਈਆਂ। ਇਸ ਮੌਕੇ ਸਰਪੰਚ ਧੀਰਾ ਸਿੰਘ ਨੇ ਕਿਹਾ ਕਿ ਆਦੇਸ਼ ਪ੍ਰਤਾਪ ਸਿੰਘ ਕੈਰੋਂ ਕੈਬਨਿਟ ਮੰਤਰੀ ਪੰਜਾਬ ਦੇ ਹੁਕਮਾਂ ‘ਤੇ ਪੰਜਾਬ ਸਰਕਾਰ ਵੱਲੋਂ ਭੇਜੀਆਂ ਗਈਆਂ ਬੁਢਾਪਾ, ਅੰਗਹੀਣ ‘ਤੇ ਵਿਧਵਾ ਪੈਨਸ਼ਨਾਂ ਲਾਭਪਾਤਰੀਆਂ ਨੂੰ ਸੁੱਚਜੇ ਢੰਗ ਨਾਲ ਵੰਡੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕੈਰੋਂ ਪਰਿਵਾਰ ਵੱਲੋਂ ਜਿੱਥੇ ਹਲਕੇ ਦਾ ਸਰਵਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ, ਉੱਥੇ ਹੀ ਹਰੇਕ ਵਰਗ ਦੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਸਮੇਂ ਸਿਰ ਦਿੱਤਾ ਜਾ ਰਿਹਾ ਹੈ।ਇਸ ਮੌਕੇ ਹਰਦਿਆਲ ਸਿੰਘ ਸਾਬਕਾ ਸਰਪੰਚ, ਗੁਰਜੰਟ ਸਿੰਘ ਮੈਂਬਰ ਪੰਚਾਇਤ ਅਤੇ ਖੜਕ ਸਿੰਘ ਆਸਲ ਆਦਿ ਹਾਜ਼ਿਰ ਸਨ।

Check Also

ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30  ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ

  ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …

Leave a Reply