ਅੰਮ੍ਰਿਤਸਰ, 14 ਅਪ੍ਰੈਲ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਵਿਸਾਖੀ ਦੇ ਮੌਕੇ ‘ਤੇ ਸਮਾਰੋਹ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੰਜਾਬੀ ਵਿਰਸੇ ਅਤੇ ਸਭਿਆਚਾਰ ਦੇ ਰੰਗ ਵਿਚ ਰੰਗਿਆ ਹੋਇਆ ਸੀ।ਸਮਾਰੋਹ ਵਿੱਚ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਸ. ਚਰਨਜੀਤ ਸਿੰਘ ਚੱਢਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਮਗਮ ਦਾ ਆਰੰਭ ਸਕੂਲ ਸ਼ਬਦ ਨਾਲ ਕੀਤਾ ਗਿਆ। ਸਕੂਲ ਦੇ ਮੈਂਬਰ ਇੰਚਾਰਜ ਸz. ਨਵਪ੍ਰੀਤ ਸਿੰਘ ਸਾਹਨੀ ਨੇ ਮਹਿਮਾਨਾਂ ਨੂੰ ‘ਜੀ ਆਇਆਂ’ ਆਖਿਆ।’ਅੱਜ ਕੌਣ ਪ੍ਰਾਹੁਣਾ ਆਇਆ ਨੀ’ ਸੁਆਗਤੀ ਗੀਤ ਰਾਹੀਂ ਮੁੱਖ ਮਹਿਮਾਨ ਅਤੇ ਆਏ ਹੋਏ ਬਾਕੀ ਮਹਿਮਾਨਾਂ ਦਾ ਸੁਆਗਤ ਕੀਤਾ ਗਿਆ। ਵਿਦਿਆਰਥੀਆਂ ਦੁਆਰਾ ਪੇਸ਼ ਕੀਤਾ ਗਏ ਰੰਗਾਰੰਗ ਪ੍ਰੋਗਰਾਮ ਨੇ ਖੂਬ ਰੰਗ ਬੰਨ੍ਹਿਆ। ਵਿਦਿਆਰਥੀਆਂ ਦੁਆਰਾ ਸਿੱਖੀ ਦੀ ਸ਼ਾਨ ਗੱਤਕਾ ਵੀ ਪੇਸ਼ ਕੀਤਾ ਗਿਆ। ਵਿਸਾਖੀ ਦੇ ਮੇਲੇ ਦੀ ਸ਼ਾਨ ਉਭੰਗੜੇ ਨੇ ਹਾਲ ਵਿੱਚ ਮੌਜੂਦ ਸਾਰੇ ਦਰਸ਼ਕ ਝੂਮਣ ਲਾ ਦਿੱਤੇ। ਇਸ ਦੌਰਾਨ ਸੱਤਵੀਂ, ਅੱਠਵੀਂ ਅਤੇ ਗਿਆਰਵੀਂ ਜਮਾਤ ਦੇ ਉਹਨਾਂ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ ਜਿਨ੍ਹਾਂ ਨੇ ਜਮਾਤ ਵਿੱਚ ਉੱਚਤਮ ਗਰੇਡ ਹਾਸਲ ਕੀਤੇ ਸਨ। ਮੁੱਖ ਮਹਿਮਾਨ ਸ. ਚਰਨਜੀਤ ਸਿੰਘ ਚੱਢਾ, ਮੀਤ ਪ੍ਰਧਾਨ ਸz. ਧੰਨਰਾਜ ਸਿੰਘ, ਸਥਾਨਕ ਪ੍ਰਧਾਨ ਸ. ਨਿਰਮਲ ਸਿੰਘ, ਸ. ਸੰਤੋਖ ਸਿੰਘ ਸੇਠੀ, ਸ. ਪ੍ਰਿਤਪਾਲ ਸਿੰਘ ਸੇਠੀ, ਸਕੂਲ ਦੇ ਮੈਂਬਰ ਇੰਚਾਰਜ ਸ. ਹਰਮਿੰਦਰ ਸਿੰਘ, ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਹੋਰ ਅਹੁਦੇਦਾਰਾਂ ਵੱਲੋਂ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ।ਮੁੱਖ ਮਹਿਮਾਨ ਸ. ਚਰਨਜੀਤ ਸਿੰਘ ਚੱਢਾ ਨੇ ਇਨਾਮ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ। ਉਨ੍ਹਾਂ ਆਪਣੀਆ ਸੰਸਥਾਵਾਂ ਦੁਆਰਾ ਬੱਚਿਆਂ ਨੂੰ ਗੁਰਸਿੱਖੀ ਅਤੇ ਅਪਣੀ ਅਮੀਰ ਵਿਰਾਸਤ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਤੇ ਰੌਸ਼ਨੀ ਪਾਈ ਅਤੇ ਭਵਿੱਖ ਦੀਆਂ ਵਿਕਾਸ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ। ਪ੍ਰਬੰਧਕੀ ਕਮੇਟੀ ਵੱਲੋਂ ਮੁੱਖ ਮਹਿਮਾਨ ਸz. ਚਰਨਜੀਤ ਸਿੰਘ ਚੱਢਾ ਨੂੰ ਵੀ ਸਨਮਾਨਿਤ ਕੀਤਾ ਗਿਆ। ਮੈਂਬਰ ਇੰਚਾਰਜ ਸ. ਹਰਮਿੰਦਰ ਸਿੰਘ ਜੀ ਨੇ ਆਏ ਹੋਏ ਮਹਿਮਾਨਾਂ ਨੂੰ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੰਦੇ ਹੋਏ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਤੋਂ ਸ. ਜਸਵਿੰਦਰ ਸਿੰਘ ਐਡਵੋਕੇਟ, ਸ. ਹਰਜੀਤ ਸਿੰਘ ਚੱਢਾ, ਸ. ਰਣਬੀਰ ਸਿੰਘ ਚੋਪੜਾ, ਸ. ਮਨਜੀਤ ਸਿੰਘ ਮੰਜਲ, ਸ. ਕੁਲਜੀਤ ਸਿੰਘ ਸਾਹਣੀ, ਸ. ਨਿਰੰਜਨ ਸਿੰਘ, ਸ. ਨਵਤੇਜ ਸਿੰਘ, ਡਾ: ਸ਼੍ਰੀਮਤੀ ਅਮਰਪਾਲੀ, ਸ਼੍ਰੀਮਤੀ ਅਸਮਿਤਾ ਸਿੰਘ ਫਰੀਡਮ, ਸ਼੍ਰੀਮਤੀ ਜਸਪਾਲ ਕੌਰ, ਡਾ: ਐਚ.ਐਸ. ਸੰਧੂ, ਅਤੇ ਹੋਰ ਉਘੀਆਂ ਸ਼ਕਸੀਅਤਾਂ ਨੇ ਵਿਸਾਖੀ ਮੇਲੇ ਦਾ ਲੁਤਫ ਲਿਆ। ਪ੍ਰੋਗਰਾਮ ਦੇ ਵਧੀਆ ਸੰਚਾਲਨ ਲਈ ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ ਨੂੰ ਵਿਸ਼ੇਸ਼ ਰੂਪ ਵਿੱਚ ਸਨਮਾਨਿਤ ਕੀਤਾ ਗਿਆ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media