Monday, July 1, 2024

ਅਵਾਰਾ/ਬੇਸਹਾਰਾ ਪਸ਼ੂਆਂ ਨੂੰ ਰੱਖਣ ਲਈ ਕੈਟਲ ਪਾਉਂਡ ਬਣਾਇਆ-ਡੀ.ਸੀ

ਪਠਾਨਕੋਟ, 14 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਡਿਪਟੀ ਕਮਿਸ਼ਨਰ ਸzzੀ ਅਮਿਤ ਕੁਮਾਰ ਨੇ ਇੱਕ ਪ੍ਰੈਸ ਬਿਆਨ ਰਾਹੀਂ ਦੱਸਿਆ ਹੈ ਕਿ ਪਿੰਡ ਡੇਹਰੀਵਾਲ ਵਿਖੇ ਜਿਲ੍ਹਾ ਪਠਾਨਕੋਟ ਦੇ ਅਵਾਰਾ/ਬੇਸਹਾਰਾ ਪਸ਼ੂਆਂ ਨੂੰ ਰਖੱਣ ਅਤੇ ਉਨ੍ਹਾਂ ਦੀ ਸਾਂਭ ਸੰਭਾਲ ਲਈ ਕੈਟਲ ਪਾਉਂਡ (ਗਊਸ਼ਾਲਾ) ਬਣਾਇਆ ਗਿਆ ਹੈ। ਜਿਸ ਵਿੱਚ ਅਵਾਰਾ ਪਸ਼ੂਆਂ ਨੂੰ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜਿੱਥੇ ਕੈਟਲ ਪਾਊਂਡ ਵਿੱਚ ਅਵਾਰਾ ਪਸ਼ੂਆਂ ਨੂੰ ਰੱਖਣ ਨਾਲ ਉਨ੍ਹਾਂ ਦੀ ਚੰਗੀ ਤਰ੍ਹਾਂ ਸਾਂਭ ਸੰਭਾਲ ਹੋਵੇਗੀ, ਉੱਥੇ ਹੀ ਅਵਾਰਾ ਪਸ਼ੂਆਂ ਦੇ ਸੜਕਾਂ, ਮੁਹੱਲਿਆਂ ਅਤੇ ਚੌਕਾਂ ਵਿੱਚ ਅਵਾਰਾ ਘੁੰਮਣ ਨਾਲ ਵਾਪਰਨ ਵਾਲੀਆਂ ਦੁਰਘਟਨਾਵਾਂ ਵੀ ਘੱਟ ਹੋਣਗੀਆਂ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੈਟਲ ਪਾਊਂਡ ਵਿੱਚ ਬੇਸਹਾਰਾ/ਅਵਾਰਾ ਪਸ਼ੂਆਂ ਨੂੰ ਰੱਖਣ ਅਤੇ ਉਨ੍ਹਾਂ ਦੀ ਸਾਂਭ ਸੰਭਾਲ ਲਈ ਵੱਧ ਤੋਂ ਵੱਧ ਦਾਨ ਕਰਨ। ਉਨ੍ਹਾਂ ਦੱਸਿਆ ਕਿ ਲੋਕ ਦਾਨ ਦੀ ਰਕਮ ਪੰਜਾਬ ਐਂਡ ਸਿੰਧ ਬੈਂਕ ਡਲਹੌਜੀ ਰੋਡ ਪਠਾਨਕੋਟ ਦੇ ਖਾਤਾ ਨੰਬਰ: 02011100002644 ਅਤੇ ਆਈ.ਐਫ.ਐਸ.ਸੀ. ਨੰਬਰ PSIB0000201 ਵਿੱਚ ਜਮ੍ਹਾਂ ਕਰਵਾ ਸਕਦੇ ਹਨ।

Check Also

ਰਾਜਸਥਾਨ ਦੇ ਜੋਧਪੁਰ ਵਿਖੇ ਹਾਕੀ ਰੋਲਰ ਸਕੇਟਿੰਗ ‘ਚ ਸੰਗਰੂਰ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਰੋਲਰ ਸਕੇਟਿੰਗ ਫੈਡਰੇਸ਼ਨ ਆਫ ਇੰਡੀਆ ਵਲੋਂ 25 ਤੋਂ 27 …

Leave a Reply