Saturday, June 29, 2024

ਬਿਆਸ ਦਰਿਆ ਵਿਚ ਨਹਾਉਣ ਗਏ ਨੌਜਵਾਨਾਂ ਦੀ ਮੌਤ ‘ਤੇ ਜਥੇ: ਅਵਤਾਰ ਸਿੰਘ ਵੱਲੋਂ ਦੁੱਖ ਦਾ ਪ੍ਰਗਟਾਵਾ

Makkarਅੰਮ੍ਰਿਤਸਰ, 14 ਅਪ੍ਰੈਲ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਬਿਆਸ ਦਰਿਆ ਵਿਚ ਨਹਾਉਣ ਗਏ ਨੌਜਵਾਨਾਂ ਦੇ ਡੁੱਬ ਜਾਣ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਡੁੱਬ ਜਾਣ ਨਾਲ ਇਹ ਖੁਸ਼ੀਆਂ ਦਾ ਦਿਨ ਮਾਤਮ ਵਿਚ ਬਦਲ ਗਿਆ ਹੈ। ਹਰ ਕੋਈ ਆਪਣੇ ਬੱਚਿਆਂ ਨੂੰ ਜਾਨ ਤੋਂ ਵੀ ਜ਼ਿਆਦਾ ਪਿਆਰ ਕਰਦਾ ਹੈ ਤੇ ਅੱਜ ਜੋ ਪਰਿਵਾਰਾਂ ਨੇ ਆਪਣੇ ਬੱਚੇ ਖੋਏ ਹਨ, ਇਹ ਉਨ੍ਹਾਂ ਲਈ ਅਸਹਿ ਦੁੱਖ ਦੀ ਘੜੀ ਹੈ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਅਸੀਂ ਉਨ੍ਹਾਂ ਪਰਿਵਾਰਾਂ ਨਾਲ ਖੜ੍ਹੇ ਹਾਂ ਅਤੇ ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਇਨ੍ਹਾਂ ਦੁਖੀ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰੇ। ਜੋ ਨੌਜਵਾਨ ਅਜੇ ਤੀਕ ਲਾਪਤਾ ਹਨ ਸਾਡੀ ਅਰਦਾਸ ਹੈ ਕਿ ਉਹ ਸਹੀ ਸਲਾਮਤ ਮਿਲ ਜਾਣ। ਉਨ੍ਹਾਂ ਪ੍ਰਸ਼ਾਸਨ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਅਜਿਹੀਆਂ ਥਾਵਾਂ ‘ਤੇ ਸੁਰੱਖਿਆ ਦੇ ਪੁੱਖਤਾ ਪ੍ਰਬੰਧ ਕਰਨ ਤਾਂ ਜੋ ਭਵਿੱਖ ਵਿਚ ਅਜਿਹੀਆਂ ਦੁਖਦਾਈ ਘਟਨਾਵਾਂ ਨਾ ਵਾਪਰਨ।

Check Also

ਖ਼ਾਲਸਾ ਕਾਲਜ ਨਰਸਿੰਗ ਵਿਖੇ ਹਾਈਪਰਟੈਂਸ਼ਨ ਸਪਤਾਹ ਮਨਾਇਆ

ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਹਾਈਪਰਟੈਂਸ਼ਨ ਸਬੰਧੀ ਜਾਗਰੂਕਤਾ …

Leave a Reply