Saturday, July 18, 2026

ਵਿਸਾਖੀ ਮੌਕੇ ਦਿੱਲੀ ਕਮੇਟੀ ਨੇ ਪਾਕਿਸਤਾਨ ਵਿਖੇ 168 ਪ੍ਰਾਣੀਆਂ ਨੂੰ ਅੰਮ੍ਰਿਤ ਛਕਾਇਆ

ਨਵੀਂ ਦਿੱਲੀ, 15 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖਾਲਸਾ ਸਿਰਜਣਾ ਦਿਹਾੜੇ ਮੌਕੇ ਪਾਕਿਸਤਾਨ ਭੇਜੇ ਗਏ 274 ਯਾਤਰੂਆਂ ਨੇ ਗੁਰਧਾਮਾਂ ਦੇ ਖੁਲੇ ਦਰਸ਼ਨ ਦਿਦਾਰੇ ਕੀਤੇ ਹਨ। ਇਸ ਗੱਲ ਦੀ ਜਾਣਕਾਰੀ ਯਾਤਰਾ ਸਬ-ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਚੰਢੋਕ ਨੇ ਦਿੰਦੇ ਹੋਏ ਦੱਸਿਆ ਕਿ ਇਸ ਵਾਰ 200 ਅੰਮ੍ਰਿਤ ਅਭਿਲਾਸ਼ੀ ਪ੍ਰਾਣੀਆਂ ਵੱਲੋਂ ਗੁਰਦੁਆਰਾ ਪੰਜਾ ਸਾਹਿਬ ਵਿਖੇ ਦਿੱਲੀ ਕਮੇਟੀ ਦੇ ਪੰਜ ਪਿਆਰਿਆਂ ਪਾਸੋਂ ਅੰਮ੍ਰਿਤ ਛੱਕਾਉਣ ਦੀ ਬੇਨਤੀ ਆਈ ਸੀ ਜਿਸ ‘ਤੇ ਕਮੇਟੀ ਵੱਲੋਂ ਜਥੇ ਦੇ ਨਾਲ ਸਾਰੇ ਸਾਜੋਂ ਸਾਮਾਨ ਨੂੰ ਰਵਾਨਾ ਕੀਤਾ ਗਿਆ ਸੀ। ਵਿਸਾਖੀ ਮੌਕੇ ਜਿਸ ਵਿਚੋਂ 168 ਪ੍ਰਾਣੀਆਂ ਨੇ ਖੰਡੇ ਦੀ ਪਾਹੁਲ ਛੱਕੀ ਹੈ। ਚੰਢੌਕ ਨੇ ਦੱਸਿਆ ਕਿ ਬੀਤੇ ਤਿੰਨ ਸਾਲਾਂ ਦੌਰਾਨ ਕਮੇਟੀ ਵੱਲੋਂ ਪਾਕਿਸਤਾਨ ਯਾਤਰਾ ਦੌਰਾਨ 846 ਪ੍ਰਾਣੀਆਂ ਨੂੰ ਅੱਜੇ ਤਕ ਅੰਮ੍ਰਿਤ ਛੱਕਾਇਆ ਗਿਆ ਹੈ। ਇੱਥੇ ਇਹ ਦੱਸਣਯੋਗ ਹੈ ਕਿ ਬੀਤੇ ਦਿਨੀਂ ਦਿੱਲੀ ਕਮੇਟੀ ਦਾ ਜਥਾ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਜਥੇਦਾਰ ਨਰਿੰਦਰ ਜੀਤ ਸਿੰਘ ਦਰਵੇਸ਼ ਦੀ ਅਗਵਾਹੀ ਹੇਠ ਰਵਾਨਾ ਕੀਤਾ ਗਿਆ ਸੀ ਜਿਸ ਵਿਚ 6 ਹੈਡ ਗ੍ਰੰਥੀ ਅਤੇ ਕੀਰਤਨੀ ਜਥਾ ਵੀ ਸ਼ਾਮਿਲ ਹੈ। ਯਾਤਰੂ ਜਥਾ ਆਪਣੀ 10 ਦਿਨੀ ਪਾਕਿਸਤਾਨ ਦੀ ਯਾਤਰਾ ਦੌਰਾਨ ਗੁਰਦੁਆਰਾ ਪੰਜਾ ਸਾਹਿਬ, ਗੁਰਦੁਆਰਾ ਨਨਕਾਣਾ ਸਾਹਿਬ, ਗੁਰਦੁਆਰਾ ਸੱਚਾ ਸੌਦਾ, ਗੁਰਦੁਆਰਾ ਰੋੜੀ ਸਾਹਿਬ ਅਤੇ ਗੁਰਦੁਆਰਾ ਕਰਤਾਰ ਪੁਰ ਸਾਹਿਬ ਦੇ ਦਰਸ਼ਨ ਕਰਕੇ 21 ਅਪ੍ਰੈਲ ਭਾਰਤ ਵਾਪਿਸ ਪਰਤੇਗਾ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply