Friday, July 17, 2026

ਭਾਈ ਲਖਬੀਰ ਸਿੰਘ ਸੇਖੋਂ ਨੂੰ ਥਾਪਿਆ ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਫੈਡਰੇਸ਼ਨ ਦਾ ਕੌਮੀ ਐਕਟਿੰਗ ਪ੍ਰਧਾਨ

ਭਾਈ ਮਹਿਤਾ ਨੇ ਫੈਡਰੇਸ਼ਨ ਦੀ 13 ਮੈਂਬਰੀ ਐਡਹਾਕ ਕਮੇਟੀ ਦਾ ਵੀ ਕੀਤਾ ਐਲਾਨ

Lakhbir SIngh Sekhonਅੰਮ੍ਰਿਤਸਰ, 15 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦੀ ਅੱਜ ਇੱਥੇ ਹੋਈ ਇੱਕ ਉਚ ਪੱਧਰੀ ਮੀਟਿੰਗ ਵਿੱਚ ਪਿਛਲੇ ਸਮੇਂ ਦੌਰਾਨ ਪੰਥ ਅੰਦਰ ਪੈਦਾ ਹੋਏ ਹਾਲਾਤਾਂ ਬਾਰੇ ਗੰਭੀਰ ਵਿਚਾਰਾਂ ਹੋਈਆਂ, ਜਿਸ ਵਿੱਚ ਫੈਡਰੇਸ਼ਨ ਵੱਲੋਂ ਪਹਿਲਾਂ ਦੀ ਤਰ੍ਹਾਂ ਆਪਣਾ ਸਰੂਪ ਕਾਇਮ ਰੱਖ ਕੇ ਪੰਥ ਦੇ ਹਰਿਆਵਲ ਦਸਤੇ ਵਜੋਂ ਵਿਚਰਣ ਅਤੇ ਪੰਥ ਦੇ ਧਾਰਮਿਕ, ਰਾਜਨੀਤਕ ਅਤੇ ਸਮਾਜਿਕ ਖੇਤਰ ਅੰਦਰ ਵਡਮੁੱਲਾ ਯੋਗਦਾਨ ਪਾਉਣ ਦਾ ਫੈਸਲਾ ਲਿਆ ਗਿਆ।ਫੈਡਰੇਸ਼ਨ ਦੇ ਸਰਪ੍ਰਸਤ ਭਾਈ ਰਜਿੰਦਰ ਸਿੰਘ ਮਹਿਤਾ ਨੇ ਫੈਡਰੇਸ਼ਨ ਦੀ ਸੀਨੀਅਰ ਲੀਡਰਸ਼ਿਪ ਨਾਲ ਗੰਭੀਰ ਵਿਚਾਰ ਕਰਨ ਉਪਰੰਤ ਇਸ ਦੇ ਭੰਗ ਕੀਤੇ ਢਾਂਚੇ ਨੂੰ ਮੁੜ ਬਹਾਲ ਕਰਦਿਆਂ ਫੈਡਰੇਸ਼ਨ ਦੇ ਸੀਨੀਅਰ ਆਗੂ ਭਾਈ ਲਖਬੀਰ ਸਿੰਘ ਸੇਖੋਂ ਨੂੰ ਫੈਡਰੇਸ਼ਨ ਦਾ ਕੌੰੀ ਐਕਟਿੰਗ ਪ੍ਰਧਾਨ ਨਿਯੁੱਕਤ ਕੀਤਾ ਅਤੇ ਉਨ੍ਹਾਂ ਨਾਲ 13 ਮੈਂਬਰੀ ਐਡਹਾਕ ਕਮੇਟੀ ਦਾ ਐਲਾਨ ਕੀਤਾ ਜੋ ਤਿੰਨ ਮਹੀਨੇ ਪੰਜਾਬ ਹਰਿਆਣਾ, ਜੰਮੂ ਕਸ਼ਮੀਰ, ਦਿੱਲੀ, ਰਾਜਸਥਾਨ ਅਤੇ ਹੋਰ ਪ੍ਰਾਂਤਾਂ ਵਿੱਚ ਸੰਪਰਕ ਕਰਨ ਉਪਰੰਤ ਇਸ ਦਾ ਸਥਾਈ ਢਾਂਚਾ ਤਿਆਰ ਕਰੇਗੀ।
ਭਾਈ ਮਹਿਤਾ ਨੇ ਦੱਸਿਆ ਕਿ ਭਾਈ ਸੇਖੋਂ ਪਿਛਲੇ ਲੰਬੇ ਸਮੇਂ ਤੋਂ ਫੈਡਰੇਸ਼ਨ ਦੇ ਪਲੇਟ ਫਾਰਮ ਤੇ ਕੰਮ ਕਰਦੇ ਆ ਰਹੇ ਹਨ। ਖਾਲਸਾ ਕਾਲਜ ਅੰਮ੍ਰਿਤਸਰ ਦੇ ਪ੍ਰਧਾਨ ਰਹਿਣ ਉਪਰੰਤ ਅੰਮ੍ਰਿਤਸਰ ਜਿਲ੍ਹੇ ਦੇ ਫੈਡਰੇਸ਼ਨ (ਮਹਿਤਾ) ਦੇ ਪ੍ਰਧਾਂਨ ਰਹੇ ਅਤੇ ਫੈਡਰੇਸ਼ਨ ਦੇ ਜਨਰਲ ਸਕੱਤਰ ਵਜੋਂ ਕੰਮ ਕਰਦੇ ਰਹੇ ਹਨ। ਉਨ੍ਹਾਂ ਦੱਸਿਆ ਕਿ 13 ਮੈਂਬਰੀ ਐਡਹਾਕ ਕਮੇਟੀ ਵਿੱਚ ਜਸਪਾਲ ਸਿੰਘ ਫਿਰੋਜ਼ਪੁਰ, ਸ਼ਿਸ਼ਪਾਲ ਸਿੰਘ ਮੀਰਾਂਕੋਟ, ਤੇਜਿੰਦਰਪਾਲ ਸਿੰਘ ਟਿੰਮਾ ਗੰਗਾਨਗਰ, ਗੁਰਮੀਤ ਸਿੰਘ ਦਿੱਲੀ, ਅਮਰਬੀਰ ਸਿੰਘ ਢੋਟ, ਗਗਨਦੀਪ ਸਿੰਘ ਅੰਮ੍ਰਿਤਸਰ, ਸੁਖਵਿੰਦਰ ਸਿੰਘ ਵਿਰਕ ਲੁਧਿਆਣਾ, ਮਨਦੀਪ ਸਿੰਘ ਦੁਆਬਾ, ਹਰਮੈਨਨ ਸਿੰਘ ਜੰਮੂ, ਮਨਜੀਤ ਸਿੰਘ ਬਾਠ, ਰਣਜੀਤ ਸਿੰਘ ਰਾਣਾ ਰੋਪੜ, ਸ਼ੇਰਬੀਰ ਸਿੰਘ ਅਤੇ ਗੁਰਦੀਪ ਸਿੰਘ ਸੁਰਸਿੰਘ ਸ਼ਾਮਿਲ ਕੀਤੇ ਗਏ ਹਨ।

Check Also

ਸਰਬਜੋਤ ਸਿੰਘ ਧੰਜਲ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਬਣਾਏ ਜਾਣ ‘ਤੇ ਵਰਕਰ ਖੁਸ਼

ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ …

Leave a Reply