Monday, September 28, 2026

ਬੱਚਿਆਂ ਦੇ ਆਤਮਕ ਵਿਸ਼ਵਾਸ ਅਤੇ ਬੁੱਧੀਮਤਾ ਵਿਕਸਿਤ ਲਈ ਮੁਕਾਬਲਾ ਆਯੋਜਿਤ

PPN1604201601

ਬਠਿੰਡਾ, 16 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿੱਚ ਵਿਦਿਅਕ ਗਤੀਵਿਧੀਆਂ ਨਾਲ ਬੱਚਿਆਂ ਦੇ ਆਤਮਕ ਵਿਸ਼ਵਾਸ ਅਤੇ ਬੁੱਧੀਮਤਾ ਵਿਕਸਿਤ ਕਰਨ ਦੇ ਉਦੇਸ਼ ਨਾਲ ਪੰਜਵੀਂ ਅਤੇ ਛੇਵੀਂ ਜਮਾਤ ਦੇ ਵਿਦਿਆਰਥੀਆਂ ਵਿਚ ਇੰਟਰ ਸੈਕਸ਼ਨ, ਸਪੈਲ ਬੀ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਬੱਚਿਆਂ ਦੇ ਅੰਗਰੇਜ਼ੀ ਭਾਸ਼ਾ ਦੇ ਸ਼ਬਦ ਉਚਾਰਨ ਅਤੇ ਔਖੇ ਸ਼ਬਦਾਂ ਦੇ ਸਪੈਲਿੰਗਜ਼ ਦਾ ਮੁਕਾਬਲਾ ਵੀ ਸੀ। ਇਸ ਮੁਕਾਬਲੇ ਵਿਚ ਛੇਵੀਂ ਏ ਦੇ ਫਤਿਹਵੀਰ ਸਿੰਘ ਨੇ ਪਹਿਲਾ ਸਥਾਨ ਅਤੇ ਛੇਵੀਂ ਬੀ ਦੇ ਗੁਰਬੀਰ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਜਦਕਿ ਪੰਜਵੀਂ ਜਮਾਤ ਵਿਚੋਂ ਅੰਸਪ੍ਰੀਤ ਸਿੰਘ ਪੰਜਵੀਂ ਅਤੇ ਮੰਨਤ ਨੇ ਪਹਿਲਾ ਸਥਾਨ ਅਤੇ ਖੁਸ਼ਪ੍ਰੀਤ ਨੇ ਦੂਜਾ ਸਕਾਨ ਪ੍ਰਾਪਤ ਕੀਤਾ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਪ੍ਰੋ: ਐਮ.ਐਸ. ਅਰੋੜਾ ਅਤੇ ਪ੍ਰਿੰਸੀਪਲ ਮੈਡਮ ਅੰਜੂ ਡੋਗਰਾ ਨੇ ਸਾਰੇ ਜੇਤੂਆਂ ਨੂੰ ਵਧਾਈ ਅਤੇ ਭਾਗ ਲੈਣ ਵਾਲੇ ਸਮੂਹ ਬੱਚਿਆਂ ਨੂੰ ਸਾਬਾਸ਼ੀ ਵੀ ਦਿੱਤੀ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply