ਅੰਮ੍ਰਿਤਸਰ, 17 ਅਪ੍ਰੈਲ (ਗੁਰਪ੍ਰੀਤ ਸਿੰਘ)- ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਖਿਆ ਹੈ ਕਿ ਜੋ ਜਰਮਨੀ ਦੇ ਸ਼ਹਿਰ ਐਸਨ ਵਿਚ ਗੁਰਦੁਆਰਾ ਨਾਨਕਸਰ ਸਾਹਿਬ ਵਿਚ ਬੰਬ ਬਲਾਸਟ ਹੋਇਆ ਹੈ, ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਹੈ। ਇਸ ਘਟਨਾ ਨਾਲ ਦੇਸ਼-ਵਿਦੇਸ਼ ਵਿਚ ਵਸਦੇ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਹਨ।
ਉਨਾਂ ਨੇ ਕਿਹਾ ਕਿ ਸਿੱਖਾਂ ਨੇ ਵਿਦੇਸ਼ਾਂ ਵਿਚ ਜਾ ਕੇ ਹੱਡ ਭੰਨਵੀ ਕਮਾਈ ਕਰਕੇ ਆਪਣਾ ਨਾਮ ਬਣਾਇਆ ਹੈ ਜਿਸ ਨਾਲ ਵਿਦੇਸ਼ਾਂ ਦੀਆਂ ਸਰਕਾਰਾਂ ਸਿੱਖਾਂ ਦਾ ਮਾਣ ਕਰਦੀਆਂ ਹਨ ਅਤੇ ਸਿੱਖਾਂ ਨੂੰ ਕਈ ਮਹੱਤਵਪੂਰਨ ਅਹੁੱਦਿਆਂ ਪੁਰ ਸੇਵਾ ਕਰਨ ਦਾ ਮਾਣ ਬਖਸ਼ਿਆ ਹੈ। ਪਰ ਕੁੱਝ ਸ਼ਰਾਰਤੀ ਅਨਸਰ ਜਿਨ੍ਹਾਂ ਦਾ ਕੋਈ ਧਰਮ ਹੀ ਨਹੀਂ ਹੁੰਦਾ, ਉਨ੍ਹਾਂ ਵੱਲੋਂ ਇਸ ਤਰ੍ਹਾਂ ਦੀਆਂ ਹਰਕਤਾਂ ਕਰਕੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲ਼ਵਾੜ ਕੀਤਾ ਜਾ ਰਿਹਾ ਹੈ ਜੋ ਸਿੱਖਾਂ ਲਈ ਅਸਹਿਣਯੋਗ ਹੈ।ਜਰਮਨ ਸਰਕਾਰ ਤੁਰੰਤ ਇਸ ਹੋਈ ਮੰਦਭਾਗੀ ਘਟਨਾਂ ਦੇ ਦੋਸ਼ੀਆਂ ਨੂੰ ਲੱਭ ਕੇ ਸਖ਼ਤ ਤੋਂ ਸਖ਼ਤ ਸਜ਼ਾ ਦੇਵੇ, ਜਿਸ ਨਾਲ ਦੁਬਾਰਾ ਇਸ ਤਰ੍ਹਾਂ ਦੀ ਹਰਕਤ ਕਰਨ ਦਾ ਕੋਈ ਹੌਸਲਾ ਨਾ ਕਰ ਸਕੇ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਸਰਕਾਰ ਇਸ ਹੋਈ ਘਟਨਾਂ ਸਬੰਧੀ ਜਰਮਨ ਸਰਕਾਰ ਨਾਲ ਰਾਬਤਾ ਕਾਇਮ ਕਰਕੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਕੇ ਸਖਤ ਤੋਂ ਸਖਤ ਸਜ਼ਾ ਦੇਣ ਲਈ ਉਪਰਾਲਾ ਕਰਨ।
Check Also
ਯੂਨੀਵਰਸਿਟੀ ਐਨ.ਐਸ.ਐਸ ਯੂਨਿਟਾਂ ਨੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਐਨ.ਐਸ.ਐਸ ਯੂਨਿਟ 1 ਅਤੇ …